ਸਮਾਜ ਸੇਵਾ ਅਤੇ ਮਹਿਲਾ ਸ਼ਕਤੀਕਰਨ ਦੇ ਖੇਤਰ ਵਿੱਚ ਆਲ ਇੰਡੀਆ ਵੂਮੈਨ ਕਾਨਫਰੰਸ ਦਾ ਅਹਿਮ ਯੋਗਦਾਨ ਵਿਧਾਇਕ ਸ਼ੈਰੀ ਕਲਸੀ
ਬਟਾਲਾ, 7 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਸਮਾਜ ਸੇਵਾ ਦੇ ਖੇਤਰ ਵਿੱਚ ਬਟਾਲਾ ਸ਼ਹਿਰ ਦੀ ਨਾਮੀ ਸੰਸਥਾ ਆਲ ਇੰਡੀਆ ਵੂਮੈਨ ਕਾਨਫਰੰਸ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਕਰਕੇ ਲੜਕੀਆਂ ਨੂੰ 25 ਸਿਲਾਈ ਮਸ਼ੀਨਾਂ ਅਤੇ 25 ਬਿਊਟੀ ਪਾਰਲਰ ਕਿੱਟਾਂ ਵੰਡੀਆਂ ਗਈਆਂ। ਇਸ ਸਮਾਗਮ ਵਿੱਚ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਬਿਊਟੀ ਪਾਰਲਰ ਕਿੱਟਾਂ ਵੰਡਣ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਲ ਇੰਡੀਆ ਵੂਮੈਨ ਕਾਨਫਰੰਸ ਵੱਲੋਂ ਮਹਿਲਾ ਸ਼ਕਤੀਕਰਨ ਦੇ ਖੇਤਰ ਵਿੱਚ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ ਇਸ ਸੰਸਥਾ ਵੱਲੋਂ ਲੜਕੀਆਂ ਨੂੰ ਹੁਨਰਮੰਦ ਬਣਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਭੈਣਾਂ ਸਮਾਜ ਸੇਵਾ ਦੇ ਖੇਤਰ ਵਿੱਚ ਏਨਾ ਵਧੀਆ ਕੰਮ ਕਰ ਰਹੀਆਂ ਹਨ ਕਿ ਹੁਣ ਤੱਕ ਹਜ਼ਾਰਾਂ ਲੜਕੀਆਂ ਏਥੋਂ ਸਿਲਾਈ, ਕਢਾਈ, ਬਿਊਟੀ ਪਾਰਲਰ ਅਤੇ ਕੰਪਿਊਟਰ ਸਿੱਖਿਆ ਗ੍ਰਹਿਣ ਕਰਕੇ ਆਪਣੇ ਜੀਵਨ ਵਿੱਚ ਸਫਲ ਹੋ ਚੁੱਕੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸੰਸਥਾ ਵਿੱਚ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ ਅਤੇ ਸੰਸਥਾ ਦੀ ਮਦਦ ਲਈ ਜੋ ਵੀ ਸੰਭਵ ਹੋਇਆ ਉਹ ਕੀਤਾ ਜਾਵੇਗਾ।
ਇਸ ਮੌਕੇ ਬੀਬੀ ਨਰਿੰਦਰ ਕੌਰ ਮੱਲੀ ਨੇ ਆਪਣੇ ਸੈਂਟਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਪਰਵਿੰਦਰ ਕੌਰ, ਕਿਰਨ ਨੈਬ, ਕਿਰਨ ਮਰਵਾਹਾ, ਜੋਗਿੰਦਰ ਕੌਰ, ਚੰਚਲ ਜੈਨ, ਹਰਜੀਤ ਕੌਰ, ਮੋਨਾ ਮਰਵਾਹਾ, ਤ੍ਰਿਖਾ ਅਬਰੋਲ, ਸੁਸ਼ਮਾ ਅਗਰਵਾਲ, ਜਨਕ ਸੇਖੜੀ, ਪ੍ਰੇਮ ਮਲਹੋਤਰਾ, ਊਸ਼ਾ ਗੁਪਤਾ, ਸਵਿਤਰੀ ਸ਼ਰਮਾਂ, ਮਧੂ, ਸਟਾਫ ਮੈਂਬਰ ਪਰਮਿੰਦਰ ਕੌਰ, ਨੀਲਮ, ਹਰਪ੍ਰੀਤ ਕੌਰ, ਸਤਿੰਦਰ ਕੌਰ, ਸੈਂਟਰ ਦੀਆਂ ਵਿਦਿਆਰਥਣਾਂ ਤੋਂ ਇਲਾਵਾ ਸ਼ਹਿਰ ਦੇ ਮੋਹਤਬਰ ਯਸਪਾਲ ਚੌਹਾਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਰਤਨ ਬਟਵਾਲ, ਐਡਵੋਕੇਟ ਭਰਤ ਅਗਰਵਾਲ, ਕੌਂਸਲਰ ਰਾਜੇਸ਼ ਤੁੱਲੀ, ਕਾਕੇ ਸ਼ਾਹ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS