ਨਸ਼ਾ ਪੀੜਤ ਵਿਅਕਤੀ ਦਾ ਇਲਾਜ ਸੰਭਵ, 62391-39973 ’ਤੇ ਕੇਵਲ ਵਟਸਐਪ ਰਾਹੀਂ ਭੇਜੋ ਮੈਸੇਜ
ਬਟਾਲਾ, 24 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਆਪਣਾ ਸਾਥ ਦੇਣ ਤਾਂ ਜੋ ਨਸ਼ੇ ਦੀ ਲਾਹਨਤ ਨੂੰ ਮੁੱਢ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀ ਇੱਕ ਬਹਾਦਰ ਕੌਮ ਹੈ ਅਤੇ ਪੰਜਾਬੀਆਂ ਨੇ ਚਣੌਤੀ ਦਾ ਬਹਾਦਰੀ ਨਾਲ ਟਾਕਰਾ ਕਰਕੇ ਫ਼ਤਹਿ ਹਾਸਲ ਕੀਤੀ ਹੈ। ਇਸ ਲਈ ਹੁਣ ਵੀ ਪੰਜਾਬੀਆਂ ਨੂੰ ਨਸ਼ੇ ਦੇ ਤਸਕਰਾਂ ਵਿਰੁੱਧ ਲਾਮਬੱਧ ਹੋਣਾ ਚਾਹੀਦਾ ਹੈ ਤਾਂ ਜੋ ਸਾਡੀ ਜਵਾਨੀ ਨਸ਼ਿਆਂ ਦੀ ਦਲ-ਦਲ ਫਸਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਮਾਜ ਦੇ ਹਰ ਵਰਗ ਦੇ ਸਹਿਯੋਗ ਨਾਲ ਇਸਨੂੰ ਅਸਾਨੀ ਨਾਲ ਖਤਮ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਸਹੀ ਇਲਾਜ ਨਾਲ ਇਸਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭੁੱਖ ਦਾ ਘੱਟ ਲੱਗਣਾ, ਭਾਰ ਘਟਣਾ, ਸਰੀਰ ਵਿਚ ਥਕਾਵਟ ਦਾ ਹੋਣਾ, ਭਿਆਨਕ ਖੰਘ ਹੋਣਾ, ਪਸੀਨਾ ਹੱਦੋਂ ਵੱਧ ਆਉਣਾ, ਉਲਟੀਆਂ ਆਉਣੀਆਂ, ਬਾਥਰੂਮ ਵਿਚ ਜ਼ਿਆਦਾ ਸਮਾਂ ਲੱਗਣਾ, ਕਬਜ਼ ਦਾ ਹੋਣਾ ਤੇ ਹੱਥਾਂ ਬਾਹਾਂ ਤੇ ਸੂਈਆਂ ਦੇ ਨਿਸ਼ਾਨ ਪਾਏ ਜਾਣੇ ਨਸ਼ੇ ਦੇ ਪੀੜ੍ਹਤ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਾ ਪੀੜਤਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ ਜਿਥੇ ਨਸ਼ੇ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਦੀ ਜਾਣ-ਪਛਾਣ ਵਿਚ ਕੋਈ ਵਿਅਕਤੀ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਗਿਆ ਹੋਵੇ ਤਾਂ ਉਸਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਮੋਬਾਇਲ ਨੰਬਰ 62391-39973 ’ਤੇ ਕੇਵਲ ਵਟਸਐਪ ਰਾਹੀਂ ਮੈਸੇਜ ਭੇਜਿਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਰੀਜ ਨੂੰ ਘਰ ਬੈਠੇ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇਗੀ ਅਤੇ ਉਸਦਾ ਸਾਰਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੰਬਰ ’ਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਵੀ ਦਿੱਤੀ ਜਾ ਸਕਦੀ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS