ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ
ਕਿਸਾਨ ਕਰੈਡਿਟ ਕਾਰਡ ਬਣਾ ਕੇ ਕਿਸਾਨ ਲੈ ਸਕਦੇ ਹਨ ਵੱਡਾ ਲਾਭ
ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਕੋਲੋਂ ਸਹਿਯੋਗ ਦੀ ਮੰਗ ਕੀਤੀ
ਬਟਾਲਾ, 19 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਤ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਾਰੂਥਲ ਬਣਨ ਤੋਂ ਰੋਕਣ ਲਈ ਪਾਣੀ ਦੀ ਬਚਤ ਹਰ ਹੀਲੇ ਕਰਨੀ ਹੀ ਪਵੇਗੀ ਅਤੇ ਆਪਣੀ ਹੋਂਦ ਨੂੰ ਬਚਾਉਣ ਲਈ ਹਰ ਇੱਕ ਨੂੰ ਪੂਰੀ ਸੁਹਰਦਿਤਾ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਸ਼ਿਵ ਆਡੀਟੋਰੀਅਮ ਬਟਾਲਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਏ ਜਾਗਰੂਕਤਾ ਕੈਂਪ ਵਿੱਚ ਕਿਸਾਨਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਾਣੀ ਦੀ ਬਚਤ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਅੱਜ ਸਮੇਂ ਦੀ ਲੋੜ ਹੈ ਅਤੇ ਰਵਾਇਤੀ ਫਸਲਾਂ ਦੇ ਚੱਕਰ ਵਿਚੋਂ ਨਿਕਲਣਾ ਚਾਹੀਦਾ ਹੈ ਤੇ ਕਿਸਾਨਾਂ ਨੂੰ ਝੋਨੇ ਦੀ ਥਾਂ ਬਦਲਵੀਆਂ ਫਸਲਾਂ ਬੀਜਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਮੂੰਗੀ ਦੀ ਫਸਲ ਦੇ ਐਮ.ਸੀ.ਪੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਸਾਨ ਕਰੈਡਿਟ ਕਾਰਡ (ਕੇਸੀਸੀ) ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨ 1.60 ਲੱਖ ਰੁਪਏ ਕੇਵਲ 4 ਫੀਸਦੀ ਵਿਆਜ ’ਤੇ ਬੈਂਕ ਕੋਲੋਂ ਲੈ ਸਕਦੇ ਹਨ ਅਤੇ ਕਿਸਾਨਾਂ 1.60 ਲੱਖ ਰੁਪਏ ਨਿਸ਼ਚਿਤ ਸਮੇਂ ਅੰਦਰ ਵਾਪਸ ਕਰਦਾ ਹੈ ਤਾਂ ਬੈਂਕ ਉਸਨੂੰ 5 ਲੱਖ ਰੁਪਏ ਤੱਕ ਦੀ ਲਿਮਟ ਵੀ ਬਣਾ ਦਿੰਦਾ ਹੈ, ਜਿਸ ਨਾਲ ਕਿਸਾਨ ਆਪਣੇ ਰੋਜਮਰ੍ਹਾਂ ਦੇ ਕੰਮ ਆਸਾਨੀ ਨਾਲ ਕਰ ਸਕਦਾ ਹੈ।
ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਅਣਖੀ ਪੰਜਾਬੀਆਂ ਨੂੰ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਨਸ਼ੇ ਦੇ ਸੌਦਾਗਰਾਂ ਵਿਰੁੱਧ ਲਾਮਬੱਧ ਹੋਣਾ ਪਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਟਸਐਪ ਦਾ ਇੱਕ ਹੈਲਪ ਲਾਈਨ ਨੰਬਰ 62391-39973 ਵੀ ਜਾਰੀ ਕੀਤਾ ਗਿਆ ਹੈ ਜਿਸ ’ਤੇ ਨਸ਼ਾ ਵੇਚਣ ਵਾਲੇ ਦੀ ਸੂਚਨਾ ਭੇਜੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਹੈਲਪ ਲਾਈਨ ਨੰਬਰ ’ਤੇ ਨਸ਼ੇ ਦੇ ਪੀੜ੍ਹਤ ਵਿਅਕਤੀ ਦੇ ਮੁਫ਼ਤ ਇਲਾਜ ਲਈ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਮਹਿਕਮੇ ਦੇ ਐਗਰੀਕਲਚਰ ਅਫ਼ਸਰ ਡਾ. ਰਣਬੀਰ ਸਿੰਘ ਠਾਕੁਰ, ਐਗਰੀਕਲਚਰ ਅਫ਼ਸਰ ਟਰੇਨਿੰਗ ਡਾ. ਗੁਰਦੇਵ ਸਿੰਘ, ਡਾ. ਸ਼ਹਿਬਾਜ਼ ਸਿੰਘ ਚੀਮਾ ਐਗਰੀਕਲਚਰ ਅਫ਼ਸਰ ਬਟਾਲਾ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਅੰਮ੍ਰਿਤਪਾਲ ਸਿੰਘ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਵਿਸਥਾਰ ਵਿੱਚ ਸਿੱਧੀ ਬਿਜਾਈ ਦੀ ਤਕਨੀਕ ਤੋਂ ਜਾਣੂ ਕਰਵਾਇਆ। ਖੇਤੀਬਾੜੀ ਅਫਸਰ ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਜੇਕਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।
ਡਾ. ਗੁਰਦੇਵ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਾਈ ਡਰਿੱਲ ਨਾਲ ਕੀਤੀ ਜਾਵੇ ਤੇ ਬੀਜ ਸੋਧ ਕੇ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਝੋਨੇ ਨੂੰ ਪਹਿਲਾ ਪਾਣੀ 21 ਦਿਨ ਬਾਅਦ ਲਗਾਇਆ ਜਾਵੇ ਕਿਉਂਕਿ ਇਸ ਨਾਲ ਨਦੀਨ ਨਹੀਂ ਉੱਗਦੇ। ਜ਼ਮੀਨ ਦਾ ਲੇਜ਼ਰ ਲੈਵਲ ਜਰੂਰ ਕਰੋ ਅਤੇ ਬੀਜ 8-10 ਕਿਲੋ ਪ੍ਰਤੀ ਏਕੜ ਪਾਓ। ਉਨਾਂ ਮੂੰਗੀ ਦੀ ਕਾਸ਼ਤ ਕਰਨ ਸਬੰਧੀ ਦੱਸਿਆ ਕਿ ਮਈ ਮਹੀਨੇ ਤੋਂ ਜੁਲਾਈ ਮਹੀਨੇ ਤਕ ਇਹ ਫਸਲ ਤਿਆਰ ਹੋ ਜਾਂਦੀ ਹੈ ਤੇ ਜੁਲਾਈ ਮਹੀਨੇ ਵਿਚ ਸਿੱਧਾ ਝੋਨਾ ਬੀਜਿਆ ਜਾ ਸਕਦਾ ਹੈ। ਕਿਸਾਨ ਸਾਲ ਵਿਚ ਤਿੰਨ ਫਸਲਾਂ ਸਰੋਂ, ਮੂੰਗੀ ਤੇ ਬਾਸਮਤੀ ਦੀ ਫਸਲ ਕਰਕੇ ਆਪਣੀ ਆਮਦਨ ਵਿਚ ਚੋਖਾ ਵਾਧਾ ਕਰ ਸਕਦੇ ਹਨ।
ਜਾਗਰੂਕਤਾ ਕੈਂਪ ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਬਾਕੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਪਿੰਡ ਬੱਲਪੁਰੀਆਂ ਦੇ ਕਿਸਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਾਰੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀ ਸਲਾਹ ਮੰਨ ਕੇ ਪਾਣੀ ਦੀ ਬਚਤ ਜਰੂਰ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਨਾ ਫਿਰ ਪਾਣੀ ਰਹੇਗਾ, ਨਾ ਫਸਲਾਂ ਰਹਿਣਗੀਆਂ ਅਤੇ ਨਾ ਹੀ ਨਸਲਾਂ ਰਹਿਣਗੀਆਂ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ, ਸੁਖਵਿੰਦਰ ਸਿੰਘ ਕਾਹਲੋਂ ਚੇਅਰਮੈਨ ਸਹਿਕਾਰੀ ਖੰਡ ਮਿੱਲ ਬਟਾਲਾ, ਖੇਤੀਬਾੜੀ ਅਫ਼ਸਰ ਹਰਭਿੰਦਰ ਸਿੰਘ, ਹਰਮਿੰਦਰ ਸਿੰਘ ਗਿੱਲ, ਡਾ. ਸਰਬਜੀਤ ਸਿੰਘ ਔਲਖ, ਡਾ. ਪਰਮਬੀਰ ਸਿੰਘ ਕਾਹਲੋਂ, ਡਾ. ਕੰਵਲਜੀਤ ਕੌਰ, ਰਣਜੀਤ ਸਿੰਘ, ਨਰਿਪਜੀਤ ਕੌਰ, ਜੀ.ਐੱਮ. ਉਦਯੋਗ ਵਿਭਾਗ ਸੁਖਪਾਲ ਸਿੰਘ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਸੁਪਰਡੈਂਟ ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS