ਸ੍ਰੀ ਹਰਗੋਬਿੰਦਪੁਰ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣਾ ਮੇਰਾ ਮੁੱਖ ਏਜੰਡਾ - ਵਿਧਾਇਕ ਅਮਰਪਾਲ ਸਿੰਘ
ਬਟਾਲਾ, 23 ਮਈ (ਨੀਰਜ ਸ਼ਰਮਾ ਜਸਬੀਰ ਸਿੰਘ) - ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਆਪਣੀ ਪੂਰੀ ਵਾਹ ਲਗਾ ਦੇਣਗੇ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਪਾਸ ਕਰਵਾਈਆਂ ਜਾਣਗੀਆਂ। ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਪੰਡੋਰੀ ਵਿਖੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਪਹੁੰਚੇ ਹੋਏ ਸਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਦੋ ਮਹੀਨਿਆਂ ਵਿੱਚ ਸੂਬੇ ਦੀ ਬਿਹਤਰੀ ਲਈ ਬਹੁਤ ਵਧੀਆ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਹਨ। ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਫੈਸਲਾ ਕਰਦਿਆਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕਈ ਮਿਸਾਲੀ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ ਉਸ ਨੂੰ ਘੱਟੋ ਘੱਟ ਸਮਰਥਨ ਮੁੱਲ ਉਤੇ ਖਰੀਦਣ, ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਤੋਂ ਇਲਾਵਾ ਫ਼ਸਲੀ ਵੰਨ-ਸੁਵੰਨਤਾ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨੀ ਦਾ ਨਾ ਕੇਵਲ ਕਰਜ਼ਾ ਮੁਆਫ਼ ਕਰਨਾ, ਸਗੋਂ ਉਨ੍ਹਾਂ ਨੂੰ ਕਰਜ਼ਾ ਮੁਕਤ ਕਰਨਾ ਵੀ ਹੈ ਤਾਂ ਜੋ ਉਹ ਆਪਣੇ ਪੈਰਾਂ ਉਤੇ ਖੜ੍ਹੇ ਹੋ ਸਕਣ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਉਨ੍ਹਾਂ ਦਾ ਏਜੰਡਾ ਹੈ ਅਤੇ ਹਲਕੇ ਦੇ ਵਿਕਾਸ ਲਈ ਵਿਸ਼ੇਸ਼ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਇਤਿਹਾਸਕ ਪੱਖ ਤੋਂ ਅਮੀਰ ਇਸ ਹਲਕੇ ਦਾ ਜਿਥੇ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਓਥੇ ਟੂਰਿਜ਼ਮ ਪੱਖ ਤੋਂ ਵੀ ਇਸਨੂੰ ਉਭਾਰਿਆ ਜਾਵੇਗਾ।
[Corona Virus]$type=slider$c=8$l=0$a=0$sn=600
अधिक खबरे देखे .
-
हिमाचल प्रदेश : पूरा हुआ 14 वर्षों का वनवास अब तो विभाग में समायोजित करें सरकार ग्राम रोजगार सेवक हिमाचल प्रदेश ( Government Gram Rozgar Sev...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
सिरमौर : नौहराधार तहसील के भूटली मानल के पास एक दर्दनाक हादसे मे तीन व्यक्तियो की मौत व एक व्यक्ति के घायल होने का समाचार मिला है । ...
-
रा० व० मा० पाठशाला लाना चैता के पांच छात्रों को लैपटॉप की सोगात प्रदान की गई | इस पाठशाला के छात्रों ने Laptop हासिल कर एक रिकार्ड कायम किय...
-
कण्डीसौड़ः विकासखंड थौलधार की क्षेत्र पंचायत की बैठक ब्लाक प्रमुख श्रीमती प्रभा बिष्ट की अध्यक्षता में आयोजित की गई। बीडीसी में ...
-
गिरिडीह जिले में एक महिला किसान की निर्मम हत्या कर दी गई है. घटना को उस वक्त अंजाम दिया गया है जब महिला खेत से सब्जी तोड़ने के बाद वापस अपने ...
-
આજે જળ સંચય અભિયાન અંતર્ગત થેરવાડા મુકામે બેઠક મળી... જળ એ જ જીવન છે. પાણી આપણા સૌની પ્રાથમિક જરૂરિયાત છે. આજે ભૂમિગત જળ 1200 ફૂટે પહોંચ્યા...
-
ਨਜ਼ਦੀਕੀ ਰਿਸ਼ਤੇਦਾਰ ਮਾਸੀ-ਮਾਸੜ ਨੂੰ ਮਿਲਣ ਪਹੁੰਚਿਆ ਅਰਸ਼ਦੀਪ। ਅੰਮ੍ਰਿਤਸਰ,31 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ...
-
थौलधार :nभगवान नागराजा धाम कांगुड़ा में पहुंचे मुख्यमंत्री पुष्कर सिंह धामी ने हैली पैड पर उतरते ही जनता को अभिवादन किया. नागराजा...
-
- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘ...
COMMENTS