ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ
ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾ ਰਿਹਾ ਲਾਮਬੱਧ
ਬਟਾਲਾ, 25 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਧਰਤ ਹੇਠਲੇ ਪਾਣੀ, ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਰੋਜ਼ਾਨਾਂ ਸਵੇਰੇ ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਾਣੀ ਦੀ ਬਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਅੱਜ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਰੰਗੜ ਨੰਗਲ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਖੇਤੀਬਾੜੀ ਅਧਿਕਾਰੀ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਤਾਂ ਜੋ ਧਰਤ ਹੇਠਲੇ ਪਾਣੀ ਦੇ ਬੇਸ਼ਕੀਮਤੀ ਖਜ਼ਾਨੇ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੀ ਬਚਤ ਲਈ ਹਰ ਕਿਸਾਨ ਘੱਟੋ-ਘੱਟ ਆਪਣਾ ਇਕ ਤਿਹਾਈ ਰਕਬਾ ਸਿੱਧੀ ਬਿਜਾਈ ਹੇਠ ਜਰੂਰ ਲਿਆਵੇ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਬਹੁਤ ਕਾਰਗਰ ਹੈ ਅਤੇ ਇਸ ਵਿਧੀ ਨਾਲ ਬੀਜ਼ੇ ਝੋਨੇ ਦਾ ਝਾੜ ਵੀ ਪੂਰਾ ਨਿਕਲਦਾ ਹੈ।ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨਾਂ ਨੂੰ ਬੈਂਕਾਂ ਦੀ ਕਿਸਾਨ ਕਰੈਡਿਟ ਕਾਰਡ (ਕੇਸੀਸੀ) ਸਕੀਮ ਦਾ ਲਾਭ ਉਠਾਉਣ ਲਈ ਵੀ ਪ੍ਰੇਰਤ ਕੀਤਾ।
ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਸਹੀ ਇਲਾਜ ਕਰਾ ਕੇ ਨਸ਼ੇ ਤੋਂ ਮੁਕਤੀ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਟਸਐਪ ਹੈਲਪ ਲਾਈਨ ਨੰਬਰ 62391-39973 ਵੀ ਜਾਰੀ ਕੀਤਾ ਗਿਆ ਹੈ ਜਿਸ ’ਤੇ ਨਸ਼ੇ ਦੇ ਪੀੜਤ ਦਾ ਇਲਾਜ ਕਰਵਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇਸਤੋਂ ਇਲਾਵਾ ਇਸ ਨੰਬਰ ’ਤੇ ਨਸ਼ਾ ਵੇਚਣ ਵਾਲੇ ਦੀ ਸੂਚਨਾ ਭੇਜੀ ਜਾ ਸਕਦੀ ਹੈ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ। ਮੀਟਿੰਗ ਦੌਰਾਨ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਹੋਰ ਮੁਸ਼ਕਲਾਂ ਵੀ ਸੁਣੀਆਂ।
ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਅਤੇ ਖੇਤੀਬਾੜੀ ਅਫ਼ਸਰ (ਟਰੇਨਿੰਗ) ਡਾ. ਗੁਰਦੇਵ ਸਿੰਘ ਨੇ ਵਿਸਥਾਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਤਾਂ ਉਨ੍ਹਾਂ ਦੀ ਫਸਲ ਦਾ ਝਾੜ ਆਮ ਨਾਲੋਂ ਵੀ ਵੱਧ ਨਿਕਲੇਗਾ ਅਤੇ ਸਮੇਂ ਅਤੇ ਪੈਸੇ ਦੀ ਵੀ ਬਚਤ ਹੋਵੇਗੀ।
ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੇ ਝੋਨੇ ਦੀ ਸਿੱਧੀ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਖੇਤੀ ਮਾਹਿਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਪੂਰਾ ਸਹਿਯੋਗ ਕਰਨਗੇ। ਇਸ ਮੌਕੇ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਰਣਬੀਰ ਸਿੰਘ ਠਾਕੁਰ, ਐਕਸੀਅਨ ਪਾਵਰਕਾਮ ਜਗਜੋਤ ਸਿੰਘ ਬਾਜਵਾ, ਐੱਸ.ਐੱਮ.ਓ. ਭੁੱਲਰ ਡਾ. ਵਿਕਰਮਜੀਤ ਸਿੰਘ, ਅਗਾਂਹਵਧੂ ਕਿਸਾਨ ਸਾਹਿਬਜੀਤ ਸਿੰਘ, ਗੁਰਦਿਆਲ ਸਿੰਘ ਰੰਗੜ ਨੰਗਲ, ਬੀ.ਡੀ.ਪੀ.ਓ. ਬਟਾਲਾ ਪਰਮਜੀਤ ਕੌਰ, ਏ.ਡੀ.ਓ. ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS