ਅੰਮ੍ਰਿਤਸਰ, 15 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸਤਿਆ ਭਾਰਤੀ ਸਕੂਲ ਪਿੰਡ ਬੱਗਾ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਸ਼ਾਨਦਾਰ ਰਿਹਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮੈਡਮ ਕਵਲਜੀਤ ਕੌਰ ਨੇ ਦੱਸਿਆ ਕਿ ਗਗਨਦੀਪ ਕੌਰ, ਸੁਖਮਨਦੀਪ ਕੌਰ ਅਤੇ ਰਾਹੁਲ ਕੁਮਾਰ ਨੇ ਕ੍ਰਮਵਾਰ ਸਕੂਲ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਕਵਲਜੀਤ ਕੌਰ, ਮੈਡਮ ਸਿਮਰਜੀਤ ਕੌਰ, ਰਮਨਪ੍ਰੀਤ ਕੌਰ, ਗੁਰਜੀਤ ਕੌਰ ਅਤੇ ਸੰਮੂਹ ਸਟਾਫ ਵੱਲੋਂ ਉਕਤ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ।
ਫੋਟੋ ਕੈਪਸਨ:ਸਤਿਆ ਭਾਰਤੀ ਸਕੂਲ ਬੱਗਾ ਦੇ ਪੰਜਵੀਂ ਜਮਾਤ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਦੀ ਫਾਈਲ ਫੋਟੋ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
COMMENTS