ਬਟਾਲਾ, 13 ਮਈ (ਨੀਰਜ ਸ਼ਰਮਾ ਜਸਬੀਰ ਸਿੰਘ) - ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਸਥਾਨਕ ਬਟਾਲਾ ਕਲੱਬ ਵਿਖੇ ਕਿਸਾਨ ਜਗਰੂਕਤਾ ਕੈਂਪ ਲਗਾਇਆ ਗਿਆ। ਬੀ.ਡੀ.ਪੀ.ਓ. ਬਟਾਲਾ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਅਤੇ ਕਿਸਾਨ ਸ਼ਾਮਲ ਹੋਏ।
ਇਸ ਮੌਕੇ ਖੇਤੀਬਾੜੀ ਮਾਹਿਰ ਡਾ. ਸਹਿਬਾਜ਼ ਸਿੰਘ ਚੀਮਾ ਨੇ ਕਿਹਾ ਕਿ ਝੋਨੇ ਦੀ ਬਿਜਾਈ ਕਾਰਨ ਹਰ ਸਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਧਰਤ ਹੇਠਲਾ ਪਾਣੀ ਖਤਮ ਹੋ ਗਿਆ ਤਾਂ ਸੂਬਾ ਪੰਜਾਬ ਨੂੰ ਮਾਰੂਥਲ ਬਣਨ ਤੋਂ ਕੋਈ ਨਹੀਂ ਰੋਕ ਸਕਦਾ, ਇਸ ਲਈ ਸਮੇਂ ਦੀ ਮੰਗ ਹੈ ਕਿ ਜ਼ਮੀਨ ਹੇਠਲੇ ਪਾਣੀ ਨੂੰ ਬਚਾਇਆ ਜਾਵੇ। ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬਹੁਤ ਵੱਡੀ ਬਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਸਿੱਧੀ ਬਿਜਾਈ ਨਾਲ ਝੋਨੇ ਦਾ ਝਾੜ ਪੂਰਾ ਨਿਕਲਦਾ ਹੈ ਅਤੇ ਖੇਤੀ ਖਰਚੇ ਵੀ ਘੱਟਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।
ਇਸ ਮੌਕੇ ਪਿੰਡ ਲੋਂਗੋਵਾਲ ਦੇ ਸਰਪੰਚ ਅਤੇ ਕਿਸਾਨ ਪ੍ਰੀਤਮ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ ਹੈ ਅਤੇ ਹਰ ਝੋਨਾ ਲਾਉਣ ਵਾਲੇ ਕਿਸਾਨ ਨੂੰ ਇਸ ਉੱਪਰ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਹੇਠੋਂ ਜੇਕਰ ਪਾਣੀ ਹੀ ਮੁੱਕ ਗਿਆ ਤਾਂ ਇਸਦੀ ਹੋਂਦ ਵੀ ਜਿਆਦਾ ਸਮਾਂ ਕਾਇਮ ਨਹੀਂ ਰਹਿ ਸਕੇਗੀ। ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾ ਦੀ ਸਰਾਹਨਾ ਕਰਦਿਆਂ ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ।
ਇਸ ਮੌਕੇ ਸਰਪੰਚ ਧੁੱਪਸੜੀ ਸ੍ਰੀਮਤੀ ਬਲਜਿੰਦਰ ਕੌਰ, ਪ੍ਰਧਾਨ ਸੁਖਵਿੰਦਰ ਸਿੰਘ, ਪੰਚਾਇਤ ਸਕੱਤਰ ਯਕੂਬ ਮਸੀਹ, ਦਲਜੀਤ ਸਿੰਘ ਬਮਰਾਹ, ਗੁਰਪ੍ਰੀਤ ਸਿੰਘ, ਸਰਪੰਚ ਕੰਵਲਜੀਤ ਕੌਰ, ਸਰਪੰਚ ਪ੍ਰੀਤਮ ਸਿੰਘ, ਪੰਚਾਇਤ ਅਫਸਰ ਅਮਰਬੀਰ ਸਿੰਘ, ਦਲੀਪ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ ਪੁਰਾਣਾ ਪਿੰਡ ਸਮੇਤ ਹੋਰ ਬਹੁਤ ਸਾਰੇ ਕਿਸਾਨ ਅਤੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...

COMMENTS