ਬਟਾਲਾ, 13 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਵਸਨੀਕਾਂ ਨੂੰ ਭਰੋਸਾ ਦਿੱਤਾ ਹੈ ਕਿ ਬਟਾਲਾ ਪੁਲਿਸ ਜਾਨ-ਮਾਲ ਤੇ ਅਮਨ-ਕਾਨੂੰਨ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ ਅਤੇ ਇਸ ਨੂੰ ਕਾਮਯਾਬ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਾਥ ਲਿਆ ਜਾਵੇਗਾ।
ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਵੱਡੇ ਨਸ਼ਾ ਤਸਕਰਾਂ ਨੂੰ ਫੜ੍ਹਿਆ ਜਾਵੇਗਾ ਤਾਂ ਜੋ ਇਸ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਚੌਕਸੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਨਾਕਾਬੰਦੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।
ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ ਅਤੇ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਨੂੰ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਉਹ ਬਿਨ੍ਹਾਂ ਕਿਸੇ ਸੰਕੋਚ ਤੋਂ ਉਨ੍ਹਾਂ ਨਾਲ ਸਾਂਝੀ ਕਰਨ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਹਰਿੰਦਰ ਸਿੰਘ ਗਿੱਲ, ਡੀ.ਐੱਸ.ਪੀ. ਹਰਮਿੰਦਰ ਸਿੰਘ ਸੰਧੂ, ਪੀ.ਆਰ.ਓ. ਪੁਲਿਸ ਵਿਭਾਗ ਇੰਸਪੈਕਟਰ ਸੁਖਪਾਲ ਸਿੰਘ ਵੀ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...

COMMENTS