ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਹੋਰ ਪਾਰਦਰਸਤਾ ਲਈ ਈ-ਆਫਿਸ ਨੂੰ ਉਤਸਾਹਿਤ ਕੀਤਾ ਜਾਵੇਗਾ
ਬਟਾਲਾ, 31 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਹੂਲਤ ਦਿੰਦਿਆਂ ਸੇਵਾ ਕੇਂਦਰਾਂ ਰਾਹੀਂ ਮਿਲ ਰਹੀਆਂ ਔਨਲਾਈਨ ਸੇਵਾਵਾਂ ਦਾ ਘੇਰਾ ਹੋਰ ਵਧਾ ਦਿੱਤਾ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਵਧੇਰੇ ਪਾਰਦਰਸਤਾ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਸਰਕਾਰੀ ਕੰਮਕਾਜ ਵਿੱਚ ਈ-ਆਫਿਸ ਰਾਹੀਂ ਡਿਜੀਟਲਾਈਜੇਸਨ ਦੀ ਵਰਤੋਂ ਨੂੰ ਵੱਡੇ ਪੱਧਰ ’ਤੇ ਉਤਸਾਹਿਤ ਕਰਨ ਅਤੇ ਦਸਤਾਵੇਜ਼ਾਂ ਦੀ ਸਾਂਭ-ਸੰਭਾਲ ਦੇ ਬੋਝ ਨੂੰ ਘਟਾਉਣ ਦੇ ਨਿਰਦੇਸ ਵੀ ਦਿੱਤੇ ਹਨ।
ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਸੇਵਾਵਾਂ ਨੂੰ ਲੋਕਾਂ ਦੇ ਦਰ ਤੱਕ ਪਹੁੰਚਾਉਣ ਅਤੇ ਰਵਾਇਤੀ ਫਾਈਲ ਸਿਸਟਮ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਡਿਜੀਟਲਾਈਜੇਸਨ ਨੂੰ ਉਤਸਾਹਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਕਦਮ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਦਫਤਰੀ ਕੰਮਕਾਜ ਵਿੱਚ ਹੋਰ ਪਾਰਦਰਸਤਾ ਲਿਆਏਗਾ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ 526 ਸੇਵਾ ਕੇਂਦਰਾਂ ਰਾਹੀਂ 122 ਆਨਲਾਈਨ ਸੇਵਾਵਾਂ ਦੀ ਸੁਰੂਆਤ ਕੀਤੀ ਗਈ ਹੈ। ਇਹ ਸੇਵਾਵਾਂ ਖੇਤੀਬਾੜੀ ਵਿਭਾਗ, ਸਥਾਨਕ ਸਰਕਾਰਾਂ, ਤਕਨੀਕੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਤੇ ਖੋਜ, ਖੇਤੀਬਾੜੀ ਵਿਭਾਗ ਦੇ ਖਾਦ ਅਤੇ ਕੀੜੇਮਾਰ ਦਵਾਈਆਂ ਦੇ ਲਾਇਸੈਂਸ ਵਰਗੀਆਂ ਸੇਵਾਵਾਂ, ਤਕਨੀਕੀ ਸਿੱਖਿਆ ਬੋਰਡ/ਪੀਟੀਯੂ ਤੋਂ ਡੁਪਲੀਕੇਟ ਸਰਟੀਫਿਕੇਟ, ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ, ਫਾਰਮ ਟੂਰਿਜਮ ਸਕੀਮ, ਆਰਜੀ ਰਜਿਸਟ੍ਰੇਸਨ, ਸਥਾਈ ਰਜਿਸਟ੍ਰੇਸਨ, ਡੁਪਲੀਕੇਟ ਰਜਿਸਟ੍ਰੇਸਨ ਸਰਟੀਫਿਕੇਟ, ਪੰਜਾਬ ਮੈਡੀਕਲ ਕੌਂਸਲ ਨਾਲ ਸਬੰਧਤ ਵਿਦੇਸੀ ਰਜਿਸਟ੍ਰੇਸਨ ਤਬਾਦਲਾ, ਅੱਗ ਤੋਂ ਸੁਰੱਖਿਆ ਬਾਰੇ ਇਤਰਾਜ ਨਹੀਂ ਸਰਟੀਫਿਕੇਟ, ਸੀਵਰੇਜ ਕੁਨੈਕਸਨ ਵਿੱਚ ਟਾਈਟਲ ਟ੍ਰਾਂਸਫਰ/ਨਾਮ ਤਬਦੀਲੀ ਜਾਂ ਸਥਾਨਕ ਸਰਕਾਰਾਂ ਨਾਲ ਸਬੰਧਤ ਪਾਣੀ ਦੇ ਕੁਨੈਕਸਨ ਨਾਲ ਸਬੰਧਤ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਸਿੱਧੇ ਤੌਰ ‘ਤੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਇਹਨਾਂ ਵਿੱਚੋਂ ਜ਼ਿਆਦਾਤਰ ਸੇਵਾਵਾਂ ਪਹਿਲਾਂ ਔਫਲਾਈਨ ਮੋਡ (ਦਫਤਰ ਤੋਂ) ਪ੍ਰਦਾਨ ਕੀਤੀਆਂ ਜਾਂਦੀਆਂ ਸਨ ਜਿਸ ਨਾਲ ਵਿੱਚ ਸਮੇਂ ਦੀ ਬਰਬਾਦੀ ਹੁੰਦੀ ਸੀ ਅਤੇ ਹੁਣ ਇਹ ਸੇਵਾਵਾਂ ਔਨਲਾਈਨ ਕੰਪਿਊਟਰਾਈਜਡ ਵਰਕਫਲੋ ਰਾਹੀਂ ਪੂਰੀ ਤਰਾਂ ਸਵੈਚਲਿਤ ਹੋ ਗਈਆਂ ਹਨ ਅਤੇ ਇੰਨਾਂ ਦੀ ਮੌਜੂਦਾ ਸਥਿਤੀ ਦਾ ਵੀ ਆਨਲਾਈਨ ਹੀ ਪਤਾ ਲੱਗਦਾ ਰਹੇਗਾ।
ਵਿਧਾਇਕ ਅਮਰਪਾਲ ਸਿੰਘ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਸਾਸਨਿਕ ਸੁਧਾਰ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸੇਵਾ ਕੇਂਦਰਾਂ ਦੇ ਦਾਇਰੇ ਵਿੱਚ ਘੱਟੋ-ਘੱਟ 100 ਹੋਰ ਸੇਵਾਵਾਂ ਨੂੰ ਸਾਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਐਮ-ਸੇਵਾ ਤੇ ਪੰਜਾਬ ਸਰਕਾਰ ਦੇ ਪੋਰਟਲ ’ਤੇ ਵੀ ਨਾਗਰਿਕ ਸੇਵਾਵਾਂ ਮੁਹੱਈਆ ਕੀਤੀਆਂ ਜਾਣ ਤਾਂ ਜੋ ਲੋਕ ਬਿਨਾਂ ਸੇਵਾ ਕੇਂਦਰ ਜਾਏ ਹੀ ਇੰਨਾਂ ਸੇਵਾਵਾਂ ਲਈ ਅਪਲਾਈ ਕਰ ਸਕਣ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS