ਗੁਰਦਾਸਪੁਰ 17 ਮਈ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਗੁਰਦਾਸਪੁਰ ਸ. ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦਾ ਬਾਲ ਰਿਸਾਲਾ *ਸੁਖ਼ਨ ਸੁਨੇਹੇ* 2022-23 ਜਾਰੀ ਕਰਨ ਸਮੇਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵੀ ਬਾਲ ਰਿਸਾਲੇ ਛਾਪਣ ਦਾ ਅਭਿਆਨ ਸ਼ੁਰੂ ਹੋ ਚੁਕਾ ਹੈ ਜੋ ਕਿ ਸ਼ੁੱਭ ਸੰਕੇਤ ਹੈI ਉਹਨਾਂ ਕਿਹਾ ਕਿ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਡੀ. ਐੱਮ. ਪੰਜਾਬੀ-ਕਮ- ਪੰਜਾਬੀ ਮਾਸਟਰ ਸੁਰਿੰਦਰ ਮੋਹਨ
ਵੱਲੋਂ ਵਿਦਿਆਰਥੀਆਂ ਦੇ ਗਿਆਨ ਭੰਡਾਰ ਵਿੱਚ ਵਾਧਾ ਕਰਨ ਦੇ ਨਾਲ਼-ਨਾਲ਼ ਉਹਨਾਂ ਨੂੰ ਸਾਹਿਤ ਨਾਲ਼ ਜੋੜਨ ਅਤੇ ਉਹਨਾਂ ਅੰਦਰ ਸਾਹਿਤਕ ਰੁਚੀਆਂ ਪੈਦਾ ਕਰਨ ਦਾ ਇੱਕ ਵਧੀਆ ਉਪਰਾਲਾ ਕੀਤਾ ਹੈI ਉਹਨਾਂ ਇਸ ਵਧੀਆ ਉਪਰਾਲੇ ਲਈ ਪ੍ਰਿੰਸੀਪਲ ਰਾਜਵਿੰਦਰ ਕੌਰ, ਸੁਰਿੰਦਰ ਮੋਹਨ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਜਿਹੇ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾI ਇਸ ਸਮੇਂ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵਧੇਰੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਸਥਾ ਵਿੱਚ ਵਿਦਿਆਰਥਣਾਂ ਦੀਆਂ ਲੋੜਾਂ ਅਨੁਸਾਰ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈI ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਸਖ਼ਤ ਮਿਹਨਤ ਕਰਕੇ ਹੀ ਸਕੂਲ ਦੇ ਨਤੀਜੇ ਵਧੀਆ ਆਉਂਦੇ ਹਨ, ਜਿਸ ਕਾਰਨ ਇਹ ਸਕੂਲ ਇਲਾਕੇ ਦੀ ਪਹਿਲੀ ਪਸੰਦ ਬਣਿਆ ਹੋਇਆ ਹੈI ਉਹਨਾਂ ਨੇ ਵਿਸ਼ੇਸ਼ ਸਹਿਯੋਗ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਸ. ਹਰਪਾਲ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੀ ਬਿਹਤਰੀ ਲਈ ਨਿਰੰਤਰ ਅਜਿਹੇ ਉਪਰਾਲੇ ਕਰਦੀ ਰਹੇਗੀI ਇਸ ਸਮੇਂ ਸੁਖ਼ਨ ਸੁਨੇਹੇ ਬਾਲ ਰਿਸਾਲੇ ਦੇ ਸੰਪਾਦਕ ਡੀ. ਐੱਮ. ਪੰਜਾਬੀ ਸੁਰਿੰਦਰ ਮੋਹਨ ਨੇ ਕਿਹਾ ਕਿ ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਮਿਲ਼ੀ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰਾ ਵਿੱਚ ਮੈਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਸ. ਲਖਵਿੰਦਰ ਸਿੰਘ, ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ, ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਡਾ. ਹਰਪਾਲ ਸਿੰਘ ਬਾਜਕ, ਮਾਂ-ਬੋਲੀ ਦੇ ਮਹਾਨ ਸਪੂਤ ਸ. ਜਗਤਾਰ ਸਿੰਘ ਸੋਖੀ ਜੀ ਵੱਲੋਂ ਭਰਪੂਰ ਸਹਿਯੋਗ ਮਿਲਿਆ ਹੈI ਉਹਨਾਂ ਸਕੂਲ ਮੈਗਜ਼ੀਨ ਲਈ ਸਹਿਯੋਗ ਕਰਨ ਵਾਲ਼ੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾI
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...

COMMENTS