ਬਟਾਲਾ, 14 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਬਟਾਲਾ ਸ਼ਹਿਰ ਨੂੰ ਇਤਿਹਾਸਕ ਸ਼ਹਿਰ ਦਾ ਦਰਜਾ ਦਿਵਾਉਣ ਅਤੇ ਪੂਰੇ ਏਸ਼ੀਆ 'ਚ ਨੰਬਰ ਇੱਕ 'ਤੇ ਰਹੀ ਬਟਾਲਾ ਦੀ ਇੰਡਸਟਰੀ ਨੂੰ ਮੁੜ ਤੋਂ ਸੁਰਜੀਤ ਕਰਨ ਦੇ ਮਕਸਦ ਨਾਲ 'ਆਪ' ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ।ਇਸ ਮੌਕੇ ਉਨ੍ਹਾਂ ਨੇ ਜਿਥੇ ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ, ਉੱਥੇ ਵਿਧਾਇਕ ਕਲਸੀ ਵੱਲੋਂ ਲਿਖਤੀ ਰੂਪ ਵਿਚ ਇਨ੍ਹਾਂ ਯੋਜਨਾਂਵਾਂ ਦੀ ਰੂਪ ਰੇਖਾ ਤਿਆਰ ਕਰਦਿਆਂ ਫਾਇਲਾਂ ਹਰਪਾਲ ਚੀਮਾ ਨੂੰ ਸੌਂਪ ਦਿੱਤੀਆਂ।ਵਿਧਾਇਕ ਸ਼ੈਰੀ ਕਲਸੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਾਣੂ ਕਰਵਾਇਆ ਕਿ ਬਟਾਲਾ ਦੀ ਇਤਿਹਾਸਕ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਕਾਰਨ ਚਰਨ ਛੋਹ ਪ੍ਰਾਪਤ ਹੋਣ ਦਾ ਇਤਿਹਾਸਕ ਮਾਣ ਹਾਸਲ ਹੈ। ਨਾਲ ਹੀ ਮਹਾਰਾਜਾ ਰਣਜੀਤ ਸਿੰਘ, ਵੀਰ ਹਕੀਕਤ ਰਾਏ, ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀਆਂ ਯਾਦਾਂ ਵੀ ਬਟਾਲਾ ਦੇ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਦੇ ਮਹਾਨ ਪਵਿੱਤਰ ਤੀਰਥ ਅਸਥਾਨ ਦਾ ਦਰਜਾ ਰੱਖਦਾ ਸ੍ਰੀ ਅੱਚਲੇਸ਼ਵਰ ਧਾਮ ਦਾ ਮੰਦਰ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਗੁਰਦੁਆਰਾ ਸ੍ਰੀ ਅਚੱਲ ਸਾਹਿਬ ਵੀ ਇਥੇ ਹੈ। ਇਤਿਹਾਸਕ ਤੇ ਗੁਰੂ ਨਗਰੀ ਹੋਣ ਦੇ ਨਾਤੇ ਬਟਾਲਾ ਨੂੰ ਜਿੱਥੇ ਵਿਕਾਸ ਦੇ ਪੱਖੋਂ ਵਿਸ਼ੇਸ਼ ਵਿੱਤੀ ਪੈਕਜ਼ ਜਾਰੀ ਕੀਤਾ ਜਾਵੇ, ਉਥੇ ਵਿਸ਼ਵ ਵਿਰਾਸਤੀ ਅਤੇ ਇਤਿਹਾਸਕ ਸ਼ਹਿਰ ਦਾ ਦਰਜਾ ਦੇ ਕੇ ਬਟਾਲਾ ਨੂੰ ਪੂਰਨ ਰੂਪ 'ਚ ਰੈਵੀਨਿਓੂ ਜ਼ਿਲ੍ਹਾ ਬਣਾਇਆ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲ ਸਕੇ।ਵਿਧਾਇਕ ਕਲਸੀ ਨੇ ਬਟਾਲਾ ਦੀ ਇੰਡਸਟਰੀ ਦੀ ਤਰਸਯੋਗ ਬਣੀ ਹਾਲਤ ਨੂੰ ਹਰਪਾਲ ਚੀਮਾ ਦੇ ਧਿਆਨ ਹਿੱਤ ਲਿਆਉਂਦੀਆਂ ਮੰਗ ਕੀਤੀ ਕਿ ਬਟਾਲਾ ਦੀ ਸਮਾਲ ਸਕੇਲ ਇੰਡਸਟਰੀ ਨੂੰ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨਾਲ ਮਿਲ ਕੇ ਸਰਹੱਦੀ ਖੇਤਰ ਦੇ ਅੰਦਰ ਇੰਡਸਟਰੀ ਦਾ ਵੱਡਾ ਯੂਨਿਟ ਲਗਾਇਆ ਜਾਵੇ। ਇਸ ਨਾਲ ਬਟਾਲਾ ਦੇ ਛੋਟੇ ਕਾਰਖਾਨੇ, ਵਰਕਸ਼ਾਪਾਂ ਅਤੇ ਫੈਕਟਰੀਆਂ ਮੁੜ ਤੋਂ ਸੁਰਜੀਤ ਕਰਕੇ ਚਲਾਈਆਂ ਜਾ ਸਕਣ। ਹਰਪਾਲ ਚੀਮਾ ਨੇ ਕਿਹਾ ਕਿ ਉਹ ਇਨ੍ਹਾਂ ਸਾਰੀਆਂ ਯੋਜਨਾਵਾਂ ਅਤੇ ਮੰਗਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਰੱਖਣਗੇ ਅਤੇ ਸਰਕਾਰ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਬਟਾਲਾ ਦੀਆਂ ਹੱਕੀ ਮੰਗਾਂ ਨੂੰ ਜਲਦ ਪੂਰਾ ਕੀਤਾ ਜਾ ਸਕੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS