ਬਟਾਲਾ, 15 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ,ਜਰਨੈਲ ਸਿੰਘ) - ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੀ ਵਚਨਬੱਧਤਾ ਦੁਹਰਾਉਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਮੌਜੂਦਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਮੁੱਢ-ਕਦੀਮੋਂ ਖੇਤੀਬਾੜੀ ਆਧਾਰਤ ਅਰਥਚਾਰਾ ਰਿਹਾ ਹੈ ਅਤੇ ਇੱਥੋਂ ਦੀ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉਤੇ ਨਿਰਭਰ ਕਰਦਾ ਹੈ। ਉਨਾਂ ਝੋਰਾ ਪ੍ਰਗਟਾਇਆ ਕਿ ਅਜੋਕੇ ਦੌਰ ਵਿੱਚ ਕਿਸਾਨ ਇਹ ਨਹੀਂ ਚਾਹੁੰਦਾ ਕਿ ਉਸ ਦਾ ਪੁੱਤ ਖੇਤੀ ਕਰੇ ਕਿਉਕਿ ਖੇਤੀ ਵਿੱਚੋਂ ਕਮਾਈ ਘਟ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰੁਝਾਨ ਬਦਲਣ ਦੀ ਲੋੜ ਹੈ, ਜਿਸ ਲਈ ਕਿਸਾਨਾਂ ਦੀਆਂ ਲਾਗਤਾਂ ਘਟਾਉਣੀਆਂ ਪੈਣਗੀਆਂ ਤਾਂ ਕਿ ਖੇਤੀਬਾੜੀ ਲਾਹੇਵੰਦ ਧੰਦਾ ਬਣੇ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਲਗਦੀ ਵੱਡੀ ਫੀਸ ਭਰਨ ਵਿੱਚ ਦਿੱਕਤਾਂ ਦਰਪੇਸ਼ ਸਨ, ਜਿਸ ਕਾਰਨ ਇਸ ਫੀਸ ਨੂੰ ਤਕਰੀਬਨ 50 ਫੀਸਦੀ ਘਟਾ ਦਿੱਤਾ ਹੈ। ਉਨਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸੂਬੇ ਦੇ ਮਿਹਨਤਕਸ਼ ਕਿਸਾਨਾਂ, ਜਿਨਾਂ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਮੁਲਕ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਇਆ, ਨੂੰ ਲੋੜੀਂਦੀ ਰਾਹਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਇਸ ਦਿਸ਼ਾ ਵਿੱਚ ਹੋਰ ਕਦਮ ਵੀ ਚੁੱਕੇ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पाली जिला क्षेत्र के राजस्थान धड़कन न्यूज चैनल के रिपोर्टर प्रवीणसिंह ओड इंदिरा नगर पत्रकारिता के क्षेत्र में भी उल्लेखनीय कार्य करने वा...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बोधिसत्व, भारतरत्न, सिंबल ऑफ नॉलेज, भारत के संविधान निर्माता, वंचितों- पिछड़ो- मजदूरों व महिलाओं को उनका हक दिलाने वाले *बाबासाहेब डॉ. भीमराव...
-
----- डॉ. अंबेडकर की सोच ने बदल दी भारत की दबी-कुचली जनता की किस्मत: कटारुचक -----डॉ. अम्बेडकर के प्रयासों से भारतीय महिलाओं को समानता क...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
COMMENTS