ਬਟਾਲਾ 21 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਹਮੀਰਾ 'ਚ ਵਾਪਰੇ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਕਾਰ ਸਵਾਰ ਲੁਧਿਆਣਾ ਦੇ ਰਹਿਣ ਵਾਲੇ ਹਨ ਤੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਘਰ ਪਰਤ ਰਹੇ ਸਨ। ਰਸਤੇ 'ਚ ਹੁਮੀਰਾ ਨੇੜੇ ਕਾਰ ਦੀ ਕੈਂਟਰ ਨਾਲ ਟੱਕਰ ਹੋ ਗਈ।ਮ੍ਰਿਤਕ ਦੇ ਰਿਸ਼ਤੇਦਾਰ ਹਰਭਜਨ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ ਸਨ। ਹੌਂਡਾ ਸਿਟੀ ਕਾਰ ਜਿਸ ਨੂੰ ਲੁਧਿਆਣਾ ਦਾ ਰਹਿਣ ਵਾਲਾ ਤੇਜਿੰਦਰ ਸਿੰਘ ਚਲਾ ਰਿਹਾ ਸੀ। ਉਸਦੀ ਆਲਟੋ ਕਾਰ ਵੀ ਉਸਦੇ ਪਿੱਛੇ ਸੀ। ਜਿਵੇਂ ਹੀ ਤੇਜਿੰਦਰ ਕਾਰ ਲੈ ਕੇ ਹੁਮੀਰਾ ਦੇ ਨੇੜੇ ਪਹੁੰਚਿਆ ਤਾਂ ਉੱਥੇ ਆਵਾਜਾਈ ਜ਼ਿਆਦਾ ਹੋ ਗਈ।
ਇੱਕ ਕੈਂਟਰ ਗੱਡੀ ਨੰਬਰ ਪੀਬੀ-05ਏਪੀ-9191 ਸੜਕ ਦੇ ਕਿਨਾਰੇ ਖੜ੍ਹੀ ਸੀ। ਜਿਵੇਂ ਹੀ ਤੇਜਿੰਦਰ ਨੇ ਕਾਰ ਨੂੰ ਸੱਜੇ ਪਾਸੇ ਤੋਂ ਕੱਟਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਕੈਂਟਰ ਦੇ ਹੇਠਾਂ ਜਾ ਵੱਜੀ। ਇਸ ਹਾਦਸੇ 'ਚ ਮਨਪ੍ਰੀਤ ਕੌਰ, ਪੋਤਾ ਪ੍ਰਨੀਤ ਸਿੰਘ, ਕੁੜਮਣੀ ਸਰਬਜੀਤ ਕੌਰ ਅਤੇ ਉਸ ਦੀ ਨੂੰਹ ਅਮਨਦੀਪ ਕੌਰ ਅਤੇ ਪੋਤਾ ਗੁਰਫਤਿਹ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਹਮੀਰਾ ਸੜਕ ਹਾਦਸੇ ਦੇ ਪੰਜ ਮ੍ਰਿਤਕਾਂ ਦੀਆਂ ਲਾਸ਼ਾਂ ਜਦੋਂ ਲੁਧਿਆਣਾ ਪੁੱਜੀਆਂ ਤਾਂ ਸਾਰਾ ਮਾਹੌਲ ਸੋਗਮਈ ਹੋ ਗਿਆ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਘਰੋਂ ਨਿਕਲੇ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਨੂੰ ਦੇਖ ਕੇ ਸਾਰੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਹਰ ਅੱਖ ਵਿੱਚ ਹੰਝੂ ਸਨ। ਹਰ ਕੋਈ ਚੀਕ ਰਿਹਾ ਸੀ। ਪਰਿਵਾਰ ਦੇ ਪੋਤੇ ਅਬੀ ਦਾ ਪਹਿਲਾ ਜਨਮਦਿਨ ਸੀ। ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਗਿਆ ਹੋਇਆ ਸੀ। ਪਰ ਵਾਪਸੀ 'ਤੇ ਘਰ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS