ਜ਼ਿਲ੍ਹਾ ਪਠਾਨਕੋਟ ਦੇ ਨਵ-ਨਿਯੁਕਤ ਐੱਸਐੱਸਪੀ ਅਰੁਣ ਸੈਣੀ ਦਾ ਪਿੰਡ ਵਾਸੀਆਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪਠਾਨਕੋਟ ਦੇ ਨਵ-ਨਿਯੁਕਤ ਐੱਸਐੱਸਪੀ ਅਰੁਣ ਸੈਣੀ ਦਾ ਜੱਦੀ ਪਿੰਡ ਪੱਖੋਚੱਕ ਪੁੱਜਣ 'ਤੇ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।
ਉਪਰੰਤ ਪਿੰਡ ਦੇ ਖੇਡ ਗਰਾਊਂਡ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਅਰੁਣ ਸੈਣੀ ਵੱਲੋਂ ਪਿੰਡ ਦੇ ਨੌਜਵਾਨਾਂ ਵੱਲੋਂ ਬੂਟਾ ਲਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਚਚੇਰੇ ਭਰਾ ਨਰੇਸ਼ ਕੁਮਾਰ ਨਿੱਕਾ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਅਰੁਣ ਸੈਣੀ ਦੇ ਪਠਾਨਕੋਟ ਜ਼ਿਲ੍ਹੇ ਦੇ ਐਸ. ਐਸ. ਪੀ ਬਣਨ 'ਤੇ ਸਾਨੂੰ ਹੀ ਨਹੀਂ ਬਲਕਿ ਸਮੁੱਚੇ ਪਿੰਡ ਵਾਸੀਆਂ ਅਤੇ ਸਮੁੱਚੇ ਸੈਣੀ ਭਾਈਚਾਰੇ ਨੂੰ ਮਾਣ ਹੈ | ਇਸ ਮੌਕੇ ਅਰੁਣ ਸੈਣੀ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜੱਦੀ ਪਿੰਡ ਪੱਖੋਚੱਕ ਵਿਖੇ ਆ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਮਿਲੇ ਮਾਣ ਸਤਿਕਾਰ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਕਿਹਾ ਕਿ ਉਨ੍ਹਾਂ ਦੇ ਵੱਡੇ ਭਰਾ ਨੂੰ ਜ਼ਿਲ੍ਹਾ ਪਠਾਨਕੋਟ ਦਾ ਪੁਲਿਸ ਕਪਤਾਨ ਨਿਯੁਕਤ ਕੀਤਾ ਗਿਆ ਹੈ ਅਤੇ ਅੱਜ ਉਨ੍ਹਾਂ ਦਾ ਮਾਣ ਉਦੋਂ ਹੀ ਵਧਦਾ ਹੈ ਜਦੋਂ ਪਿੰਡ ਦੇ ਨੌਜਵਾਨ ਇਹ ਪ੍ਰਣ ਲੈਣ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਰੁਚਿਤ ਕਰਨਗ
COMMENTS