ਜਗਰੂਪ ਸਿੰਘ ਸੇਖਵਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਪ੍ਰੇਰਤ
ਪਿੰਡ ਸੇਖਵਾਂ ਵਿੱਚ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਬਟਾਲਾ, 1 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ) - ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਨੇ ਅੱਜ ਸਵੇਰੇ ਪਿੰਡ ਸੇਖਵਾਂ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ। ਇਸ ਮੌਕੇ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ. ਜਗਰੂਪ ਸਿੰਘ ਸੇਖਵਾਂ ਦੇ ਖੇਤ ਵਿੱਚ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦਾ ਅਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਸਿਆਸੀ ਆਗੂਆਂ, ਪੰਚਾਂ-ਸਰਪੰਚਾਂ ਅਤੇ ਸਾਰੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ।
ਇਸ ਤੋਂ ਬਾਅਦ ਪਿੰਡ ਸੇਖਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਸਾਨੂੰ ਧਰਤ ਹੇਠਲੇ ਪਾਣੀ ਦੀ ਬਚਤ ਲਈ ਆਪਣਾ ਸਾਰਾ ਰਕਬਾ ਹੀ ਸਿੱਧੀ ਬਿਜਾਈ ਹੇਠ ਲਿਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਖੇਤ ਵਿਚ ਝੋਨੇ ਦੀ ਸਿੱਧੀ ਬਿਜਾਈ ਨਾਲ 25 ਲੱਖ ਲੀਟਰ ਪਾਣੀ ਦੀ ਬਚਤ ਹੁੰਦੀ ਹੈ ਅਤੇ ਜੇਕਰ ਹਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇ ਤਾਂ ਬਹੁਤ ਸਾਰਾ ਪਾਣੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਘੱਟੋ-ਘੱਟ 250-300 ਏਕੜ ਝੋਨੇ ਦੀ ਸਿੱਧੀ ਬਿਜਾਈ ਜਰੂਰ ਕਰੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਜਗਰੂਪ ਸਿੰਘ ਸੇਖਵਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਾਣੀ ਨੂੰ ਬਚਾਉਣ ਲਈ ਜਰੂਰ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਮਾਲੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਸ. ਸੇਖਵਾਂ ਨੇ ਕਿਹਾ ਕਿ ਉਹ ਹਲਕਾ ਕਾਦੀਆਂ ਦੇ ਪਿੰਡਾਂ ਵਿੱਚ ਜਾ ਕੇ ਹੋਰ ਕਿਸਾਨਾਂ ਨੂੰ ਵੀ ਸਿੱਧੀ ਬਿਜਾਈ ਲਈ ਪ੍ਰੇਰਤ ਕਰਨਗੇ।
ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਦੇ ਮਾਹਿਰ ਡਾ. ਰਣਬੀਰ ਸਿੰਘ ਠਾਕੁਰ ਅਤੇ ਡਾ. ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਖੇਤੀ ਲਾਗਤ ਖਰਚਾ ਘੱਟਦਾ ਹੈ ਅਤੇ ਫਸਲ ਦਾ ਝਾੜ ਵੀ ਪੂਰਾ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਪੂਰੀ ਤਰਾਂ ਕਾਮਯਾਬ ਹੈ ਅਤੇ ਕਿਸਾਨਾਂ ਨੂੰ ਪਾਣੀ ਨੂੰ ਬਚਾਉਣ ਖਾਤਰ ਸਿੱਧੀ ਬਿਜਾਈ ਵੱਲ ਜਰੂਰ ਆਉਣਾ ਚਾਹੀਦਾ। ਇਸ ਮੌਕੇ ਪਿੰਡ ਸੇਖਵਾਂ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਹਾਮੀ ਭਰੀ ਅਤੇ ਆਪਣੇ ਨਾਮ ਖੇਤੀਬਾੜੀ ਵਿਭਾਗ ਕੋਲ ਦਰਜ ਕਰਵਾਏ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS