ਬੱਸਾਂ ਦਾ ਕਿਰਾਇਆ ਪ੍ਰਾਈਵੇਟ ਟਰਾਂਸਪੋਰਟ ਵੱਲੋਂ ਵਸੂਲੇ ਜਾਂਦੇ ਕਿਰਾਏ ਤੋਂ ਹੋਵੇਗਾ ਘੱਟ - ਵਿਧਾਇਕ ਸ਼ੈਰੀ ਕਲਸੀ
ਬਟਾਲਾ, 14 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ,ਜਰਨੈਲ ਸਿੰਘ) - 15 ਜੂਨ 2022 ਨੂੰ ਸੁਪਰ ਲਗਜਰੀ ਬੱਸ ਸੇਵਾ ਸਕੀਮ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ। ਇਹ ਸੁਪਰ ਲਗਜਰੀ ਬੱਸਾਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਤੇ ਇਨਾਂ ਬੱਸਾਂ ਦਾ ਕਿਰਾਇਆ ਵੀ ਪ੍ਰਾਈਵੇਟ ਟਰਾਂਸਪੋਰਟ ਵੱਲੋਂ ਵਸੂਲੇ ਜਾਂਦੇ ਕਿਰਾਏ ਤੋਂ ਘੱਟ ਹੋਵੇਗਾ। ਇਸ ਸਕੀਮ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵਸੇ ਐਨ.ਆਰ.ਆਈਜ਼ ਨੂੰ ਵੀ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਵਿਧਾਇਕ ਬਟਾਲਾ ਸ੍ਰੀ ਅਮਨ ਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਨੇ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਮਾਫੀਏ ਵੱਲੋਂ ਆਪਣੀ ਮਨਮਰਜ਼ੀ ਨਾਲ ਨਵੀਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ ਜਾ ਰਹੀਆਂ ਸਨ ਅਤੇ ਟਰਾਂਸਪੋਰਟ ਮਾਫੀਏ ਵੱਲੋਂ ਸਵਾਰੀਆਂ ਤੋਂ ਮਨਮਰਜੀ ਦਾ ਕਿਰਾਇਆ ਵਸੂਲਿਆਂ ਜਾਂਦਾ ਸੀ। ਹੁਣ ਇਨਾਂ ਸੁਪਰ ਲਗਜਰੀ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਕਿਰਾਏ ਤੋਂ ਘੱਟ ਹੋਵੇਗਾ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਵਾਰੀਆਂ ਨੂੰ ਪ੍ਰਾਈਵੇਟ ਟਰਾਂਸਪੋਰਟ ਤੋਂ ਵੀ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆ। ਉਨਾਂ ਦੱਸਿਆ ਕਿ ਇਨਾਂ ਬੱਸਾਂ ਲਈ ਟਿਕਟਾਂ ਦੀ ਬੁਕਿੰਗ ਕਰਵਾਉਣ ਲਈ http://www.punbusonline.com ਜਾਂ ਫਿਰ http://www.pepsuonline.com ਵੈੱਬਸਾਈਟ ’ਤੇ ਜਾ ਕੇ ਆਪਣੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਨੀ ਸਬੰਧੀ ਡਿਟੇਲ ਵੀ ਵੈਬ ਸਾਈਟਾਂ ’ਤੇ ਉਪਲਬਧ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਤੋਂ ਲੀਹਾਂ ’ਤੇ ਲਿਆਉਣ ਲਈ ਵੱਡੇ ਪੱਧਰ ’ਤੇ ਸ਼ਲਾਘਾਯੋਗ ਕਾਰਜ਼ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਨਾਲ ਹੁਣ ਸੂਬੇ ਵਿੱਚ ਟਰਾਂਸਪੋਰਟ ਮਾਫੀਏ ਦਾ ਪੂਰੀ ਤਰਾਂ ਖਤਮਾ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰਾਂ ਯਤਨਸ਼ੀਲ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS