ਹੁਣ ਲੋਕ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ ’ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ
ਬਟਾਲਾ, 15 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਵੰਤ ਸਿੰਘ ਭਗਤ ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸੁਰੂਆਤ ਕਰਨ ਦਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਨੇ ਸਵਾਗਤ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਣਗੇ ਜਿਸ ਨਾਲ ਉਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਨਵੀਂ ਪਹਿਲਕਦਮੀ ਨਾਲ ਹੁਣ ਸੂਬਾ ਵਾਸੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ’ਤੇ ਸਿਰਫ ਇੱਕ ਕਲਿੱਕ ਕਰਨ ’ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭਿ੍ਰਸਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫਤਰਾਂ/ਟਰੈਕਾਂ ’ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ ’ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।
ਬਟਾਲਾ ਦੇ ਵਿਧਾਨਕਾਰ ਸ਼ੈਰੀ ਕਲਸੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪਿ੍ਰੰਟ ਲੈ ਸਕਦਾ ਹੈ। ਸ਼ੈਰੀ ਕਲਸੀ ਨੇ ਕਿਹਾ ਕਿ ਇਸ ਨਾਲ ਉਨਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ’ਚ ਖੜਨਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਵੀ ਸੁਰੂ ਕੀਤੀਆਂ ਜਾਣਗੀਆਂ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS