ਅੰਮ੍ਰਿਤਸਰ 23 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਥੇ ਉਨ੍ਹਾਂ ਨੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਅਤੇ ਗੁਰਬਾਣੀ ਕੀਰਤਨ ਸਰਵਣ ਕਰ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਹਲਕੇ 'ਚ ਚੋਣ ਹੋਣ ਜਾ ਰਹੀ ਹੈ।ਇਸ ਸਬੰਧ 'ਚ ਉਨ੍ਹਾਂ ਨੇ ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਕੀਤੀ ਹੈ ਕਿ ਬੀਬੀ ਕਮਲਦੀਪ ਕੌਰ ਦੀ ਜਿੱਤ ਹੋਵੇ।ਇਸ ਮੌਕੇ ਹਰਸਿਮਰਤ ਨੇ ਸੰਗਰੂਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਕਮਲਦੀਪ ਕੌਰ ਦਾ ਸਾਥ ਦੇਣ। ਇਸ ਸੂਬੇ ਨੇ ਹਮੇਸ਼ਾ ਹੀ ਸ਼ਹੀਦਾਂ ਦਾ ਸਤਿਕਾਰ ਕੀਤਾ ਹੈ। ਸਾਡੀ ਸ਼ਾਨ ਸਾਡੇ ਸ਼ਹੀਦ ਹਨ। ਬੀਬੀ ਬਾਦਲ ਨੇ ਕਿਹਾ ਕਿ ਬਹੁਤ ਸਾਰੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਜੇਲ੍ਹ ਦੀਆਂ ਕਾਲ ਕੋਠੜੀਆਂ 'ਚ ਸੜ ਰਹੇ ਹਨ। ਬੀਬੀ ਕਮਲਜੀਤ ਕੌਰ ਰਾਜੋਆਣਾ ਉਨ੍ਹਾਂ ਸਿੰਘਾਂ ਦੀ ਲੜਾਈ ਲੜ ਰਹੇ ਹਨ, ਜੋ ਜੇਲ੍ਹਾਂ ਵਿੱਚ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਆਪਣੇ ਸੁਫ਼ਨੇ ਤਿਆਗ ਕੇ ਸਿੱਖ ਕੌਮ ਵਾਸਤੇ ਲੜਾਈ ਲੜੀ ਹੈ। ਬੀਬੀ ਕਮਲਦੀਪ ਕੌਰ ਰਾਜੋਆਣਾ ਸਿਰਫ਼ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਚੋਣ ਮੈਦਾਨ 'ਚ ਉਤਰੇ ਹਨ। ਬੀਬੀ ਬਾਦਲ ਨੇ ਅੱਗੇ ਕਿਹਾ ਕਿ ਦਿੱਲੀ ਨੇ ਕਦੇ ਪੰਜਾਬ ਅਤੇ ਪੰਜਾਬੀਆਂ ਦਾ ਭਲਾ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਸੰਗਰੂਰ ਵਾਸੀਆਂ ਨੇ ਫ਼ੈਸਲਾ ਕਰਨਾ ਹੈ ਕਿ ਉਨ੍ਹਾਂ ਨੇ ਇਨਸਾਫ ਦੇ ਨਾਲ ਖੜ੍ਹਨਾ ਹੈ ਜਾਂ ਜਿਨ੍ਹਾਂ ਨੇ ਬੇਇਨਸਾਫੀ ਕੀਤੀ, ਉਨ੍ਹਾਂ ਨਾਲ ਖੜਨਾ ਹੈ। ਇਸ ਮੌਕੇ ਜਦੋਂ ਪੱਤਰਕਾਰਾਂ ਵੱਲੋਂ ਪੰਜਾਬ ਦੇ ਹੋਰ ਕਈ ਅਹਿਮ ਭਖਦੇ ਮੁੱਦਿਆਂ 'ਤੇ ਹਰਸਿਮਰਤ ਬਾਦਲ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਬਗੈਰ ਚਲੇ ਗਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
दतिया। कोरोना महामारी से जब सारा विश्व जूझ रहा है तब , शराब की दुकान खोलना एक तरह से आग में घी का काम करता , साथ ही साथ आर्थिक संकट के दौर ...
-
लोकसभा निर्वाचन प्रयोगार्थ बी0यू0, सी0यू0 तथा वी0वी0पैट का हुआ प्रथम रैण्डमाइजेशन- जिला निर्वाचन अधिकारी--! देवरिया 27 मार्च। जनपद मे...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
कोरोना जैसी महामारी में लोग काफी परेशान है। लोगों को इस परेशानी से निकलने का रास्ता नहीं दिखाई दे रहा है और इस पर एक और मुसीबत आ गई। पुलिस प...
-
इनाम पाते ही देवरिया पुलिस ने 2,दिन में 6 बड़े मामले का किया खुलासा --! थाना - रामपुर कारखाना ,लार और मईल का अलग अलग मामले का खुलासा आज...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...

COMMENTS