ਪੰਜਾਬ ਸਰਕਾਰ 26 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰੇਗੀ - ਸ਼ੈਰੀ ਕਲਸੀ
ਬਟਾਲਾ, 17 ਜੂਨ ( ਨੀਰਜ ਸ਼ਰਮਾ ਜਸਬੀਰ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਜਿਸ ਦੇ ਹਾਂ ਪੱਖੀ ਨਤੀਜੇ ਵੀ ਦੇਖਣ ਨੂੰ ਮਿਲੇ ਹਨ। ਪੂਰੇ ਦੇਸ਼ ਵਿੱਚ ਇਮਾਨਦਾਰ ਸਰਕਾਰ ਦੀ ਅਜਿਹੀ ਮਿਸਾਲ ਮਿਲਣੀ ਔਖੀ ਹੈ, ਜਿਸ ਵਿੱਚ ਕਿਸੇ ਸਰਕਾਰ ਨੇ ਵੱਢੀਖੋਰੀ ਦੇ ਦੋਸ਼ਾਂ ਹੇਠ ਆਪਣੇ ਹੀ ਮੰਤਰੀ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੋਵੇ।
ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਉਤੇ ਸਿੱਧਾ ਤੇ ਸਖ਼ਤ ਹਮਲਾ ਕੀਤਾ ਗਿਆ ਹੈ ਤਾਂ ਕਿ ਲੋਕਾਂ ਦੀ ਭਲਾਈ ਲਈ ਇਸ ਕੋਹੜ ਦਾ ਸਫਾਇਆ ਹੋਵੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਤਬਾਦਲਿਆਂ ਤੇ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਵੀ ਜੰਗ ਵਿੱਢੀ ਹੈ ਤਾਂ ਕਿ ਲੋਕਾਂ ਨੂੰ ਕੰਮਾਂ ਲਈ ਦਫ਼ਤਰਾਂ ਵਿੱਚ ਖੱਜਲ ਨਾ ਹੋਣਾ ਪਵੇ।
ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 5500 ਏਕੜ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਉਨਾਂ ਕਿ ਰਾਜ ਸਰਕਾਰ ਵੱਲੋਂ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਜਾ ਰਿਹਾ ਹੈ ਜਿਸ ਤਹਿਤ ਠੇਕੇ ਉਤੇ ਰੱਖੇ 26 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਜਿਸ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ ਵਿੱਚ ਇਕ ਕਾਨੂੰਨ ਲਿਆਉਣ ਦੀ ਤਿਆਰੀ ਵਿੱਚ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮਾਫ਼ੀਆ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸਰਕਾਰ ਦੀ ਕਾਇਮੀ ਦੇ ਤਿੰਨ ਮਹੀਨੇ ਲਾਮਿਸਾਲ ਤਰੱਕੀ ਤੇ ਵਿਕਾਸ ਦੇ ਗਵਾਹ ਬਣੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS