-ਕਿਹਾ, ਆਲਾ-ਦੁਆਲਾ ਰੱਖੋ ਸਾਫ, ਹਫ਼ਤੇ ਵਿੱਚ ਇਕ ਵਾਰ ਕੂਲਰ ਦੇ ਪਾਣੀ ਨੂੰ ਜ਼ਰੂਰ ਬਦਲੋ
-ਕੰਬਣੀ ਨਾਲ ਤੇਜ ਬੁਖਾਰ ਜਾਂ ਤੇਜ ਸਿਰਦਰਦ ਹੋਣ ’ਤੇ ਨਜਦੀਕੀ ਸਿਹਤ ਕੇਂਦਰ ’ਚ ਕਰੋ ਸੰਪਰਕ
ਬਟਾਲਾ, 13 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ,ਜਰਨੈਲ ਸਿੰਘ) - ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿੱਚ ਤਾਇਨਾਤ ਮੈਡੀਸਨ ਦੇ ਮਾਹਿਰ ਡਾਕਟਰ ਸੁਖਦੀਪ ਸਿੰਘ ਭਾਗੋਵਾਲੀਆ ਨੇ ਕਿਹਾ ਹੈ ਕਿ ਸਾਵਧਾਨੀ ਹੀ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਣ ਦਾ ਉਪਾਅ ਹੈ। ਉਨਾਂ ਕਿਹਾ ਕਿ ਡੇਂਗੂ, ਮਲੇਰੀਆ ਆਦਿ ਮੱਛਰ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਨਾਲ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਉਨਾਂ ਨੂੰ ਆਪਣਾ ਘਰ ਅਤੇ ਆਲਾ ਦੁਆਲਾ ਸਾਫ ਰੱਖਣਾ ਚਾਹੀਦਾ ਹੈੇ। ਉਨਾਂ ਕਿਹਾ ਕਿ ਹਰ ਸ਼ੁੱਕਰਵਾਰ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਵੇ, ਤਾਂ ਜੋ ਹਰ ਸ਼ੁੱਕਰਵਾਰ ਨੂੰ ਘਰਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਸਥਾਨਾਂ ’ਤੇ ਮੌਜੂਦ ਕੂਲਰਾਂ ਅਤੇ ਪਾਣੀ ਦੀਆਂ ਟੰਕੀਆਂ ਆਦਿ ਦੀ ਸਫਾਈ ਕੀਤੀ ਜਾਵੇ। ਉਨਾਂ ਦੱਸਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਿ੍ਰਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਬਰਤਣਾਂ ਨੂੰ ਹਫਤੇ ਦੇ ਹਰ ਸ਼ੁੱਕਰਵਾਰ ਸਾਫ ਕਰਕੇ ਸੁਕਾ ਕੇ ਰੱਖਿਆ ਜਾਵੇ।
ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਡੇਂਗੂ, ਮਲੇਰੀਆਂ ਆਦਿ ਤੋਂ ਪੀੜਿਤ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ ਮੁਫ਼ਤ ਉਪਲਬੱਧ ਹੈ। ਉਨਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨਾਂ ਦੱਸਿਆ ਕਿ ਇਹ ਮੱਛਰ ਸਾਫ ਖੜੇ ਪਾਣੀ ਦੇ ਸਰੋਤ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਦੇ ਸਮੇਂ ਹੀ ਕੱਟਦਾ ਹੈ। ਡਾਕਟਰ ਸੁਖਦੀਪ ਸਿੰਘ ਭਾਗੋਵਾਲੀਆ ਨੇ ਕਿਹਾ ਕਿ ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ’ਤੇ ਦਾਣੇ ਅਤੇ ਖੁਜਲੀ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਤੋਂ ਖੂਨ ਵੱਗਣਾ, ਜੋੜਾਂ ਵਿੱਚ ਦਰਦ ਅਤੇ ਸੋਜ ਆਦਿ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣ ਹਨ। ਉਨਾਂ ਦੱਸਿਆ ਕਿ ਸਾਵਧਾਨੀ ਦਾ ਪ੍ਰਯੋਗ ਕਰਕੇ ਅਸੀਂ ਇਨਾਂ ਬਿਮਾਰੀਆਂ ਤੋਂ ਬਚ ਸਕਦੇ ਹਨ। ਉਨਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਦੇ ਸਮੇਂ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਾਏ ਜਾਣ, ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇਕ ਬਾਰ ਜ਼ਰੂਰ ਸਾਫ ਕੀਤਾ ਜਾਵੇ, ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਅਤੇ ਚੰਗੀ ਤਰਾਂ ਬੰਦ ਕਰ ਕੇ ਰੱਖਿਆ ਜਾਵੇ, ਟੁਟੇ ਬਰਤਣਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖਿਆ ਜਾਵੇ, ਪਾਣੀ ਜਾਂ ਤਰਲ ਪਦਾਰਥ ਜ਼ਿਆਦਾ ਪੀਣ ਅਤੇ ਆਰਾਮ ਕਰਨ, ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਤੇਲ ਦਾ ਉਪਯੋਗ ਕਰਨਾ ਚਾਹੀਦਾ ਹੈ।
ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਕਿਹਾ ਕਿ ਬੁਖਾਰ ਹੋਣ ’ਤੇ ਐਸਪ੍ਰੀਨ ਅਤੇ ਬਰੁਫਿਨ ਨਾ ਲਓ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਹੀ ਲਈ ਜਾਵੇ। ਜੇਕਰ ਕਿਸੇ ਨੂੰ ਕੰਬਣੀ ਨਾਲ ਤੇਜ ਬੁਖਾਰ, ਤੇਜ ਸਿਰਦਰਦ ਜਾਂ ਜੋੜਾਂ ਵਿੱਚ ਦਰਦ ਆਦਿ ਹੁੰਦਾ ਹੈ, ਤਾਂ ਨਜਦੀਕੀ ਸਿਹਤ ਕੇਂਦਰ ’ਤੇ ਤੁਰੰਤ ਸੰਪਰਕ ਕੀਤਾ ਜਾਵੇ। ਉਨਾਂ ਦੱਸਿਆ ਕਿ ਸਿਹਤ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पाली जिला क्षेत्र के राजस्थान धड़कन न्यूज चैनल के रिपोर्टर प्रवीणसिंह ओड इंदिरा नगर पत्रकारिता के क्षेत्र में भी उल्लेखनीय कार्य करने वा...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बोधिसत्व, भारतरत्न, सिंबल ऑफ नॉलेज, भारत के संविधान निर्माता, वंचितों- पिछड़ो- मजदूरों व महिलाओं को उनका हक दिलाने वाले *बाबासाहेब डॉ. भीमराव...
-
----- डॉ. अंबेडकर की सोच ने बदल दी भारत की दबी-कुचली जनता की किस्मत: कटारुचक -----डॉ. अम्बेडकर के प्रयासों से भारतीय महिलाओं को समानता क...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
COMMENTS