ਅਧਿਕਾਰੀਆਂ ਨੂੰ ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਐੱਸ.ਜੀ.ਪੀ.ਸੀ. ਮੈਂਬਰ ਗੁਰਨਾਮ ਸਿੰਘ ਜੱਸਲ ਨੇ ਸਫ਼ਾਈ ਅਤੇ ਵਿਕਾਸ ਦੇ ਮੁੱਦਿਆਂ ਵੱਲ ਪ੍ਰਸ਼ਾਸਨ ਦਾ ਧਿਆਨ ਦਿਵਾਇਆ
ਬਟਾਲਾ, 2 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਜਰਨੈਲ ਸਿੰਘ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ 3 ਸਤੰਬਰ ਨੂੰ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਪਹਿਲਾਂ ਬਟਾਲਾ ਸ਼ਹਿਰ ’ਚ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਸਾਰੇ ਰਸਤਿਆਂ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਅੱਜ ਜ਼ੂਮ ਮੀਟਿੰਗ ਜਰੀਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰ ਰਹੇ ਸਨ।
ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਗੁਰਦਆਰਾ ਸ੍ਰੀ ਕੰਧ ਸਾਹਿਬ ਅਤੇ ਸ੍ਰੀ ਡੇਹਰਾ ਸਾਹਿਬ ਨੂੰ ਜਾਂਦੇ ਰਸਤਿਆਂ ਨੂੰ ਬਣਾਉਣ ਅਤੇ ਆਲੇ ਦੁਆਲੇ ਕੂੜੇ ਦੇ ਢੇਰਾਂ ਨੂੰ ਸਾਫ ਕਰਨ ਦੀ ਮੰਗ ਕੀਤੀ। ਇਸ ’ਤੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਰਦਆਰਾ ਸਾਹਿਬਾਨ ਦੇ ਨੇੜੇ ਲੱਗਦੇ ਸਾਰੇ ਕੂੜੇ ਦੇ ਢੇਰਾਂ ਨੂੰ ਰੋਜ਼ਾਨਾਂ ਚੁੱਕਿਆ ਜਾਵੇ। ਉਨ੍ਹਾਂ ਨਗਰ ਨਿਗਮ ਬਟਾਲਾ, ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਟਾਲਾ ਸ਼ਹਿਰ ਵਿੱਚ 3 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਪਹਿਲਾਂ-ਪਹਿਲਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਸ੍ਰੀ ਡੇਹਰਾ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਅਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਬਣਾਉਣ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ।ਮੀਟਿੰਗ ਦੌਰਾਨ ਸੀਵਰੇਜ ਬੋਰਡ ਦੇ ਐਕਸੀਅਨ ਨੇ ਦੱਸਿਆ ਕਿ ਜਲੰਧਰ ਰੋਡ ਦੇ ਸੀਵਰੇਜ ਪਾਉਣ ਦਾ ਕੰਮ 15 ਜੁਲਾਈ ਤੱਕ ਮੁਕੰਮਲ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਲੋਕ ਨਿਰਮਾਣ ਵਿਭਾਗ ਵੱਲੋਂ ਸੜਕ ਬਣਾਉਣ ਦੀ ਕਾਰਵਾਈ ਅਰੰਭੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਅਤੇ ਜਲੰਧਰ ਬਾਈਪਾਸ ਤੋਂ ਹਾਥੀ ਗੇਟ ਅਤੇ ਬਾਈਪਾਸ ਤੋਂ ਠਠਿਆਰੀ ਗੇਟ ਤੱਕ ਦੋਵੇਂ ਰਸਤਿਆਂ ਉੱਪਰ ਨਵੀਆਂ ਲਾਈਟਾਂ ਲਗਾਉਣ ਦਾ ਐਸਟੀਮੈਟ ਤਿਆਰ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਬਟਾਲਾ ਸ਼ਹਿਰ ਦੇ ਸਾਰੇ ਗੇਟਾਂ ਨੂੰ ਵਿਰਾਸਤੀ ਦਿੱਖ ਦੇਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜੋ ਇੱਕ ਹਫ਼ਤੇ ਵਿੱਚ ਇਸਦੀ ਰਿਪੋਰਟ ਦੇਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...

COMMENTS