ਸ਼ਹਿਰ ਦੇ 12 ਵਾਰਡਾਂ ਵਿੱਚ ਸ਼ੁਰੂ ਹੋਈ ਕੂੜੇ ਦੀ ਡੂਰ-ਟੂ-ਡੂਰ ਕੁਲੈਕਸ਼ਨ, ਰਹਿੰਦੇ ਵਾਰਡ ਵੀ ਜਲਦ ਹੋਣਗੇ ਕਵਰ
ਬਟਾਲਾ, 22 ਜੂਨ (ਨੀਰਜ ਸ਼ਰਮਾ,ਜਸਬੀਰ ਸਿੰਘ, ਜਰਨੈਲ ਸਿੰਘ) - ਕਮਿਸ਼ਨਰ ਨਗਰ ਨਿਗਮ ਬਟਾਲਾ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਸਮੂਹ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਘਰਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨ ਤਾਂ ਜੋ ਕੂੜੇ ਦਾ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਨਗਰ ਨਿਗਮ ਬਟਾਲਾ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਪਿੱਟਸ ਬਣਾਈਆਂ ਗਈਆਂ ਹਨ ਜਿਥੇ ਗਿੱਲੇ ਕੂੜੇ ਦੀ ਕੰਪੋਸਟ ਖਾਦ ਬਣਾਈ ਜਾ ਰਹੀ ਹੈ ਅਤੇ ਸੁੱਕੇ ਕੂੜੇ ਨੂੰ ਐੱਮ.ਆਰ.ਐੱਫ ਯੂਨਿਟ ਵਿਖੇ ਲਿਜਾ ਕੇ ਰੀਸਾਈਕਲ ਕੀਤਾ ਜਾ ਰਿਹਾ ਹੈ।
ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸ਼ਹਿਰ ਵਿਚੋਂ ਕੂੜੇ ਦੇ ਢੇਰ ਖਤਮ ਕਰਨ ਲਈ ਨਿਗਮ ਦੇ ਸਫਾਈ ਕਰਮਚਾਰੀਆਂ ਹੁਣ ਘਰ-ਘਰ ਤੋਂ ਜਾ ਕੇ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 12 ਵਾਰਡਾਂ ਵਿੱਚ ਕੂੜੇ ਦੀ ਡੂਰ-ਟੂ-ਡੂਰ ਕੁਲੈਕਸ਼ਨ ਸ਼ੁਰੂ ਹੋ ਗਈ ਹੈ ਜਦਕਿ ਰਹਿੰਦੇ ਵਾਰਡਾਂ ਵਿੱਚ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਗਿੱਲੇ ਤੇ ਸੁੱਕੇ ਕੂੜੇ ਲਈ ਦੋ ਵੱਖ-ਵੱਖ ਡਸਟਬੀਨ ਲਗਾਉਣੇ ਚਾਹੀਦੇ ਹਨ ਅਤੇ ਕੂੜੇ ਨੂੰ ਸੈਗਰੀਗੇਟ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਫ਼ਾਈ ਕਰਮੀ ਨੂੰ ਵੀ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਦਿੱਤਾ ਜਾਵੇ ਤਾਂ ਜੋ ਗਿੱਲੇ ਕੂੜੇ ਦੀ ਕੰਪੋਸਟ ਖਾਦ ਤਿਆਰ ਕੀਤੀ ਜਾ ਸਕੇ ਜਦਕਿ ਸੁੱਕੇ ਕੂੜੇ ਨੂੰ ਰੀ-ਸਾਈਕਲ ਕੀਤਾ ਜਾ ਸਕੇ।
ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਸਮੂਹ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ’ਤੇ ਪਾਬੰਧੀਸ਼ੁਦਾ ਲਿਫਾਫਿਆਂ ਦੀ ਵਰਤੋਂ ਬਿਲਕੁਲ ਬੰਦ ਕਰ ਦੇਣ ਨਹੀਂ ਤਾਂ ਉਨਾਂ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਮਿਸ਼ਨਰ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਬਜ਼ਾਰ ਜਾਣ ਸਮੇਂ ਆਪਣੇ ਘਰ ਤੋਂ ਹੀ ਕੱਪੜੇ ਦਾ ਥੈਲਾ ਲੈ ਕੇ ਜਾਣ ਤਾਂ ਜੋ ਉਨਾਂ ਨੂੰ ਪਲਾਸਟਿਕ ਲਿਫਾਫੇ ਦੀ ਲੋੜ ਹੀ ਨਾ ਪਵੇ। ਉਨਾਂ ਬਟਾਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸ਼ਹਿਰ ਉਨਾਂ ਦਾ ਆਪਣਾ ਸ਼ਹਿਰ ਹੈ ਅਤੇ ਜਿਵੇਂ ਅਸੀਂ ਆਪਣੇ ਘਰ ਨੂੰ ਸਾਫ਼ ਰੱਖਦੇ ਹਾਂ ਓਵੇਂ ਹੀ ਆਪਣੇ ਸ਼ਹਿਰ ਨੂੰ ਸਾਫ ਰੱਖਿਆ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
Hello Friends, Pragati Media's Astrology Institute team is such a team that works with astrology and in conjunction with science. You m...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ ਗੁਰਦਾਸਪੁਰ 09 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ ) ਨੈਸ਼ਨਲ ਪ੍ਰਾਪਤੀ ਸਰ...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...

COMMENTS