ਬਟਾਲਾ, 9 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) - ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਇਨਾਂ ਦੇ ਕਟੁੰਬਾਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਣੀ ਦੀ ਵਧੀ ਹੋਈ ਜ਼ਰੂਰਤ ਨੂੰ ਪੂਰਾ ਕਰਨ ਲਈ ਟਿਊਬਵੈੱਲ ਦੇ ਪਾਣੀ ਵਾਲੇ ਟੈਂਕ ਵਿਚ ਦਰਖ਼ਤਾਂ ਦੀਆਂ ਛੋਟੀਆਂ-ਛੋਟੀਆਂ ਟਹਿਣੀਆਂ ਜਾਂ ਫੱਟੀਆਂ ਦੇ ਟੁਕੜੇ ਸੁੱਟ ਦੇਣ ਚਾਹੀਦੇ ਹਨ, ਜਿਨਾਂ ਉੱਪਰ ਬੈਠ ਕੇ ਸ਼ਹਿਦ ਮੱਖੀਆਂ ਪਾਣੀ ਲੈ ਸਕਣ। ਉਨਾਂ ਕਿਹਾ ਕਿ ਪਾਣੀ ਦੀ ਜ਼ਰੂਰਤ ਕਟੁੰਬਾਂ ਹੇਠ ਰੱਖੇ ਸਟੈਂਡਾਂ ਦੇ ਪਾਵਿਆਂ ਹੇਠ ਪਾਣੀ ਦੇ ਠੂਹਲੇ ਰੱਖ ਕੇ ਵੀ ਪੂਰੀ ਕੀਤੀ ਜਾ ਸਕਦੀ ਹੈ, ਜਿਸ ਦਾ ਇੱਕ ਹੋਰ ਫ਼ਾਇਦਾ ਕਟੁੰਬਾਂ ਨੂੰ ਕੀੜੀਆਂ ਤੋਂ ਬਚਾਉ ਵੀ ਹੈ। ਕਟੁੰਬਾਂ ਨੂੰ ਹਵਾਦਾਰ ਬਨਾਉਣ ਲਈ ਬੌਟਮ ਬੋਰਡ ਤੇ ਬਰੂਡ ਚੈਂਬਰ ਦੇ ਵਿਚਕਾਰ ਅਤੇ ਬਰੂਡ ਚੈਂਬਰ ਤੇ ਸੁਪਰ ਚੈਂਬਰ ਵਿਚਕਾਰ ਪਤਲੇ-ਪਤਲੇ ਡੱਕੇ ਰੱਖ ਕੇ ਝੀਥ ਬਣਾਈ ਜਾ ਸਕਦੀ ਹੈ, ਜਿਸ ਵਿੱਚੋਂ ਹਵਾ ਤਾਂ ਨਿਕਲ ਸਕੇ ਪ੍ਰੰਤੂ ਸ਼ਹਿਦ ਮੱਖੀ ਨਾ ਲੰਘ ਸਕੇ।
ਬਾਗਬਾਨੀ ਅਫ਼ਸਰ ਨੇ ਦੱਸਿਆ ਕਿ ਬਰੂਡ ਚੈਂਬਰ ਨੂੰ ਬੌਟਮ ਬੋਰਡ ਤੋਂ ਥੋੜਾ ਹਿਲਾ ਕੇ ਅਤੇ ਇਸੇ ਤਰਾਂ ਸੁਪਰ ਚੈਂਬਰ ਨੂੰ ਬਰੂਡ ਚੈਂਬਰ ਤੋਂ ਥੋੜਾ ਹਿਲਾ ਕੇ ਕਟੁੰਬਾਂ ਨੂੰ ਹਵਾਦਾਰ ਬਣਾਉਣ ਲਈ ਬਰੀਕ ਮੱਖੀ-ਟਾਈਟ ਝੀਥ ਬਣਾਈ ਜਾ ਸਕਦੀ ਹੈ। ਇਸ ਮੌਸਮ ਦੌਰਾਨ ਸੂਰਜਮੁਖੀ ਫ਼ਸਲ ਦਾ ਪੱਕਿਆ ਹੋਇਆ ਸ਼ਹਿਦ ਕਟੁੰਬਾਂ ਦੇ ਬਰੂਡਰਹਿਤ ਛੱਤਿਆਂ ਵਿੱਚੋਂ, ਤਰਜ਼ੀਹ ਦੇ ਤੌਰ ਤੇ ਸੁਪਰ ਚੈਂਬਰ ਵਿੱਚੋਂ, ਕੱਢ ਲੈਣਾ ਚਾਹੀਦਾ ਹੈ। ਨੈਕਟਰ ਦੀ ਆਮਦ ਦੌਰਾਨ ਬਰੂਡ ਚੈਂਬਰ ਅਤੇ ਸੁਪਰ ਚੈਂਬਰ ਵਿਚਾਲੇ ਲੇਟਵੀਂ ਰਾਣੀ ਨਿਖੇੜੂ ਜਾਲੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਰੌਬਿੰਗ (ਮੱਖੀਆਂ ਦੁਆਰਾ ਖ਼ੁਰਾਕ ਦੀ ਲੁੱਟ) ਦੀ ਸਮੱਸਿਆ ਤੋਂ ਬਚਣ ਲਈ ਸ਼ਹਿਦ ਕੱਢਣ ਦੌਰਾਨ ਅਤੇ ਉਪਰੰਤ ਸਾਰੇ ਸਬੰਧਤ ਲੋੜੀਂਦੇ ਇਹਤਿਆਤ ਅਤੇ ਢੰਗ ਜ਼ਰੂਰ ਵਰਤਣੇ ਚਾਹੀਦੇ ਹਨ। ਉਨਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਉਪਰੋਕਤ ਸਾਵਧਾਨੀਆਂ ਵਰਤ ਕੇ ਅਸੀਂ ਸ਼ਹਿਦ ਦੀਆਂ ਮੱਖੀਆਂ ਨੂੰ ਅੱਤ ਦੀ ਗਰਮੀ ਤੋਂ ਬਚਾ ਸਕਦੇ ਹਾਂ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...

COMMENTS