ਬਟਾਲਾ, 1 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਸਥਾਨਕ ਸ਼ਿਵ ਆਡੀਟੋਰੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਕੂੜੇ ਦੇ ਵਿਗਿਆਨਿਕ ਨਿਪਟਾਰੇ ਲਈ 150 ਨਵੇਂ ਪਿਟਸ ਬਣਾਏ ਜਾਣ। ਉਨ੍ਹਾਂ ਕਿਹਾ ਕਿ 31 ਜੁਲਾਈ ਤੱਕ ਇਹ ਪਿਟਸ ਬਣ ਕੇ ਮੁਕੰਮਲ ਹੋ ਜਾਣੇ ਚਾਹੀਦੇ ਹਨ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਫੀਡਬੈਕ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਸ਼ਹਿਰ ਦੇ ਵੱਧ ਤੋਂ ਵੱਧ ਵਾਰਡਾਂ ਵਿੱਚ ਕੂੜੇ ਦੀ ਸੈਗਰੀਗੇਸ਼ਨ ਦਾ ਪ੍ਰੋਜੈਕਟ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਿਟਸ ਬਣਾ ਕੇ ਕੂੜੇ ਦੇ ਡੰਪਾਂ ਨੂੰ ਬਿਲਕੁਲ ਖਤਮ ਕੀਤਾ ਜਾਵੇ।
ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਅਤੇ ਜਲ ਸਪਲਾਈ ਦੇ ਕੰਮ ਨੂੰ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਸੜਕ/ਗਲੀ ਵਿੱਚ ਸੀਵਰੇਜ ਦਾ ਕੰਮ ਮੁਕੰਮਲ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਓਥੇ ਗਲੀਆਂ ਅਤੇ ਸੜਕਾਂ ਬਣਾਉਣ ਵਿੱਚ ਦੇਰੀ ਨਾ ਕੀਤੀ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਸ਼ਿਵ ਬਟਾਲਵੀ ਆਡੀਟੋਰੀਅਮ ਦੇ ਏ.ਸੀ. ਨੂੰ ਠੀਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜ ਕਰਦੇ ਸਮੇਂ ਵਿਆਹ ਪੁਰਬ ਨੂੰ ਧਿਆਨ ਵਿੱਚ ਜਰੂਰ ਰੱਖਿਆ ਜਾਵੇ ਤਾਂ ਜੋ ਉਸ ਸਮੇਂ ਤੱਕ ਮੁੱਖ ਸੜਕਾਂ ਦਾ ਕੰਮ ਮੁਕੰਮਲ ਹੋ ਜਾਵੇ ਅਤੇ ਸੰਗਤਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS