- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘੱਟ ਕਰਨਾ, ਸੋਧੀ ਲੀਵ-ਇਨਕੈਸ਼ਮੈਂਟ ਦੇਣਾ, ਪੇਂਡੂ ਤੇ ਬਾਰਡਰ ਏਰੀਆ ਸਮੇਤ ਬੰਦ ਭੱਤੇ ਬਹਾਲ ਕਰਨੇ, 200 ਰੁਪਏ ਵਿਕਾਸ ਟੈਕਸ ਬੰਦ ਕਰਨ ਬਾਰੇ ਸਿਧਾਂਤਕ ਤੌਰ ’ਤੇ ਸਹਿਮਤੀ ਪ੍ਰਗਟਾਈ
- ਪੁਰਾਣੀ ਪੈਨਸ਼ਨ ਬਹਾਲੀ ਅਤੇ ਕੱਚੇ ਕਰਮਚਾਰੀ ਪੱਕੇ ਕਰਨਾ ਮੁੱਖ ਮੰਤਰੀ ਦੇ ਮੁੱਖ ਏਜੰਡੇ ’ਤੇ : ਵਿੱਤ ਮੰਤਰੀ ਹਰਪਾਲ ਚੀਮਾ
ਅੰਮ੍ਰਿਤਸਰ,9 ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੱਤਾ ਹੈ ਕਿ ਪੈਨਸ਼ਨਰਾਂ ਅਤੇ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇਗਾ। ਕੱਚੇ ਮੁਲਾਜ਼ਮ ਪੱਕੇ ਕਰਨੇ, ਪੁਰਾਣੀ ਪੈਨਸ਼ਨ ਬਹਾਲ ਕਰਨੀ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਏਜੰਡੇ ਉਤੇ ਹਨ। ਅੱਜ ਪੰਜਾਬ ਸਿਵਲ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਇਹ ਸ਼ਬਦ ਕਹੇ। ਮੀਟਿੰਗ ਵਿੱਚ ਵਿੱਤ ਮੰਤਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ਦੀ ਜ਼ਮੀਨੀ ਹਕੀਕਤ ਤੋਂ ਜਾਣੂ ਹੋਏ।
ਅੱਜ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ. ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਮੀਤ ਪ੍ਰਧਾਨ ਬਚਿੱਤਰ ਸਿੰਘ, ਖੁਸ਼ਵਿੰਦਰ ਕਪਿਲਾ ਅਤੇ ਮੁੱਖ ਸਲਾਹਕਾਰ ਦਰਸ਼ਨ ਸਿੰਘ ਪੱਤਲੀ ਆਦਿ ਸ਼ਾਮਿਲ ਸਨ। ਵਿੱਤ ਮੰਤਰੀ ਸਮੇਤ ਵਿੱਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਰਹੇ।
‘ਆਪ’ ਦੇ ਮੁਲਾਜ਼ਮ ਵਿੰਗ ਦੇ ਵਫ਼ਦ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਪ੍ਰਿੰਸੀਪਲ ਜਤਿੰਦਰਪਾਲ ਸਿੰਘ ਨੇ ਵਿੱਤ ਮੰਤਰੀ ਸ੍ਰੀ ਚੀਮਾ ਦੇ ਧਿਆਨ ਵਿੱਚ ਲਿਆਂਦਾ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਨਾ ਕਰਕੇ ਕਾਂਗਰਸ ਸਰਕਾਰ ਦੇ ਸਾਬਕਾ ਵਿੱਤ ਮੰਤਰੀ, ਕੈਪਟਨ ਤੇ ਚੰਨੀ ਸਰਕਾਰ ਨੇ 1 ਜਨਵਰੀ 2016 ਵਿੱਚ ਮਹਿੰਗਾਈ ਭੱਤਾ 125 ਪ੍ਰਤੀਸ਼ਤ ਹੋਣ ਦੇ ਬਾਵਜੂਦ 113 ਪ੍ਰਤੀਸ਼ਤ ਦੇ ਕੇ ਸਿਰੇ ਦੀ ਬੇਇਨਸਾਫ਼ੀ ਕੀਤੀ। ਇਸ ਤੋਂ ਇਲਾਵਾ ਜਨਵਰੀ-2016 ਤੋਂ ਬਾਅਦ ਪਦਉੱਨਤ ਹੋਏ ਕਰਮਚਾਰੀਆਂ ਨੂੰ ਪੇਅ-ਕਮਿਸ਼ਨ ਦਾ ਲਾਭ ਦੇਣ ਬਾਰੇ ਵੀ ਮੰਗ ਰੱਖੀ ਗਈ। 15 ਜਨਵਰੀ 2015 ਦਾ ਬਾਦਲ ਸਰਕਾਰ ਵਾਲਾ ਪੱਤਰ ਰੱਦ ਕਰਕੇ ਪਰਖਕਾਲ ਸਮਾਂ ਘੱਟ ਕਰਨਾ, ਜਨਵਰੀ-2016 ਤੋਂ ਸੋਧੀ ਹੋਈ ਲੀਵ -ਇਨਕੈਸ਼ਮੈਂਟ ਲਾਗੂ ਕਰਨਾ, ਬੰਦ ਪਏ ਭੱਤੇ ਜਿਵੇਂ ਪੇਂਡੂ, ਬਾਰਡਰ ਏਰੀਆ ਆਦਿ ਭੱਤੇ ਮੁਡ਼ ਬਹਾਲ ਕਰਵਾਉਣੇ, 200 ਰੁਪਏ ਮਹੀਨਾ ਵਿਕਾਸ ਟੈਕਸ ਕਟੌਤੀ ਬੰਦ ਕਰਵਾਉਣਾ, ਏਡਿਡ ਸਕੂਲਾਂ ਨੂੰ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨਾ, ਬੰਦ ਕੀਤੀ 4-9-14 ਸਾਲ ਦੀ ਏਸੀਪੀ ਮੁੜ ਚਾਲੂ ਕਰਨਾ,ਜੁਲਾਈ 2021 ਤੋਂ ਸੂਬੇ ਦੇ ਕਰਮਚਾਰੀਆਂ ਉੱਪਰ ਕੇਂਦਰੀ ਸਕੇਲ ਥੋਪਣੇ,ਬਕਾਏ ਦੇਣਾ,ਠੇਕੇਦਾਰੀ ਸਿਸਟਮ ਬੰਦ ਕਰਕੇ ਮੁਲਾਜ਼ਮਾਂ ਦਾ ਸ਼ੋਸ਼ਣ ਅਤੇ ਖਜ਼ਾਨੇ ਦੀ ਲੁੱਟ ਆਦਿ ਮਸਲੇ ਵਿੱਤ ਮੰਤਰੀ ਅਤੇ ਅਧਿਕਾਰੀਆਂ ਦੇ ਧਿਆਨ ਵਿੱਚ ਜ਼ੋਰਦਾਰ ਢੰਗ ਨਾਲ ਲਿਆਂਦੇ। ਮੁਲਾਜ਼ਮ ਆਗੂ ਪ੍ਰਿੰਸੀਪਲ ਜੇ.ਪੀ. ਸਿੰਘ ਅਤੇ ਗੁਰਮੇਲ ਸਿੰਘ ਸਿੱਧੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਵਿੱਤ ਮੰਤਰੀ ਨੂੰ ਸਿਧਾਂਤਕ ਤੌਰ ’ਤੇ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਸਾਰੀਆਂ ਮੰਗਾਂ ਉੱਚ ਅਧਿਕਾਰੀਆਂ ਨਾਲ ਅਤੇ ਮੁੱਖ ਮੰਤਰੀ ਨਾਲ ਉਚੇਚੇ ਤੌਰ ’ਤੇ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨੀ, ਕੱਚੇ ਕਾਮੇ ਪੱਕੇ ਕਰਨੇ, ਮੁੱਖ ਮੰਤਰੀ ਦੇ ਪ੍ਰਮੁੱਖ ਏਜੰਡੇ ’ਤੇ ਹਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS