ਆਮ ਇਜਲਾਸ ਵਿੱਚ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਹੋਈਆਂ ਰਜਿਸਟਰੀਆਂ ਦੀ ਕੀਤੀ ਗਈ ਵੈਰੀਫਿਕੇਸ਼ਨ
ਬਟਾਲਾ, 30 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ) - ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਦੀ ਹਾਜ਼ਰੀ ਵਿੱਚ ਅੱਜ ਪਿੰਡ ਕਰਵਾਲੀਆਂ ਅਤੇ ਓਠੀਆਂ ਵਿੱਚ ਪੰਚਾਇਤਾਂ ਦਾ ਆਮ ਇਜਲਾਸ ਕਰਵਾਇਆ ਗਿਆ। ਇਸ ਆਮ ਇਜਲਾਸ ਵਿੱਚ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਪੰਚਾਇਤੀ ਨੁਮਾਇੰਦਿਆਂ ਦੇ ਨਾਲ ਪਿੰਡ ਦੇ ਵਸਨੀਕ, ਪੰਚਾਇਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਲ ਹੋਏ। ਆਮ ਇਜਲਾਸ ਦੌਰਾਨ ਪਿੰਡਾਂ ਦੇ ਵਿਕਾਸ ਦੇ ਵੱਖ-ਵੱਖ ਮੁੱਦੇ ਵਿਚਾਰੇ ਗਏ ਅਤੇ ਨਾਲ ਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹੋਈਆਂ ਰਜਿਸਟਰੀਆਂ ਦੀ ਵੈਰੀਫਿਕੇਸ਼ਨ ਕੀਤੀ ਗਈ।
ਐੱਸ.ਡੀ.ਐੱਮ. ਬਟਾਲਾ ਨੇ ਪੰਚਾਇਤੀ ਇਜਲਾਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਕਰਵਾਲੀਆਂ ਅਤੇ ਓਠੀਆਂ ਦੇ ਲਾਲ ਲਕੀਰ ਦੇ ਅੰਦਰ ਘਰਾਂ ਦਾ ਡਰੋਨ ਨਾਲ ਸਰਵੇ ਕੀਤਾ ਗਿਆ ਸੀ ਜਿਸ ਤਹਿਤ ਘਰਾਂ ਦੇ ਮਾਲਕਾਂ ਦੇ ਨਾਮ ਰਜਿਸਟਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਕਰਵਾਲੀਆਂ ਦੀਆਂ ਕੁਲ 250 ਰਜਿਸਟਰੀਆਂ ਹੋਈਆਂ ਹਨ ਜਦਕਿ ਓਠੀਆਂ ਪਿੰਡ ਦੀਆਂ 39 ਰਜਿਸਟਰੀਆਂ ਕੀਤੀਆਂ ਗਈਆਂ ਹਨ। ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਅੱਜ ਪੰਚਾਇਤ ਦੀ ਹਾਜ਼ਰੀ ਵਿੱਚ ਪਿੰਡ ਦੇ ਲੋਕਾਂ ਨੂੰ ਬੁਲਾ ਕੇ ਉਨ੍ਹਾਂ ਕੋਲੋਂ ਰਜਿਸਟਰੀਆਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਹੈ ਤਾਂ ਜੋ ਜੇਕਰ ਕਿਤੇ ਕੋਈ ਗਲਤੀ ਹੈ ਤਾਂ ਉਸ ਨੂੰ ਠੀਕ ਕੀਤਾ ਜਾ ਸਕੇ। ਇਸੇ ਦੌਰਾਨ ਪਿੰਡ ਦੇ ਵਿਕਾਸ ਸਬੰਧੀ ਮੁੱਦੇ ਵੀ ਵਿਚਾਰੇ ਗਏ ਹਨ ਜਿਨ੍ਹਾਂ ਨੂੰ ਪਹਿਲ ਦੇ ਅਧਾਰ ਹੱਲ ਕੀਤਾ ਜਾਵੇਗਾ।
ਆਮ ਇਜਲਾਸ ਦੌਰਾਨ ਸਰਪੰਚ ਸਤਨਾਮ ਸਿੰਘ, ਵਰਿਆਮ ਸਿੰਘ, ਗੁਰਦਿਆਲ ਸਿੰਘ, ਦਿਲਬਾਗ ਸਿੰਘ (ਸਾਰੇ ਮੈਂਬਰ), ਮੋਹਨ ਸਿੰਘ, ਬੇਅੰਤ ਸਿੰਘ, ਗੁਬਿੰਦਰ ਸਿੰਘ, ਜਗਦੀਪ ਸਿੰਘ, ਸਰਦੂਲ ਮਸੀਹ, ਗੁਰਮੀਤ ਚੰਦ, ਬਿਕਰਮਜੀਤ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜ਼ਰ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS