ਜ਼ਿਲ੍ਹਾ ਵਾਸੀ ਘਰ ਬੈਠੇ ਹੱਲ ਕਰਵਾ ਰਹੇ ਹਨ ਆਪਣੀਆਂ ਮੁਸ਼ਕਲਾਂ
ਆਨਲਾਈਨ ਜੂਮ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਿਲ ਭੇਜ ਸਕਦੇ ਹਨ
ਬਟਾਲਾ, 23 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਇੱਕ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਵਾਸੀ ਆਪਣੇ ਪਿੰਡ/ਸ਼ਹਿਰ/ਗਲੀ-ਮੁਹੱਲੇ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਮੁਸ਼ਕਲਾਂ ਜਾਂ ਕਿਸੇ ਸਰਕਾਰੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਹਰ ਰੋਜ਼ (ਸ਼ੋਮਵਾਰ ਤੋਂ ਸ਼ੁਕਰਵਾਰ ਤੱਕ ਵਰਕਿੰਗ ਡੇਅ) ਸਵੇਰੇ 11:00 ਵਜੇ ਤੋਂ ਦੁਪਹਿਰ 12:00 ਤੱਕ ਜ਼ੂਮ ਐਪ ਜਰੀਏ ਆਨ-ਲਾਈਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨਾਲ ਰਾਬਤਾ ਕਰ ਰਹੇ ਹਨ। ਜ਼ੂਮ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਸੀਆਂ ਦੀਆਂ ਸਾਰੀਆਂ ਮੁਸ਼ਕਲਾਂ ਨਿੱਜੀ ਤੌਰ `ਤੇ ਸੁਣਦੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ ਜਾਂਦੇ ਹਨ।
ਅੱਜ ਦੀ ਆਨ-ਲਾਈਨ ਜੂਮ ਮੀਟਿੰਗ ਵਿਚ ਬਟਾਲਾ ਨਿਵਾਸੀ ਵੀ.ਐੱਮ. ਗੋਇਲ ਨੇ ਅੰਮ੍ਰਿਤਸਰ ਬਾਈਪਾਸ ਚੌਂਕ ਦੀ ਹਾਲਤ ਵੱਲ ਡਿਪਟੀ ਕਮਿਸ਼ਨਰ ਦਾ ਧਿਆਨ ਦਿਵਾਉਂਦਿਆਂ ਇਸ ਚੌਂਕ ਨੂੰ ਠੀਕ ਕਰਨ ਦੀ ਮੰਗ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ਰੋਡ ਜਿਸਦਾ ਇੱਕ ਪਾਸਾ ਸੀਵਰੇਜ ਪੈਣ ਕਾਰਨ ਲੰਮੇ ਸਮੇਂ ਤੋਂ ਬੰਦ ਹੈ ਉਸ ਨੂੰ ਚਲਾਉਣ ਦੀ ਮੰਗ ਵੀ ਕੀਤੀ। ਮੀਟਿੰਗ ਦੌਰਾਨ ਬਟਾਲਾ ਨਿਵਾਸੀ ਕੁੰਨਣ ਸਿੰਘ ਨੇ ਆਪਣੀ ਧੀ ਦੇ ਵਿਆਹ ਦੀ ਸ਼ਗਨ ਸਕੀਮ ਦੀ ਰਾਸ਼ੀ ਨਾ ਮਿਲਣ ਦਾ ਮੁੱਦਾ ਉਠਾਇਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚੋਂ ਵੀ ਲੋਕਾਂ ਨੇ ਆਪਣੇ ਨਿੱਜੀ ਅਤੇ ਕਈ ਲੋਕ ਮਸਲੇ ਉਠਾਏ। ਸਾਰੇ ਮਸਲਿਆਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਅੰਦਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਜ਼ੂਮ ਮੀਟਿੰਗ ਸਬੰਧੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੂਮ ਮੀਟਿੰਗ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਹਰ ਰੋਜ਼ ( ਸੋਮਵਾਰ ਤੋਂ ਸ਼ੁੱਕਰਵਾਰ-ਵਰਕਿੰਗ ਡੇਅ ਵਾਲੇ ਦਿਨ) ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਦਰਮਿਆਨ ਉਹ ਜੂਮ ਮੀਟਿੰਗ ਜ਼ਰੀਏ ਆਨ ਲਾਈਨ ਹੁੰਦੇ ਹਨ ਅਤੇ ਜ਼ਿਲ੍ਹਾ ਵਾਸੀ ਆਪਣੇ ਮੋਬਾਇਲ ਵਿੱਚ ਜ਼ੂਮ ਐਪ ਰਾਹੀਂ ਯੂਜਰ ਆਈ.ਡੀ 96469-76098 ਅਤੇ ਪਾਸਵਰਡ 22 ਲਗਾ ਕੇ ਉਨ੍ਹਾਂ ਨਾਲ ਗੱਲ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ, ਸਬ ਤਹਿਸੀਲਾਂ, ਸਮੂਹ ਕਾਰਜ ਸਾਧਕ ਨਗਰ ਕੋਂਸਲਾਂ, ਕਾਰਪੋਰੇਸ਼ਨ ਬਟਾਲਾ, ਸਮੂਹ ਬੀਡੀਪੀਓ, ਸੀਡੀਪੀਓ ਅਤੇ ਜਨਰਲ ਮੈਨੇਜਰ ਇੰਡਸਟਰੀ (ਜੀਐਮ-ਡੀਆਈ.ਸੀ) ਬਟਾਲਾ ਦੇ ਦਫਤਰਾਂ ਵਿਚ ਵੀ ਜੂਮ ਮੀਟਿੰਗ ਕਰਵਾਉਣ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਜੂਮ ਮੀਟਿੰਗ ਤੋਂ ਇਲਾਵਾ ਜ਼ਿਲ੍ਹਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਿਲ ਭੇਜ ਸਕਦੇ ਹਨ, ਜਿਸ ਉਪਰ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਸ਼ਿਕਾਇਤ ਨੂੰ ਆਨ-ਲਾਈਨ ਕਰਕੇ ਈ-ਆਫਿਸ ਨੰਬਰ ਲਗਾਇਆ ਜਾਂਦਾ ਹੈ ਅਤੇ ਬਕਾਇਦਾ ਉਸਦੀ ਪੈਰਵੀ ਵੀ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਸ਼ਿਕਾਇਤ ਉੱਪਰ ਹਫ਼ਤਾ ਕਾਰਵਾਈ ਨਹੀਂ ਹੁੰਦੀ ਜਾਂ ਸ਼ਿਕਾਇਤ ਕਰਤਾ ਸੰਤੁਸ਼ਟ ਨਹੀਂ ਹੁੰਦਾ ਤਾਂ ਉਹ ਸ਼ਿਕਾਇਤ ਕਰਤਾ ਅਤੇ ਸਬੰਧਤ ਅਧਿਕਾਰੀ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮਸਲੇ ਦਾ ਹੱਲ ਕਰਵਾਉਂਦੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਲੋਕ ਮਸਲਿਆਂ ਦੇ ਹੱਲ ਲਈ ਜੋ ਆਨ-ਲਾਈਨ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਉਸਦੀ ਆਮ ਜਨਤਾ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਆਪਣੀ ਮੁਸ਼ਕਲ ਜਾਂ ਸ਼ਿਕਾਇਤ ਦੱਸਣ ਲਈ ਡੀ.ਸੀ. ਦਫ਼ਤਰ ਨਹੀਂ ਜਾਣਾ ਪੈਂਦਾ ਬਲਕਿ ਉਹ ਆਪਣੇ ਘਰ ਤੋਂ ਹੀ ਆਨ-ਲਾਈਨ ਹੋ ਕੇ ਸਾਰਾ ਮਸਲਾ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਦੀ ਵੀ ਬਚਤ ਹੁੰਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
----- डॉ. अंबेडकर की सोच ने बदल दी भारत की दबी-कुचली जनता की किस्मत: कटारुचक -----डॉ. अम्बेडकर के प्रयासों से भारतीय महिलाओं को समानता क...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
गंगापुर शिवरती से सूरजपुर वाली रोड पर कई सालों से आने-जाने के लिए लोगों को परेशानियां हो रही थी और बारिश के समय में कॉफी परेशानियां का साम...
-
बोधिसत्व, भारतरत्न, सिंबल ऑफ नॉलेज, भारत के संविधान निर्माता, वंचितों- पिछड़ो- मजदूरों व महिलाओं को उनका हक दिलाने वाले *बाबासाहेब डॉ. भीमराव...
COMMENTS