ਸਿਟੀ ਰੋਡ ਤੋਂ ਨਜਾਇਜ ਕਬਜ਼ੇ ਹਟਾਉਣ ਦੇ ਨਾਲ ਸਮਾਨ ਬਾਹਰ ਰੱਖਣ ਵਾਲੇ ਦੁਕਾਨਦਾਰਾਂ ਨੂੰ ਕੀਤੇ ਜੁਰਮਾਨੇ
ਬਟਾਲਾ, 23 ਜੂਨ ( ਨੀਰਜ ਸ਼ਰਮਾ,ਜਸਬੀਰ ਸਿੰਘ, ਜਰਨੈਲ ਸਿੰਘ) - ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਅਤੇ ਟਰੈਫਿਕ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਸ਼ਹਿਰ ਵਿੱਚ ਨਜਾਇਜ ਕਬਜ਼ੇ ਹਟਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਨਗਰ ਨਿਗਮ ਦੇ ਸੁਪਰਡੈਂਟ ਨਿਰਮਲ ਸਿੰਘ ਦੀ ਅਗਵਾਈ ਹੇਠ ਨਿਗਮ ਦੀ ਟੀਮ ਅਤੇ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸਿਟੀ ਰੋਡ ਤੋਂ ਨਜਾਇਜ ਕਬਜ਼ੇ ਹਟਾਏ ਗਏ ਹਨ। ਨਿਗਮ ਦੇ ਕਰਮਚਾਰੀਆਂ ਨੇ ਨਹਿਰੂ ਗੇਟ ਦੇ ਬਾਹਰਵਾਰ ਆਵਾਜਾਈ ਵਿੱਚ ਰੁਕਾਵਟ ਪਾ ਰਹੀਆਂ ਰੇਹੜੀਆਂ ਨੂੰ ਹਟਾਇਆ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੁਕਾਨਾਂ ਤੋਂ ਬਾਹਰ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਨੂੰ ਜੁਰਮਾਨੇ ਕੀਤੇ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਹਦਾਇਤ ਕੀਤੀ।
ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਸੜਕਾਂ ਵਿੱਚ ਨਜਾਇਜ ਕਬਜ਼ੇ ਕਰਨ ਕਰਕੇ ਰਾਹਗੀਰਾਂ ਨੂੰ ਬਹੁਤ ਮੁਸ਼ਕਲ ਪੇਸ਼ ਆ ਰਹੀ ਹੈ ਅਤੇ ਲੋਕਾਂ ਦੀ ਇਸ ਮੁਸ਼ਕਲ ਨੂੰ ਹੱਲ ਕਰਨ ਲਈ ਨਗਰ ਨਿਗਮ ਨੇ ਕਬਜ਼ੇ ਹਟਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਨਗਰ ਨਿਗਮ ਅਤੇ ਟਰੈਫਿਕ ਪੁਲਿਸ ਦੀ ਟੀਮ ਵੱਲੋਂ ਸਿਟੀ ਰੋਡ ਤੋਂ ਕੁਝ ਕਬਜ਼ੇ ਹਟਾਏ ਗਏ ਹਨ ਅਤੇ ਨਾਲ ਹੀ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰ ਆਪਣੀ ਦੁਕਾਨ ਅੱਗੇ 10-10 ਫੁੱਟ ਤੱਕ ਸਮਾਨ ਸੜਕ ’ਤੇ ਰੱਖ ਕੇ ਰਸਤਾ ਤੰਗ ਕਰ ਦਿੰਦੇ ਹਨ ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਲ ਆਉਂਦੀ ਹੈ। ਇਸਦੇ ਇਲਾਵਾ ਕੁਝ ਵਿਅਕਤੀਆਂ ਨੇ ਅਣ-ਅਧਿਕਾਰਤ ਤੌਰ ’ਤੇ ਸੜਕਾਂ ਕਿਨਾਰੇ ਖੋਖੇ ਤੇ ਰੇਹੜੀਆਂ ਲਗਾ ਲਈਆਂ ਹਨ ਜੋ ਕਿ ਆਵਾਜਾਈ ਵਿੱਚ ਰੁਕਾਵਟ ਪਾ ਕੇ ਲੋਕਾਂ ਦੀ ਪਰੇਸ਼ਾਨੀ ਦਾ ਸਬੱਬ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਗੈਰ-ਕਾਨੂੰਨੀ ਉਸਾਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀਮਤੀ ਭੰਡਾਰੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਖਰੀਦਦਾਰੀ ਕਰਨ ਮੌਕੇ ਆਪਣੇ ਵਾਹਨਾਂ ਨੂੰ ਸਹੀ ਢੰਗ ਨਾਲ ਢੁਕਵੇਂ ਥਾਂ ’ਤੇ ਪਾਰਕ ਕਰਨ ਤਾਂ ਜੋ ਟਰੈਫਿਕ ਜਾਮ ਨਾ ਲੱਗਣ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS