ਹੁਣ ਤੱਕ 28 ਐੱਫ਼.ਆਈ.ਆਰ.ਦਰਜ ਹੋਈਆਂ ਅਤੇ 45 ਵਿਅਕਤੀ ਕੀਤੇ ਗਿ੍ਰਫ਼ਤਾਰ
ਬਟਾਲਾ, 22 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ 9501200200 ਜਾਰੀ ਕੀਤਾ ਸੀ ਉਸਦੇ ਹਾਂ ਪੱਖੀ ਨਤੀਜੇ ਸਾਹਮਣੇ ਆਏ ਹਨ। ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਇਸ ਹੈਲਪ ਲਾਈਨ ਦੇ ਜਰੀਏ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਭਿ੍ਰਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਲਈ ਕਈ ਕਦਮ ਚੁੱਕੇ ਗਏ ਹਨ। ਉਨਾਂ ਭਿ੍ਰਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਤ ਇਕ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ਵੀ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਂਕਿ ਲੋਕ ਇਸ ਦੀ ਵਰਤੋਂ ਭਿ੍ਰਸ਼ਟਾਚਾਰ ਦੀ ਜੜ੍ਹ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਨੰਬਰ ਉਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਤੇ ਪੰਜਾਬ ਪੁਲਿਸ ਨੇ ਭਿ੍ਰਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐਫ.ਆਈ.ਆਰ. ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਵਿਜੀਲੈਂਸ ਨੇ ਹੁਣ ਤੱਕ ਪੁਲਿਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੇਟਾ ਐਂਟਰੀ ਅਪਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐਸ. ਨਗਰ ਦੇ ਇਕ ਪਿ੍ਰੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸੇ ਤਰਾਂ ਮਾਈਨਿੰਗ ਕੇਸ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭਿ੍ਰਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਿਸ ਨੇ 21 ਜੂਨ 2022 ਤੱਕ ਭਿ੍ਰਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੋਈ ਹੈ ਅਤੇ ਭਿ੍ਰਸ਼ਟ ਅਫਸਰਾਂ ਅਤੇ ਕਰਮਚਾਰੀਆਂ ਨੂੰ ਬਾਹਰ ਦਾ ਰਾਹ ਵਿਖਾ ਕੇ ਸਮੁੱਚੇ ਸਿਸਟਮ ਨੂੰ ਸਾਫ਼ ਕੀਤਾ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀ, ਕਾਰਗਰ ਅਤੇ ਪਾਰਦਰਸ਼ੀ ਸਰਕਾਰ ਦੇਣ ਲਈ ਸ਼ਾਸਨ ਵਿੱਚੋਂ ਭਿ੍ਰਸ਼ਟਾਚਾਰ ਨੂੰ ਜੜੋਂ ਖਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS