ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਵੀ ਕੀਤੇ ਜਾ ਰਹੇ ਹਨ ਯਤਨ
ਬਟਾਲਾ, 16 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਹੈ ਕਿ ਬਟਾਲਾ ਸ਼ਹਿਰ ਵਿੱਚ ਜਿਨ੍ਹੇ ਵੀ ਵਿਕਾਸ ਕਾਰਜ ਅਧੂਰੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦੂਰ ਹੋ ਸਕਣ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਸੀਵਰੇਜ ਦਾ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਸਾਰੀਆਂ ਗਲੀਆਂ ਅਤੇ ਸੜਕਾਂ ਨੂੰ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਹੋਰ ਟੈਂਡਰ ਲਗਾਏ ਜਾ ਰਹੇ ਹਨ।
ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਅੱਗੇ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਦੇ ਨਾਲ ਇਸਦੀ ਸਫ਼ਾਈ ਵਿਵਸਥਾ ਨੂੰ ਵੀ ਦਰੁਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚੋਂ ਡੰਪ ਖਤਮ ਕਰਨ ਅਤੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਲਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਪਿਟਸ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੱਟਸ ਵਿੱਚ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾਵੇਗੀ ਜਦਕਿ ਸੁੱਕੇ ਕੂੜੇ ਨੂੰ ਵੱਖ ਕਰਕੇ ਰੀਸਾਈਕਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਬਟਾਲਾ ਵੱਲੋਂ ਇਸ ਪ੍ਰੋਜੈਕਟ ਉੱਪਰ ਬੜੀ ਸ਼ਿਦਤ ਨਾਲ ਕੰਮ ਕੀਤਾ ਜਾ ਰਿਹਾ ਹੈ ਬਸ ਲੋੜ ਹੈ ਸ਼ਹਿਰ ਵਾਸੀਆਂ ਨੂੰ ਇਸ ਵਿੱਚ ਸਹਿਯੋਗ ਕਰਨ ਦੀ। ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਜਦੋਂ ਸਫ਼ਾਈ ਕਰਮਚਾਰੀ ਆਉਂਦੇ ਹਨ ਤਾਂ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਹੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅਸੀਂ ਬੜੀ ਜਲਦੀ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁਸਤ ਕਰ ਸਕਦੇ ਹਾਂ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...

COMMENTS