ਡਿਪਟੀ ਕਮਿਸ਼ਨਰ ਰੋਜ਼ਾਨਾਂ 11 ਤੋਂ 12 ਵਜੇ ਤੱਕ ਜ਼ਿਲ੍ਹਾ ਵਾਸੀਆਂ ਨਾਲ ਕਰਨਗੇ ਆਨ-ਲਾਈਨ ਮੀਟਿੰਗ
ਬਟਾਲਾ, 10 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ , ਬਲਵੰਤ ਸਿੰਘ ਭਗਤ ) - ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਦਾ ਘਰ ਬੈਠੇ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ੂਮ ਐਪਲੀਕੇਸ਼ਨ ਰਾਹੀਂ ਆਨ-ਲਾਈਨ ਮੀਟਿੰਗਾਂ ਦਾ ਸਿਲਸਲਾ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹੇ ਦਾ ਕੋਈ ਵੀ ਵਸਨੀਕ ਹੁਣ ਆਪਣੀ ਮੁਸ਼ਕਿਲ/ਸਮੱਸਿਆ ਘਰ ਬੈਠੇ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਧਿਆਨ ਵਿੱਚ ਲਿਆ ਸਕਦਾ ਹੈ ਜਿਸਨੂੰ ਪ੍ਰਸ਼ਾਸਨ ਵੱਲੋਂ ਹੱਲ ਕੀਤਾ ਜਾਵੇਗਾ।
ਇਸ ਉਪਰਾਲੇ ਤਹਿਤ ਅੱਜ ਦਿਨੇ 11 ਤੋਂ 12 ਵਜੇ ਤੱਕ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਆਨ-ਲਾਈਨ ਜ਼ੂਮ ਮੀਟਿੰਗ ਕਰਕੇ ਲੋਕਾਂ ਦੀ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣੀਆਂ ਗਈਆਂ। ਜ਼ੂਮ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚੋਂ ਲੋਕ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਆਪਣੇ ਇਲਾਕਿਆਂ ਦੀਆਂ ਸੜਕਾਂ, ਸੀਵਰੇਜ, ਸਫ਼ਾਈ ਦੇ ਸਾਂਝੇ ਮੁੱਦੇ ਉਠਾਏ। ਇਨ੍ਹਾਂ ਸਾਰੀਆਂ ਸ਼ਿਕਾਇਤਾਂ ਨੂੰ ਡੀ.ਸੀ. ਦਫ਼ਤਰ ਦੀ ਸ਼ਿਕਾਇਤ ਬਰਾਂਚ ਵੱਲੋਂ ਨੋਟ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਹਰ ਸ਼ਿਕਾਇਤਕਰਤਾ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਉਸਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਹਦਾਇਤਾਂ ਹਨ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਜ਼ੂਮ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰ ਰੋਜ਼ 11 ਵਜੇ ਤੋਂ ਦੁਪਹਿਰ 12 ਵਜੇ ਇਹ ਜ਼ੂਮ ਮੀਟਿੰਗ ਹੋਇਆ ਕਰੇਗੀ ਜਿਸ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਵਾਸੀ ਆਪਣੇ ਮੋਬਾਇਲ ਫੋਨ ਵਿੱਚ ਜ਼ੂਮ ਐਪ ਡਾਊਨਲੋਡ ਕਰਕੇ ਉਸ ਵਿੱਚ ਯੂਜਰ ਆਈ 99154-33777 ਅਤੇ ਪਾਸਵਰਡ 0033 ਦਰਜ ਕਰਕੇ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਸ਼ਿਕਾਇਤ ਦਾ ਰੈਫਰੈਂਸ ਨੰਬਰ ਸ਼ਿਕਾਇਤ ਕਰਤਾ ਨੂੰ ਦਿੱਤਾ ਜਾਵੇਗਾ ਅਤੇ ਨਾਲ ਹੀ ਉਸਦੀ ਸ਼ਿਕਾਇਤ ਉਪਰ ਹੋਈ ਕਾਰਵਾਈ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਨ-ਲਾਈਨ ਮੀਟਿੰਗਾਂ ਰਾਹੀਂ ਲੋਕਾਂ ਨੂੰ ਹੁਣ ਆਪਣੀ ਸ਼ਿਕਾਇਤ ਦਰਜ ਕਰਾਉਣ ਸਰਕਾਰੀ ਦਫ਼ਤਰ ਨਹੀਂ ਜਾਣਾ ਪਵੇਗਾ ਜਿਸ ਨਾਲ ਉਨ੍ਹਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS