ਬਟਾਲਾ ਸ਼ਹਿਰ ਵਿੱਚ ਸੀਵਰੇਜ ਤੇ ਜਲ-ਸਪਲਾਈ ਦਾ ਪ੍ਰੋਜੈਕਟ 85 ਫੀਸਦੀ ਮੁਕੰਮਲ ਹੋਇਆ - ਵਿਧਾਇਕ ਸ਼ੈਰੀ ਕਲਸੀ
ਬਟਾਲਾ, 6 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) - ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਅੱਜ ਬਟਾਲਾ ਸ਼ਹਿਰ ਵਿਚੋਂ ਲੰਘਦੇ ਹੰਸਲੀ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਹੰਸਲੀ ਨਾਲੇ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਬਰਸਾਤੀ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚੋਂ ਲੰਘਦੇ ਹੰਸਲੀ ਨਾਲੇ ਦੀ ਜਿਥੇ ਸਾਈਡ ਲਾਈਨਿੰਗ ਹੋਈ ਹੈ ਓਥੇ ਮਜ਼ਦੂਰ ਲਗਾ ਕੇ ਮੈਨੂਅਲੀ ਸਫ਼ਾਈ ਕਰਵਾਈ ਜਾ ਰਹੀ ਹੈ ਜਦਕਿ ਬਾਕੀ ਹਿੱਸੇ ਵਿੱਚ ਮਸ਼ੀਨ ਨਾਲ ਸਫ਼ਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਹੰਸਲੀ ਨਾਲੇ ਵਿੱਚੋਂ ਬੂਟੀ ਦੀ ਸਫਾਈ ਹੋਣ ਨਾਲ ਬਰਸਾਤੀ ਪਾਣੀ ਦਾ ਨਿਕਾਸ ਨਿਰਵਿਘਨ ਹੋ ਸਕੇਗਾ ਅਤੇ ਹੜ੍ਹਾਂ ਦਾ ਖਤਰਾ ਟਲ ਜਾਵੇਗਾ। ਵਿਧਾਇਕ ਕਲਸੀ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੰਸਲੀ ਨਾਲੇ ਦੀ ਸਫ਼ਾਈ ਦਾ ਕੰਮ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਹਰ ਹੀਲੇ ਮੁਕੰਮਲ ਕਰ ਲਿਆ ਜਾਵੇ।
ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਸੀਵਰੇਜ ਅਤੇ ਵਾਟਰ ਸਪਲਾਈ ਦਾ ਪ੍ਰੋਜੈਕਟ 85 ਫੀਸਦੀ ਤੋਂ ਵੱਧ ਮੁਕੰਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੋਂ ਬਾਹਰਵਾਰ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਪ੍ਰੋਜੈਕਟ ਵੀ 90 ਫੀਸਦੀ ਦੇ ਕਰੀਬ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸੜਕਾਂ ਅਤੇ ਗਲੀਆਂ ਵਿੱਚ ਸੀਵਰੇਜ ਦਾ ਪ੍ਰੋਜੈਕਟ ਮੁਕੰਮਲ ਹੋ ਗਿਆ ਹੈ ਓਥੇ ਸੜਕਾਂ ਤੇ ਗਲੀਆਂ ਨੂੰ ਬਣਾਉਣ ਦਾ ਕੰਮ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਕੇ ਇਸਨੂੰ ਸੂਬੇ ਦਾ ਬੇਹਤਰੀਨ ਸ਼ਹਿਰ ਬਣਾਇਆ ਜਾਵੇਗਾ।
ਇਸ ਮੌਕੇ ਡਰੇਨਜ਼ ਵਿਭਾਗ ਦੇ ਐਕਸੀਅਨ ਚਰਨਜੀਤ ਸਿੰਘ, ਐੱਸ.ਡੀ.ਓ. ਕਾਬਲ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਸੁਖਜਿੰਦਰ ਸਿੰਘ, ਮਲਕੀਤ ਸਿੰਘ ਬਾਠ, ਪੀ.ਏ. ਉਪਦੇਸ਼ ਕੁਮਾਰ, ਹਰਪਾਲ ਸਿੰਘ, ਮਾਣਕ ਮਹਿਤਾ, ਦਲਜੀਤ ਸਿੰਘ ਬਮਰਾਹ, ਸਰਬਜੀਤ ਸਿੰਘ, ਰਾਜੇਸ਼ ਸ਼ਰਮਾਂ, ਨਿੱਕੂ ਹੰਸਪਾਲ ਆਦਿ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 7 नवंबर (दीपक महाजन) - जिला विधिक सेवा प्राधिकरण, पठानकोट के अध्यक्...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
भीलवाड़ा : गंगापुर भीलवाड़ा के गोवलिया गांव से काफी दिनों से चंबल के पानी की योजना चल रही थी गांव के लोग पानी से काफी परेशानी उठा रहे थे. ग...
-
राष्ट्रपति ने यूसीसी समेत विभिन्न उपलब्धियों को गिनाया। उत्तराखंड को देश का नम्बर वन राज्य बनाने की दिशा में सभी जुटें। देहरादून ।। राष्ट्रप...
-
डोबरा चांठी सेतु में हुआ सेतुबंध आसन। टिहरी।।(सू०वि०) राज्य स्थापना के रजत जयंती के उपलक्ष्य में आज शनिवार को डोबरा चांठी पुल क...

COMMENTS