ਸ੍ਰੀ ਹਰਗੋਬਿੰਦਪੁਰ/ਬਟਾਲਾ, 25 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ) - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਉਨ੍ਹਾਂ ਦੱਸਿਆ ਕਿ ਇਨਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ਼ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਆਮ ਆਦਮੀ ਪਾਰਟੀ ਆਪਣਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਉਨਾਂ ਉਮੀਦ ਜ਼ਾਹਰ ਕੀਤੀ ਕਿ ਇਨਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਨਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਹ ਸਾਰੇ 75 ਆਮ ਆਦਮੀ ਕਲੀਨਿਕ ਇੱਕੋ ਤਰਜ਼ ਉਤੇ ਬਣਾਏ ਜਾ ਰਹੇ ਹਨ, ਜਿਨਾਂ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ।
ਵਿਧਾਇਕ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅੱਗੇ ਹਸਪਤਾਲਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਡਾਕਟਰਾਂ/ਪੈਰਾ ਮੈਡੀਕਲ ਸਟਾਫ਼ ਦੀਆਂ ਸੇਵਾਵਾਂ ਲੈਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2140 ਡਾਕਟਰਾਂ ਨੇ ਇਨਾਂ ਆਸਾਮੀਆਂ ਲਈ ਬਿਨੈ ਕੀਤਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS