ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਯਤਨ ਜਾਰੀ ਰਹਿਣਗੇ ਕਮਿਸ਼ਨਰ ਸ਼ਾਇਰੀ ਭੰਡਾਰੀ
ਬਟਾਲਾ, 6 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ) - ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਅੱਜ ਨਗਰ ਨਿਗਮ ਦਫ਼ਤਰ ਬਟਾਲਾ ਵਿਖੇ ਇੱਕ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿੱਚ 140 ਨੌਜਵਾਨਾਂ ਨੂੰ ਸੁਰੱਖਿਆ ਗਾਰਡ ਦੀ ਨੌਂਕਰੀ ਮਿਲੀ ਹੈ। ਇਸ ਰੋਜ਼ਗਾਰ ਮੇਲੇ ਵਿੱਚ ਆਰ.ਏ.ਐਕਸ.ਏ. ਸਕਿਓਰਟੀ ਸਰਵਿਸ (ਲਿਮਟਿਡ) ਕੰਪਨੀ ਵਲੋਂ ਚੁਣੇ ਗਏ 140 ਸਕਿਉਰਟੀ ਗਾਰਡਾਂ ਨੂੰ ਨਿਯੁਕਤੀ ਪੱਤਰ ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਵੱਲੋਂ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਸੁਪਰਡੈਂਟ ਨਿਰਮਲ ਸਿੰਘ, ਰੋਜ਼ਗਾਰ ਦਫ਼ਤਰ ਤੋਂ ਗਗਨਦੀਪ ਸਿੰਘ ਧਾਲੀਵਾਲ, ਆਰ.ਏ.ਐਕਸ.ਏ. ਸਕਿਓਰਟੀ ਸਰਵਿਸ (ਲਿਮਟਿਡ) ਕੰਪਨੀ ਦੇ ਨੁਮਾਇੰਦੇ ਸਰੂਪ ਸਿੰਘ ਵੀ ਮੌਜੂਦ ਸਨ।
ਰੋਜ਼ਗਾਰ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅੱਜ ਦੇ ਰੁਜ਼ਗਾਰ ਮੇਲੇ ਵਿੱਚ ਆਰ.ਏ.ਐਕਸ.ਏ. ਸਕਿਓਰਟੀ ਸਰਵਿਸ (ਲਿਮਟਿਡ) ਕੰਪਨੀ ਵੱਲੋਂ ਸਕਿਉਰਟੀ ਗਾਰਡ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਗਈ ਸੀ ਜਿਸ ਵਿੱਚ 213 ਨੌਜਵਾਨਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਨੌਜਵਾਨਾਂ ਦੀ ਯੋਗਤਾ ਚੈੱਕ ਕਰਨ ਤੋਂ ਬਾਅਦ ਇੰਟਰਵਿਊ ਲਈ ਗਈ ਜਿਸ ਦੌਰਾਨ 140 ਨੌਜਵਾਨ ਨੌਂਕਰੀ ਲੈਣ ਵਿੱਚ ਸਫਲ ਹੋਏ। ਇਸ ਤੋਂ ਇਲਾਵਾ 14 ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ।
ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ ਆਰ.ਏ.ਐਕਸ.ਏ. ਅਕੈਡਮੀ ਵਿਖੇ ਦਿੱਤੀ ਜਾਵੇਗੀ। ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ 13000 ਤੋਂ 15000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਉਹਨਾਂ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆ ਨੂੰ ਆਰ.ਏ.ਐਕਸ.ਏ. ਸਕਿਓਰਟੀ ਸਰਵਿਸ (ਲਿਮਟਿਡ) ਕੰਪਨੀ ਵੱਲੋਂ ਵੱਖ-ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆਂ ਆਦਿ ਵਿੱਚ ਨੌਂਕਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰਹਿਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS