ਬਟਾਲਾ, 30 ਜੁਲਾਈ ( ਨੀਰਜ ਸ਼ਰਮਾ,ਜਸਬੀਰ ਸਿੰਘ, ਬਲਜੀਤ ਸਿੰਘ) - ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਪਰਾਲੀ ਸਾਂਭਣ ਵਾਲੀਆਂ ਮਸੀਨਾਂ ’ਤੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਵੀਰ ਪੰਜਾਬ ਸਰਕਾਰ ਦੀ ਵੈੱਬਸਾਈਟ www.agrimachinerypb.com ’ਤੇ 15 ਅਗਸਤ 2022 ਤੱਕ ਅਪਲਾਈ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਦਾ ਇਹ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਾਂ ਜਿਵੇਂ ਸੁਪਰ ਸੀਡਰ, ਐਸ.ਐਮ.ਐਸ, ਹੈਪੀਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਜੀਰੋ ਟਿੱਲ ਡਰਿੱਲ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸ਼ਲੈਸ਼ਰ, ਕਰਾਪ ਰੀਪਰ, ਉਲਟਾਵੇ ਪਲਾਓ ਆਦਿ ’ਤੇ ਸਬਸਿਡੀ ਦਿੱਤੀ ਜਾਣੀ ਹੈ। ਉਨਾਂ ਦੱਸਿਆ ਕਿ ਕਿਸਾਨ ਖੇਤੀ ਮਸ਼ੀਨਰੀ ’ਤੇ ਸਬਸਿਡੀ ਲੈਣ ਵਾਸਤੇ ਅਪਲਾਈ ਕਰਨ ਅਤੇ ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਖੇਤੀਬਾੜੀ ਬਲਾਕ ਅਫ਼ਸਰ ਦੇ ਦਫ਼ਤਰ ਵਿੱਚ ਜਾਂ ਜ਼ਿਲ੍ਹਾ ਪੱਧਰ ’ਤੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਅਕਤੀਗਤ ਕਿਸਾਨ ਨੂੰ ਮਸ਼ੀਨਰੀ ਦੀ ਕੀਮਤ ਦਾ 50 ਫੀਸਦੀ ਅਤੇ ਰਜਿਸਟਰਡ ਕਿਸਾਨ ਗਰੁੱਪ, ਪੰਚਾਇਤ, ਸਹਿਕਾਰੀ ਸਭਾਵਾਂ ਅਤੇ ਫਾਰਮ ਪ੍ਰੋਡਿਉਸਰ ਆਰਗੇਨਾਈਜੇਸ਼ਨ ਨੂੰ ਮਸ਼ੀਨਰੀ ਦੀ ਕੀਮਤ ਦਾ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਭਰਾਵੋ, ਇਸ ਸਕੀਮ ਦਾ ਪੂਰਾ ਲਾਭ ਉਠਾਓ ਤਾਂ ਜੋ ਆਪਾਂ ਮਿਲ ਕੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਨੱਥ ਪਾ ਸਕੀਏ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS