31 ਦਸੰਬਰ, 2021 ਤੱਕ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਵੀ ਮੁਆਫ਼ ਕੀਤੇ
ਸੂਬੇ ਦੇ 28.10 ਲੱਖ ਘਰੇਲੂ ਖਪਤਕਾਰਾਂ ਨੂੰ 1298 ਕਰੋੜ ਰੁਪਏ ਦੀ ਰਾਹਤ ਦਿੱਤੀ
ਬਟਾਲਾ, 7 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ ਸੂਬੇ ਦੇ ਹਰੇਕ ਘਰ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਦੇਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਕੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕਟ ਅਮਰਪਾਲ ਸਿੰਘ ਨੇ ਕਿਹਾ ਹੈ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖਪਤ ਹੋਈਆਂ 600 ਯੂਨਿਟ ’ਤੇ ਜੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ’ਚ ਕਾਫੀ ਖਰਚਾ ਕਰਨਾ ਪੈਂਦਾ ਸੀ। ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਫੈਸਲੇ ਦੇ ਅਨੁਸਾਰ ਅਨੁਸੂਚਿਤ ਜਾਤੀ (ਐਸ.ਸੀ.), ਗਰੀਬੀ ਰੇਖਾ ਤੋਂ ਹੇਠਲੇ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਅਤੇ ਪੱਛੜੀ ਸ੍ਰੇਣੀ (ਬੀ.ਸੀ.) ਵਾਲੇ ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਵਿੱਚ ਹਰੇਕ ਬਿੱਲ ਉਤੇ 400 ਯੂਨਿਟ ਮੁਫਤ ਬਿਜਲੀ ਦੇ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਬਿਜਲੀ ਮਿਲੇਗੀ।
ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਉਨਾਂ ਦੇ ਵਾਰਸ (ਪੋਤੇ-ਪੋਤੀਆਂ ਤੱਕ) ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਮੁਫਤ 400 ਯੂਨਿਟ ਬਿਜਲੀ ਲਈ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫਤ ਦਿੱਤੀ ਜਾਵੇਗੀ। ਜੇਕਰ ਐਸ.ਸੀ., ਬੀ.ਪੀ.ਐਲ. ਨਾਨ-ਐਸ.ਸੀ, ਬੀ.ਸੀ. ਅਤੇ ਆਜ਼ਾਦੀ ਘੁਲਾਟੀਆਂ ਦੀਆਂ ਸ੍ਰੇਣੀਆਂ ਦੀ ਖਪਤ ਪ੍ਰਤੀ ਬਿੱਲ 600 ਯੂਨਿਟ ਤੋਂ ਵਧ ਜਾਂਦੀ ਹੈ ਤਾਂ ਉਹ 600 ਯੂਨਿਟਾਂ ਤੋਂ ਇਲਾਵਾ ਵੱਧ ਖਪਤ ਹੋਣ ਵਾਲੀਆਂ ਯੂਨਿਟਾਂ ਲਈ ਪੂਰੀਆਂ ਤੈਅ ਦਰਾਂ, ਮੀਟਰ ਕਿਰਾਇਆ ਅਤੇ ਲਾਗੂ ਹੋਣ ਵਾਲੇ ਸਰਕਾਰੀ ਟੈਕਸਾਂ ਦੇ ਨਾਲ ਭੁਗਤਾਨ ਕਰਨਗੇ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਘਰੇਲੂ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਖੜੇ ਬਕਾਏ ਜਿਨਾਂ ਦਾ 30 ਜੂਨ, 2022 ਤੱਕ ਭੁਗਤਾਨ ਨਹੀਂ ਕੀਤਾ ਗਿਆ ਸੀ, ਨੂੰ ਮੁਆਫ ਕਰਨ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲਗਭਗ 28.10 ਲੱਖ ਘਰੇਲੂ ਖਪਤਕਾਰਾਂ ਨੂੰ ਕੁੱਲ 1298 ਕਰੋੜ ਰੁਪਏ ਦੀ ਰਾਹਤ ਮਿਲੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS