ਪੰਜਾਬ ਸਰਕਾਰ ਨੇ ਹਰ ਘਰ ਦੇ 600 ਯੂਨਿਟ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ - ਵਿਧਾਇਕ ਅਮਰਪਾਲ ਸਿੰਘ
ਘੁਮਾਣ/ਬਟਾਲਾ, 30 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਦੇਸ਼ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਬਿਜਲੀ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀ ਯੋਗ ਅਗਵਾਈ ਹੇਠ ਪੀ.ਐਸ.ਪੀ.ਸੀ.ਐਲ. ਅਤੇ ਐੱਸ.ਜੇ.ਵੀ.ਐੱਨ.ਐੱਲ. ਵੱਲੋਂ ਅੱਜ ਸੈਂਟਰਲ ਕਾਲਜ ਘੁਮਾਣ ਵਿਖੇ ‘ਉਜਵਲ ਭਾਰਤ, ਉਜਵਲ ਭਵਿੱਖ’ ਵਿਸ਼ੇ ’ਤੇ ਬਿਜਲੀ ਮਹਾਂਉਤਸਵ ਮਨਾਇਆ ਗਿਆ। ਇਸ ਮਹਾਉਤਸਵ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪਾਵਰਕਾਮ ਦੇ ਐੱਸ.ਸੀ ਅਰਵਿੰਦਰਜੀਤ ਸਿੰਘ ਬੋਪਾਰਾਏ, ਐਕਸੀਅਨ ਜਗਜੋਤ ਸਿੰਘ ਬਾਜਵਾ, ਐਕਸੀਅਨ ਕਮਲਜੀਤ ਸਿੰਘ, ਐਕਸੀਅਨ ਜੇ.ਕੇ. ਮਹਾਜਨ, ਪ੍ਰਦੀਪ ਸੈਣੀ, ਅਮਰਦੀਪ ਸਿੰਘ ਨਾਗਰਾ ਉਪਮੰਡਲ ਅਫਸਰ, ਇੰਜ ਕੁਲਦੀਪ ਸਿੰਘ ਸਮੇਤ ਹੋਰ ਵੀ ਅਧਿਕਾਰੀ ਮੌਜੂਦ ਸਨ।
‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਲਗਾਤਾਰ ਬਿਜਲੀ ਸਪਲਾਈ ਵਿਚ ਸੁਧਾਰਾਂ ਉਤੇ ਕੰਮ ਕਰ ਰਹੀ ਹੈ ਅਤੇ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੇ ਕਿਸਾਨਾਂ ਨੂੰ ਆਪਣੇ ਟਿਊਬਵੈਲਾਂ ਦਾ ਲੋਡ ਵਧਾਉਣ ਲਈ ਵਾਧੂ ਸਮਾਂ ਦਿੱਤਾ ਗਿਆ ਹੈ, ਜਿਸ ਤਹਿਤ ਕਿਸਾਨ 15 ਸਤੰਬਰ ਤੱਕ ਕੇਵਲ 2750 ਰੁਪਏ ਫੀਸ ਪ੍ਰਤੀ ਹਾਰਸ ਪਾਵਰ ਦੇ ਕੇ ਆਪਣਾ ਲੋਡ ਵਧਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਫੀਸ 4750 ਰੁਪਏ ਪ੍ਰਤੀ ਹਾਰਸ ਪਾਵਰ ਸੀ, ਜੋ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ 2000 ਰੁਪਏ ਪ੍ਰਤੀ ਹਾਰਸ ਪਾਵਰ ਘੱਟ ਕਰ ਦਿੱਤੀ ਹੈ। ਉਨਾਂ ਕਿਹਾ ਕਿ ਇਸ ਨਾਲ ਬਿਜਲੀ ਸਪਲਾਈ ਵਿਚ ਵੱਡੇ ਸੁਧਾਰ ਹੋਣਗੇ, ਕਿਉਂਕਿ ਲੋਡ ਵੱਧ ਹੋਣ ਨਾਲ ਲਾਇਨਾਂ, ਟਰਾਂਸਫਾਰਮਰ ਅਤੇ ਹੋਰ ਸਾਜ਼ੋ ਸਮਾਨ ਵੀ ਉਸ ਸਮਰੱਥਾ ਦੀ ਪੂਰਤੀ ਲਈ ਦਿੱਤਾ ਜਾਵੇਗਾ।
ਵਿਧਾਇਕ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਬਿਜਲੀ ਵਿਭਾਗ ਨੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਯੋਜਨਾ ਤਹਿਤ ਪਹਿਲਾਂ ਹੀ ਬਿਜਲੀ ਸਪਲਾਈ ਵਿਚ ਸੁਧਾਰ ਉਤੇ 220 ਕਰੋੜ ਰੁਪਏ ਅਤੇ 5000 ਤੋਂ ਵੱਧ ਅਬਾਦੀ ਵਾਲੇ ਕਸਬਿਆਂ ਵਿਚ 360 ਕਰੋੜ ਰੁਪਏ ਖਰਚ ਕੀਤੇ ਹਨ। ਉਨਾਂ ਕਿਹਾ ਕਿ ਮਾਨ ਸਰਕਾਰ ਨੇ 600 ਯੂਨਿਟ ਹਰ ਘਰ ਨੂੰ ਮੁਆਫ ਕੀਤੇ ਹਨ, ਜੋ ਕਿ ਹਰ ਘਰ ਦੀ ਲੋੜ ਪੂਰੀ ਕਰ ਸਕਦੇ ਹਨ। ਉਨਾਂ ਕਿਹਾ ਕਿ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਨਿਰੰਤਰ ਬਿਜਲੀ ਮੁਹੱਇਆ ਕਰਵਾਉਣ ਲਈ 2000 ਮੈਗਾਵਾਟ ਬਿਜਲੀ ਦੇ ਸਮਝੌਤੇ ਕੀਤੇ ਹਨ। ਉਨਾਂ ਕਿਹਾ ਕਿ ਬਿਜਲੀ ਵਿਭਾਗ ਸੂਰਜੀ ਊਰਜਾ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰ ਰਿਹਾ ਹੈ ਅਤੇ ਲੋਕਾਂ ਨੂੰ ਵੀ ਇਸ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ, ਸਰਕਾਰੀ ਹਾਈ ਸਕੁਲ ਬੱਬਰੀ ਸਮੇਤ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਨਾਟਕ ਤੇ ਸਕਿੱਟਾਂ ਰਾਹੀਆਂ ਹਾਜ਼ਰੀਨ ਨੂੰ ਬਿਜਲੀ ਦੀ ਬਚਤ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਂਟਰ ਕਾਲਜ ਘੁਮਾਣ ਦੀ ਐਮ.ਡੀ. ਸਤਿੰਦਰ ਕੌਰ ਪਨੂੰ, ਪਿੰ੍ਰਸੀਪਲ ਪ੍ਰਕਾਸ਼ ਸਿੰਘ, ਪਿੰ੍ਰਸੀਪਲ ਰੁਬਿੰਦਰ ਸਿੰਘ ਪਨੂੰ, ਬਾਬਾ ਸੁਖਦੇਵ ਸਿੰਘ ਬੇਦੀ, ਡਾ ਸੁਖਵਿੰਦਰ ਸਿੰਘ ਬੇਦੀ, ਨਵਦੀਪ ਸਿੰਘ ਭਿੰਡਰ, ਸੁਖਦੇਵ ਸਿੰਘ ਰੋਮੀ, ਨਰਿੰਦਰ ਸਿੰਘ ਸਰਪੰਚ ਘੁਮਾਣ, ਕੁਲਵੰਤ ਬੀਰ ਸਿੰਘ, ਐਡੀ ਮਚਰਾਵਾਂ, ਜਸਕਰਨ ਮਚਰਾਵਾਂ, ਬਲਦੇਵ ਬਾਜਵਾ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS