ਡਾ. ਭਾਗੋਵਾਲ ਨੇ ਸਿਹਤ ਬੀਮਾ ਯੋਜਨਾ ਤਹਿਤ ਗਰੀਬ ਤੇ ਲੋੜਵੰਦ ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ
ਬਟਾਲਾ, 1 ਜੁਲਾਈ (ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਸਰਕਾਰ ਵੱਲੋਂ ਅੱਜ ਕੌਮੀ ਡਾਕਟਰ ਦਿਵਸ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮੈਡੀਸਨ ਦੇ ਮਾਹਿਰ ਡਾਕਟਰ ਸੁਖਦੀਪ ਸਿੰਘ ਭਾਗੋਵਾਲ ਨੂੰ ‘ਬੈਸਟ ਡਾਕਟਰ’ ਦੇ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ ਹੈ। 2010 ਬੈਚ ਦੇ ਡਾਕਟਰ ਸੁਖਦੀਪ ਸਿੰਘ ਭਾਗੋਵਾਲ ਨੇ ਐਮ.ਬੀ.ਬੀ.ਐੱਸ. ਅਤੇ ਐਮ.ਡੀ. ਮੈਡੀਸ਼ਨ ਦੀ ਪੜ੍ਹਾਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਕੀਤੀ ਸੀ ਅਤੇ ਉਹ ਸਿਹਤ ਵਿਭਾਗ ਵਿੱਚ ਮਾਹਿਰ ਡਾਕਟਰ ਵਜੋਂ ਜਲੰਧਰ, ਰੰਗੜ-ਨੰਗਲ, ਭਾਮ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਕਲਾਨੌਰ ਦੇ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਡਾ. ਭਾਗੋਵਾਲੀਆ ਇਸ ਸਮੇਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮੈਡੀਸਨ ਦੇ ਮਾਹਿਰ ਵਜੋਂ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਡਾ. ਸੁਖਦੀਪ ਸਿੰਘ ਭਾਗੋਵਾਲ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਅਤੇ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਮਰੀਜ਼ਾਂ ਦਾ ਇਲਾਜ ਕਰਨ ਬਦਲੇ ਪੰਜਾਬ ਸਰਕਾਰ ਵੱਲੋਂ ਅੱਜ ਕੌਮੀ ਡਾਕਟਰ ਦਿਵਸ ਮੌਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਵੱਲੋਂ ਡਾ. ਸੁਖਦੀਪ ਸਿੰਘ ਭਾਗੋਵਾਲ ਨੂੰ ਸਨਮਾਨ ਸਰਟੀਫਿਕੇਟ ਦਿੱਤਾ ਗਿਆ।
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਨੇ ਕਿਹਾ ਕਿ ਡਾ. ਸੁਖਦੀਪ ਸਿੰਘ ਭਾਗੋਵਾਲ ਸਿਹਤ ਵਿਭਾਗ ਦੇ ਇੱਕ ਬਹੁਤ ਹੀ ਕਾਬਲ ਡਾਕਟਰ ਹਨ ਅਤੇ ਉਨ੍ਹਾਂ ਵੱਲੋਂ ਜੋ ਸੇਵਾ-ਭਾਵਨਾ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਉਹ ਕਾਬਲ-ਏ-ਤਰੀਫ਼ ਹਨ। ਉਨ੍ਹਾਂ ਕਿਹਾ ਕਿ ਡਾ. ਭਾਗੋਵਾਲ ਨੇ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਹੁਤ ਸਾਰੇ ਗਰੀਬ ਤੇ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਹੈ। ਸਿਵਲ ਸਰਜਨ ਨੇ ਕਿਹਾ ਕਿ ਅੱਜ ਕੌਮੀ ਡਾਕਟਰ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਤ ਕਰਕੇ ਹੌਂਸਲਾ ਅਫ਼ਜਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਭਾਗੋਵਾਲ ਭਵਿੱਖ ਵਿੱਚ ਇਸੇ ਸੇਵਾ ਭਾਵਨਾ ਨਾਲ ਮਰੀਜ਼ਾਂ ਦੀ ਸੇਵਾ ਕਰਦੇ ਰਹਿਣਗੇ।
ਇਸ ਮੌਕੇ ਜ਼ਿਲ੍ਹਾ ਮੈਡੀਕਲ ਸੁਪਰਡੈਂਟ ਡਾ. ਰੋਮੀ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਨ, ਡੀ.ਆਈ.ਓ. ਡਾ. ਅਰਵਿੰਦ ਮਨਚੰਦਾ, ਐੱਸ.ਐੱਮ.ਓ. ਗੁਰਦਾਸਪੁਰ ਡਾ. ਚੇਤਨਾ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...

COMMENTS