ਬਟਾਲਾ, 12 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਪਹੁੰਚ ਕੇ ਆਮ ਆਦਮੀ ਪਾਰਟੀ ਦੇ ਆਗੂ ਉਪਦੇਸ਼ ਕੁਮਾਰ ਪੀ.ਏ., ਗੁਰਲੀਨ ਸਿੰਘ ਕਲਸੀ ਅਤੇ ਸੁਨੀਲ ਸੋਢੀ ਦੀ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ’ਤੇ ਪੀੜ੍ਹਤ ਪਰਿਵਾਰਾਂ ਅਤੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਆਪ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਰਮਨ ਬਹਿਲ ਤੇ ਹੋਰ ਆਗੂ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੀੜ੍ਹਤ ਪਰਿਵਾਰਾਂ ਦਾ ਦੁੱਖ ਵੰਡਾਉਂਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਭਰ ਜਵਾਨੀ ਵਿੱਚ ਜਹਾਨੋਂ ਰੁਖਸਤ ਹੋ ਜਾਣਾ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਉਪਦੇਸ਼ ਕੁਮਾਰ, ਗੁਰਲੀਨ ਸਿੰਘ ਕਲਸੀ ਅਤੇ ਸੁਨੀਲ ਸੋਢੀ ਦੇ ਤੁਰ ਜਾਣ ਨਾਲ ਜਿਥੇ ਪਰਿਵਾਰਾਂ ਨੂੰ ਬਹੁਤ ਵੱਡੀ ਸੱਟ ਲੱਗੀ ਹੈ ਓਥੇ ਪਾਰਟੀ ਲਈ ਵੀ ਇਹ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪੂਰੀ ਪੰਜਾਬ ਸਰਕਾਰ ਪੀੜ੍ਹਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਾਮਲ ਹੈ। ਸ. ਧਾਲੀਵਾਲ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਆਪ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਅਤੇ ਸਾਬਕਾ ਚੇਅਰਮੈਨ ਰਮਨ ਬਹਿਲ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਇਆ।
ਇਸ ਮੌਕੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਜਾਨਾਂ ਗੁਵਾਉਣ ਵਾਲੇ ਸਾਥੀ ਉਸਦੀਆਂ ਬਾਹਵਾਂ ਸਨ ਅਤੇ ਉਨ੍ਹਾਂ ਦੇ ਚਲੇ ਜਾਣ ਨਾਲ ਜੋ ਘਾਟਾ ਉਨ੍ਹਾਂ ਨੂੰ ਪਿਆ ਹੈ ਉਹ ਨਾ ਪੂਰਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਵਿਛੜੇ ਸਾਥੀਆਂ ਦੇ ਪਰਿਵਾਰ ਉਸਦੇ ਆਪਣੇ ਪਰਿਵਾਰ ਹਨ ਅਤੇ ਉਹ ਉਨ੍ਹਾਂ ਦੇ ਪੁੱਤਰ ਬਣ ਕੇ ਉਨ੍ਹਾਂ ਦੀ ਸੇਵਾ ਕਰਨਗੇ।
[Important News]$type=slider$c=4$l=0$a=0$sn=600$c=8
अधिक खबरे देखे .
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS