ਨੌਜਵਾਨ ਸਾਥੀਆਂ ਦਾ ਵਿਛੋੜਾ ਆਮ ਆਦਮੀ ਪਾਰਟੀ ਲਈ ਵੀ ਵੱਡਾ ਘਾਟਾ - ਡਿਪਟੀ ਸਪੀਕਰ
ਪੰਜਾਬ ਸਰਕਾਰ ਗੈਂਗਸਟਰ ਕਲਚਰ ਅਤੇ ਨਸ਼ਿਆਂ ਦੇ ਖਾਤਮੇ ਲਈ ਫੈਸਲਾਕੁੰਨ ਲੜਾਈ ਲੜ ਰਹੀ - ਡਿਪਟੀ ਸਪੀਕਰ
ਬਟਾਲਾ, 21 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ) - ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਵੱਲੋਂ ਅੱਜ ਬਟਾਲਾ ਪਹੁੰਚ ਕੇ ਵਿਧਾਇਕ ਬਟਾਲਾ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨਾਲ ਪੀ.ਏ. ਉਪਦੇਸ਼ ਕੁਮਾਰ, ਗੁਰਲੀਨ ਸਿੰਘ ਕਲਸੀ ਅਤੇ ਸੁਨੀਲ ਸੋਢੀ ਦੇ ਅਕਾਲ ਚਲਾਣੇ `ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਇਹ ਤਿੰਨੇ ਨੌਜਵਾਨ ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰ ਸਨ ਅਤੇ ਇਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਮਰਹੂਮ ਸਾਥੀਆਂ ਦੇ ਪਰਿਵਾਰਾਂ ਨਾਲ ਆਪਣੀ ਡੂੰਘੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਾਹਿਗੁਰੂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲ ਕਰਦਿਆਂ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ੇ ਅਤੇ ਗੈਸਟਰਾਂ ਨੂੰ ਖਤਮ ਕਰਨ ਲਈ ਫੈਸਲਾਕੁੰਨ ਲੜਾਈ ਲੜ ਰਹੀ ਹੈ ਜਿਸਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਉਣ ਵਾਲੇ ਗੈਂਗਟਰ ਕਲਚਰ ਨੂੰ ਸਖਤੀ ਨਾਲ ਕੁਚਲਿਆ ਜਾਵੇਗਾ ਅਤੇ ਨਾਲ ਹੀ ਨਸ਼ਾ ਤਸਕਰਾਂ ਨੂੰ ਕਾਨੂੰਨ ਦੀ ਗ੍ਰਿਫ਼ਤ ਵਿੱਚ ਲਿਆ ਕੇ ਜਵਾਨੀ ਨੂੰ ਨਸ਼ਿਆਂ ਦੇ ਵਹਿਣ ਵਿਚ ਰੁੜਨੋ ਬਚਾਇਆ ਜਾਵੇਗਾ।
ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਸ਼ੁਰੂਆਤੀ ਚਾਰ ਮਹੀਨਿਆਂ ਵਿੱਚ ਸੂਬੇ ਦੀ ਭਲਾਈ ਦੇ ਇਤਿਹਾਸਕ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸ਼ੁਰੂਆਤੀ ਦਿਨਾਂ ਵਿੱਚ ਹੀ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਨਾਲ ਹੀ ਕੱਚੇ ਸਰਕਾਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਵੀ ਅਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਇਹ ਕੰਮ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਵਿੱਚ ਸ਼ੁਰੂ ਕਰਦੀਆਂ ਸਨ ਜੋ ਕਿ ਨੇਪਰੇ ਵੀ ਨਹੀਂ ਚੜ੍ਹਦੇ ਸਨ।
ਸੂਬੇ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਪੁੱਛੇ ਇੱਕ ਸੁਆਲ ਦਾ ਜੁਆਬ ਦਿੰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਸਾਨੂੰ ਡਾਕਟਰੀ ਸਲਾਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਹ ਯਕੀਨੀ ਬਣਾਉਣ ਲਈ ਕਹਿਣਗੇ ਕਿ ਕੋਰੋਨਾ ਦੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਅਹਤਿਆਤੀ ਕਦਮ ਜਰੂਰ ਚੁੱਕੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸੂਬੇ ਭਰ ਵਿੱਚ 75 ਮੁਹੱਲਾ ਕਲੀਨਕ ਲੋਕ ਅਰਪਣ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਦਾ ਉਨ੍ਹਾਂ ਦੇ ਦੁੱਖ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ, ਤਹਿਸੀਲਦਾਰ ਲਖਵਿੰਦਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਹਰਜੋਤ ਸਿੰਘ, ਮਲਕੀਤ ਸਿੰਘ ਬਾਠ, ਗਗਨਦੀਪ ਸਿੰਘ ਪੀ.ਏ, ਬਲਜੀਤ ਸਿੰਘ ਨਿੱਕੂ ਹੰਸਪਾਲ, ਜਸਪ੍ਰੀਤ ਸਿੰਘ ਜੱਸੀ, ਵਿਕਰਮ ਚੌਹਾਨ ਤੇ ਹੋਰ ਮੋਹਤਬਰ ਵੀ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS