ਬਟਾਲਾ, 4 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ) - 75ਵੇਂ ਅਜ਼ਾਦੀ ਕਾ ਅੰਮਿ੍ਰਤ ਮਹਾਉਤਸਵ ਨੂੰ ਸਮਰਪਿਤ ਪ੍ਰਧਾਨ ਮੰਤਰੀ ਸ਼ਰਮ ਯੋਗੀ ਮਾਨ-ਧਨ ਯੋਜਨਾ (ਪੀ.ਐੱਮ.ਐੱਸ.ਵਾਈ.ਐੱਮ) ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਨਗਰ ਨਿਗਮ ਬਟਾਲਾ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਸ਼ਹਿਰ ਦੀਆਂ ਨਾਮੀ ਸਮਾਜ ਸੇਵੀ ਸੰਸਥਾਵਾਂ, ਕੱਪੜਾ ਮਾਰਕਿਟ ਐਸੋਸੀਏਸ਼ਨ, ਰੇਹੜੀ ਯੂਨੀਅਨ, ਹੋਟਲ ਇੰਡਸਟਰੀ, ਦੁਕਾਨਦਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਸਾਰੇ ਯੋਗ ਲਾਭਪਾਤਰੀਆਂ ਤੱਕ ਪ੍ਰਧਾਨ ਮੰਤਰੀ ਸ਼ਰਮ ਯੋਗੀ ਮਾਨ-ਧਨ ਯੋਜਨਾ ਦਾ ਲਾਭ ਪਹੁੰਚਾਉਣ ਵਿੱਚ ਆਪਣਾ ਸਾਥ ਦੇਣ।
ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਪੈਨਸ਼ਨ ਸਕੀਮ ਪ੍ਰਧਾਨ ਮੰਤਰੀ ਸ਼ਰਮ ਯੋਗੀ ਮਾਨ-ਧਨ ਯੋਜਨਾ (ਪੀ.ਐੱਮ.ਐੱਸ.ਵਾਈ.ਐੱਮ) ਦਾ ਲਾਭ ਅਨ-ਆਰਗੇਨਾਈਜ਼ਡ ਕਿਰਤੀ ਲੈ ਸਕਦੇ ਹਨ। ਇਸ ਸਕੀਮ ਤਹਿਤ ਰਿਕਸ਼ਾ ਚਾਲਕ, ਧੋਬੀ, ਰੇਹੜੀ ਲਗਾਉਣ ਵਾਲੇ, ਸਫ਼ਾਈ ਸੇਵਕ, ਦੁਕਾਨਾਂ ’ਤੇ ਕੰਮ ਕਰਨ ਵਾਲੇ ਵਰਕਰ, ਕੱਪੜੇ ਸਿਲਾਈ ਕਰਨ ਵਾਲੇ, ਮਜ਼ਦੂਰ, ਮੋਚੀ, ਛੋਟੇ ਕਿਸਾਨ, ਘਰੇਲੂ ਕੰਮ ਕਰਨ ਵਾਲੀਆਂ ਔਰਤਾਂ ਅਤੇ ਇਹੋ ਜਿਹੇ ਹੋਰ ਛੋਟੇ ਕਿੱਤੇ ਨਾਲ ਸਬੰਧਤ ਸੇਲਰ, ਕੋਲਡ ਸਟੋਰ ਅਤੇ ਮਨਰੇਗਾ ’ਚ ਕੰਮ ਕਰਦੇ ਜਿਹੜੇ ਮਜ਼ਦੂਰਾਂ ਦੀ ਕਮਾਈ 15 ਹਜ਼ਾਰ ਰੁਪਏ ਪ੍ਰਤੀ ਮਹੀਨੇ ਤੋਂ ਘੱਟ ਹੈ ਅਤੇ ਉਮਰ 18 ਤੋਂ 40 ਸਾਲ ਦਰਮਿਆਨ ਹੈ, ਉਹ ਉਮਰ ਦੇ ਹਿਸਾਬ ਨਾਲ 55 ਰੁਪਏ ਤੋਂ ਲੈ ਕੇ 200 ਰੁਪਏ ਤੱਕ ਮਹੀਨਾਵਾਰ ਬਚਤ ਪ੍ਰਧਾਨ ਮੰਤਰੀ ਸ਼ਰਮ ਯੋਗੀ ਮਾਨ-ਧਨ ਯੋਜਨਾ ਖਾਤੇ ਵਿੱਚ ਜਮਾਂ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਪੈਨਸ਼ਨ ਹੋਲਡਰ ਜਿੰਨੇ ਪੈਸੇ ਖਾਤੇ ਵਿੱਚ ਜਮਾਂ ਕਰਵਾਏਗਾ, ਓਨੀ ਹੀ ਰਕਮ ਸਰਕਾਰ ਵੀ ਪੈਨਸ਼ਨ ਹੋਲਡਰ ਦੇ ਉਕਤ ਖਾਤੇ ਵਿੱਚ ਜਮਾਂ ਕਰਵਾਏਗੀ।
ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਪੈਨਸ਼ਨ ਹੋਲਡਰ ਦੀ ਉਮਰ 60 ਸਾਲ ਹੋਣ ’ਤੇ ਉਸ ਨੂੰ ਮਹੀਨਾਵਾਰ ਘੱਟੋ-ਘੱਟ 3000 ਰੁਪਏ ਪੈਨਸ਼ਨ ਮਿਲਿਆ ਕਰੇਗੀ। ਉਨਾਂ ਕਿਹਾ ਕਿ ਇਹ ਬਹੁਤ ਹੀ ਫਾਇਦੇਮੰਦ ਪੈਨਸ਼ਨ ਸਕੀਮ ਹੈ ਅਤੇ ਲੋਕਾਂ ਨੂੰ ਇਸ ਪੈਨਸ਼ਨ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲੈ ਕੇ ਆਪਣਾ ਬੁਢਾਪਾ ਜੀਵਨ ਸੁਰੱਖਿਅਤ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਅਧਾਰ ਕਾਰਡ, ਬੈਂਕ ਖਾਤਾ ਪਾਸ ਬੁੱਕ ਲੈ ਕੇ ਉਕਤ ਸ਼੍ਰੇਣੀ ਦੇ ਮਜ਼ਦੂਰ ਨੇੜੇ ਦੇ ਕਿਸੇ ਵੀ ਕਾਮਨ ਸਰਵਿਸ ਸੈਂਟਰ ਵਿੱਚ ਆਪਣੀ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ। ਸ੍ਰੀਮਤੀ ਭੰਡਾਰੀ ਨੇ ਦੱਸਿਆ ਕਿ ਇਸਤੋਂ ਇਲਾਵਾ ਯੋਗ ਲਾਭਪਾਤਰੀ ਦਾ ਦੋ ਲੱਖ ਰੁਪਏ ਤੱਕ ਦਾ ਬੀਮਾ ਵੀ ਕੀਤਾ ਜਾਂਦਾ ਹੈ। ਸ੍ਰੀਮਤੀ ਭੰਡਾਰੀ ਨੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਯੋਜਨਾ ਦੇ ਪ੍ਰਚਾਰ ਪਸਾਰ ਲਈ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਗਰੀਬ ਤੇ ਲੋੜਵੰਦ ਵਿਅਕਤੀਆਂ ਤੱਕ ਇਸਦਾ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਇਸ ਯੋਜਨਾਂ ਤਹਿਤ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।
ਮੀਟਿੰਗ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਯੋਗੇਸ਼ ਬੇਰੀ, ਰਜੀਵ ਵਿੱਗ, ਵੀ.ਕੇ. ਸਹਿਗਲ, ਹਰਵੰਤ ਮਹਾਜਨ, ਰਜੀਵ ਖੁੱਲਰ, ਅਸ਼ੋਕ ਲੂਨਾ, ਯਸਪਾਲ ਚੌਹਾਨ, ਭਾਰਤ ਭੂਸ਼ਨ, ਜਤਿੰਦਰ ਕੱਦ ਅਤੇ ਵਿਨੇ ਮਹਾਜਨ ਅਤੇ ਸਕੱਤਰ ਨਗਰ ਨਿਗਮ ਰਜੀਵ ਅਰੋੜਾ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS