ਸੰਗਤ ਨੇ ਪ੍ਰਾਮਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ
ਬਟਾਲਾ, 13 ਜੁਲਾਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਬਟਾਲਾ ਸ਼ਹਿਰ ਦੇ ਹੋਣਹਾਰ ਨੌਜਵਾਨ ਸੁਨੀਲ ਸੋਢੀ (ਗਿੰਨੀ) ਜੋ ਬੀਤੇ ਦਿਨੀਂ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਗਏ ਸਨ, ਉਸ ਦੇ ਨਮਿਤ ਅੱਜ ਅੰਤਿਮ ਅਰਦਾਸ ਸਥਾਨਕ ਖਜ਼ੂਰੀ ਗੇਟ ਸਥਿਤ ਕਮਿਊਨਿਟੀ ਹਾਲ ਵਿਖੇ ਹੋਈ। ਅੰਤਿਮ ਅਰਦਾਸ ਵਿਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ, ਰਿਸ਼ਤੇਦਾਰਾਂ, ਸਨੇਹੀਆਂ, ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਪੀੜ੍ਹਤ ਪਰਿਵਾਰ ਦਾ ਦੁੱਖ ਵੰਢਾਇਆ ਅਤੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਸਵਰਗਵਾਸੀ ਸੁਨੀਲ ਸੋਢੀ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ਰਸਮਾ ਅਦਾ ਕਰਨ ਮਗਰੋਂ ਕਮਿਊਨਿਟੀ ਹਾਲ ਵਿੱਚ ਕੀਰਤਨੀ ਜਥੇ ਨੇ ਬਾਣੀ ਦਾ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਸੁਨੀਲ ਸੋਢੀ ਦੇ ਪਿਤਾ ਸ੍ਰੀ ਸੁਰਜੀਤ ਸੋਢੀ, ਮਾਤਾ ਸ੍ਰੀਮਤੀ ਕਮਲੇਸ਼ ਸੋਢੀ ਅਤੇ ਭਰਾ ਸ੍ਰੀ ਦੀਪਕ ਸੋਢੀ ਸਮੇਤ ਪੂਰੇ ਪਰਿਵਾਰ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਉਨਾਂ ਦੇ ਭਰਾਵਾਂ ਵਰਗੇ ਸਾਥੀ ਸੁਨੀਲ ਸੋਢੀ ਦੀ ਬੇਵਕਤੀ ਮੌਤ ਨਾਲ ਪਰਿਵਾਰ ਸਮੇਤ ਸਭ ਨੂੰ ਜੋ ਘਾਟਾ ਪਿਆ ਹੈ ਉਹ ਕਦੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੁਨੀਲ ਸੋਢੀ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸਨ ਅਤੇ ਹਰ ਕਿਸੇ ਨੂੰ ਸਤਿਕਾਰ ਦੇਣਾ, ਹਮੇਸ਼ਾਂ ਨਿਮਰਤਾ ਰੱਖਣੀ ਉਸਦੇ ਖਾਸ ਗੁਣ ਸਨ। ਉਨ੍ਹਾਂ ਕਿਹਾ ਕਿ ਅਜਿਹੇ ਪਿਆਰੇ ਜਿਗਰੀ ਦੋਸਤ ਦੇ ਤੁਰ ਜਾਣ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੌਤ ਅਟੱਲ ਸਚਾਈ ਹੈ ਅਤੇ ਇਸਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨਸਾਨ ਦਾ ਅਜਿਹੇ ਮੌਕੇ ਸਿਵਾਏ ਭਾਣਾ ਮੰਨਣ ਦੇ ਹੋਰ ਕੋਈ ਵੱਸ ਵੀ ਨਹੀਂ ਚੱਲਦਾ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਅਕਾਲ ਪੁਰਖ ਮਿਹਰ ਕਰਦੇ ਹੋਏ ਵਿਛੜੀ ਆਤਮਾ ਨੂੰ ਸਦੀਵੀ ਤੌਰ ’ਤੇ ਆਪਣੇ ਚਰਨਾ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਾਰੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। ਵਿਧਾਇਕ ਸ਼ੈਰੀ ਕਲਸੀ ਨੇ ਸੋਢੀ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ।
ਇਸ ਮੌਕੇ ਸੋਢੀ ਪਰਿਵਾਰ ਦੇ ਰਿਸ਼ਤੇਦਾਰਾਂ, ਸ਼ਹਿਰ ਵਾਸੀਆਂ, ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਵਰਗਵਾਸੀ ਸੁਨੀਲ ਸੋਢੀ ਨੂੰ ਸ਼ਰਧਾਂਜਲੀ ਦਿੱਤੀ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS