ਦੀਨਾਨਗਰ 27 ਜੁਲਾਈ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਕੂਲ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਸਮਾਜਿਕ ਭਾਈਚਾਰੇ ਦਾ ਸਹਿਯੋਗ ਪੁਆਉਣ ਦੇ ਉਦੇਸ਼ ਨਾਲ਼ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਪੰਜਾਬੀ ਮਾਸਟਰ ਸੁਰਿੰਦਰ ਮੋਹਨ ਵੱਲੋਂ ਚਲਾਈ ਮੁਹਿੰਮ ਤਹਿਤ ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਸੇਵਾ ਮੁਕਤ ਮਿਊਜ਼ਿਕ ਮਿਸਟ੍ਰੈੱਸ ਸ਼ਮਾਂ ਸ਼ਰਮਾ ਅਤੇ ਉਹਨਾਂ ਦੇ ਪਤੀ ਸਤਪਾਲ ਸ਼ਰਮਾ ਵੱਲੋਂ ਤਿੰਨ ਪੱਖੇ ਭੇਟ ਕੀਤੇ ਗਏ ਜੋ ਕਿ ਮੌਕੇ 'ਤੇ ਹੀ ਛੇਵੀਂ ਏ, ਛੇਵੀਂ ਬੀ ਅਤੇ ਮਿਡ-ਡੇ-ਮੀਲ ਰਸੋਈ ਵਿਖੇ ਲਗਾ ਦਿੱਤੇ ਗਏI ਇਸ ਸਮੇਂ ਵਧੇਰੀ ਜਾਣਕਾਰੀ ਦਿੰਦਿਆਂ ਸੁਰਿੰਦਰ ਮੋਹਨ ਨੇ ਦੱਸਿਆ ਕਿ ਮੈਡਮ ਸ਼ਮਾਂ ਸ਼ਰਮਾ ਜਿੱਥੇ ਹਰ ਸਾਲ ਲੋੜਬੰਦ ਬੱਚਿਆਂ ਨੂੰ ਕਾਪੀਆਂ ਪੈੱਨ ਵੰਡਦੇ ਅਤੇ ਵਾਤਾਵਰਨ ਸ਼ੁੱਧਤਾ ਲਈ ਬੂਟੇ ਲਗਵਾਉੰਦੇ ਹਨ, ਉੱਥੇ ਸੰਸਥਾ ਵਿੱਚ ਤਿਆਰ ਕੀਤੀ 'ਪੰਜਾਬੀ ਸੱਥ' ਅਤੇ ਸਕੂਲ ਚੁਗਿਰਦੇ ਦੇ ਸੁੰਦਰੀਕਰਨ ਲਈ ਵੀ ਸਹਿਯੋਗ ਕਰ ਚੁਕੇ ਹਨI ਇਸ ਸਮੇਂ ਮੈਡਮ ਸ਼ਮਾਂ ਸ਼ਰਮਾ ਅਤੇ ਉਹਨਾਂ ਦੇ ਪਤੀ ਸਤਪਾਲ ਸ਼ਰਮਾ ਨੇ ਕਿਹਾ ਕਿ ਉਹ ਸੰਸਥਾ ਦੇ ਹਰ ਤਰ੍ਹਾਂ ਦੇ ਸਹਿਯੋਗ ਲਈ ਹਰ ਸਮੇਂ ਹਾਜ਼ਰ ਹਨI ਇਸ ਸਮੇਂ ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਮੈਡਮ ਸ਼ਮਾਂ ਸ਼ਰਮਾ ਅਤੇ ਸਤਪਾਲ ਸ਼ਰਮਾ ਦਾ ਸੰਸਥਾ ਲਈ ਨਿਰੰਤਰ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਉਮੀਦ ਕੀਤੀI ਇਸ ਸਮੇਂ ਹੋਰਨਾਂ ਤੋਂ ਇਲਾਵਾ ਛੇਵੀਂ ਜਮਾਤ ਦੇ ਇੰਚਾਰਜ ਮੈਡਮ ਜੋਤੀ ਪੁਰੀ, ਸੋਨੀਆ ਵਰਮਾ ਅਤੇ ਵਿਦਿਆਰਥਣਾਂ ਵੀ ਹਾਜ਼ਰ ਸਨI
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS