ਹੁਣ ਵੈਬਕਸ ਐਪ ਰਾਹੀਂ ਘਰ ਬੈਠੇ ਦੱਸੀਆਂ ਜਾ ਸਕਦੀਆਂ ਹਨ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੁਸ਼ਕਲਾਂ/ਸ਼ਿਕਾਇਤਾਂ
ਬਟਾਲਾ, 4 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਰੋਜ਼ਾਨਾਂ ਜ਼ਿਲ੍ਹਾ ਵਾਸੀਆਂ ਨਾਲ ਕੀਤੀ ਜਾਂਦੀ ਆਨ-ਲਾਈਨ ਮੀਟਿੰਗ ਦਾ ਲਿੰਕ ਬਦਲ ਗਿਆ ਹੈ। ਹੁਣ ਜ਼ਿਲ੍ਹਾ ਵਾਸੀ ਵੈਬਕਸ ਐਪ ਰਾਹੀਂ ਘਰ ਬੈਠੇ ਆਪਣੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਹੱਲ ਕਰਨ ਲਈ ਹਰ ਸਮੇਂ ਹਾਜ਼ਰ ਹੈ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਰੋਜ਼ (ਸ਼ੋਮਵਾਰ ਤੋਂ ਸ਼ੁਕਰਵਾਰ ਤੱਕ ਵਰਕਿੰਗ ਡੇਅ) ਸਵੇਰੇ 11:00 ਵਜੇ ਤੋਂ ਦੁਪਹਿਰ 12:00 ਤੱਕ ਆਨ-ਲਾਈਨ ਮੁਸ਼ਕਲਾਂ ਸੁਣੀਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਹਰ ਸ਼ਿਕਾਇਤਕਰਤਾ ਦੀ ਸ਼ਿਕਾਇਤ ਖੁਦ ਸੁਣਦੇ ਹਨ ਅਤੇ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਕੋਲ ਆਨ-ਲਾਈਨ ਭੇਜਿਆ ਜਾਂਦਾ ਹੈ। ਇਸਦੇ ਨਾਲ ਹੀ ਹਰ ਸ਼ਿਕਾਇਤ ਉੱਪਰ ਹੋ ਰਹੀ ਕਾਰਵਾਈ ਦੀ ਪੈਰਵੀ ਵੀ ਕੀਤੀ ਜਾਂਦੀ ਹੈ। ਅੱਜ ਹੋਈ ਵੈਬਕਸ ਮੀਟਿੰਗ ਵਿੱਚ ਵੀ ਜ਼ਿਲ੍ਹਾ ਵਾਸੀਆਂ ਨੇ ਆਪਣੇ ਵੱਖ-ਵੱਖ ਮੁੱਦੇ ਉਠਾਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ-ਲਾਈਨ ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਵਿੱਚ ਵੈਬਕਸ ਐਪ ਡਾਊਨਲੋਡ ਕਰਕੇ ਅਤੇ ਇਸ ਲਿੰਕ https://dcofficegurdaspur.my.webex.com/meet/dcgsp `ਤੇ ਜਾ ਕੇ ਮੀਟਿੰਗ ਨੰਬਰ 1589213224 ਭਰਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਤਹਿਸੀਲਦਾਰ ਦਫ਼ਤਰਾਂ, ਨਗਰ ਕੌਂਸਲ ਦਫ਼ਤਰਾਂ, ਨਗਰ ਨਿਗਮ ਦਫ਼ਤਰ ਬਟਾਲਾ ਅਤੇ ਸਮੂਹ ਬੀ.ਡੀ.ਪੀ.ਓਜ਼ ਦਫ਼ਤਰਾਂ ਵਿੱਚੋਂ ਵੀ 11 ਵਜੇ ਤੋਂ 12 ਵਜੇ ਦਰਮਿਆਨ ਆਨ-ਲਾਈਨ ਮੀਟਿੰਗ ਵਿੱਚ ਸ਼ਾਮਲ ਹੋਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ-ਲਾਈਨ ਮੀਟਿੰਗ ਤੋਂ ਇਲਾਵਾ ਜ਼ਿਲ੍ਹਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਲ ਭੇਜ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS