ਬਟਾਲਾ, 29 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਆਉਂਦੇ ਥੋੜ੍ਹੇ ਸਮੇਂ ਵਿੱਚ ਪਿੰਡਾਂ ਦੀਆਂ ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ। ਇਹ ਪ੍ਰਗਟਾਵਾ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਅੱਜ ਨਜ਼ਦੀਕੀ ਪਿੰਡ ਸਤਕੋਹਾ ਵਿਖੇ ਮੁੱਢਲੇ ਸਿਹਤ ਕੇਂਦਰ ਦੀ ਇਮਾਰਤ ਦੇ ਹੋਏ ਨਵੀਨੀਕਰਨ ਉਪਰੰਤ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਸਤਕੋਹਾ ਪਿੰਡ ਦੇ ਇਸ ਮੁੱਢਲੇ ਸਿਹਤ ਕੇਂਦਰ ਦੀ ਇਮਾਰਤ ਦੇ ਨਵੀਨੀਕਰਨ ਹੋਣ ਨਾਲ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਦਵਾਈ ਲੈਣ ਆਉਣ ਵਾਲੇ ਮਰੀਜ਼ਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸਿਹਤ ਕੇਂਦਰ ਸਤਕੋਹਾ ਪਿੰਡ ਦੇ ਨਾਲ ਇਲਾਕੇ ਦੇ ਹੋਰ ਪਿੰਡਾਂ ਲਈ ਵੀ ਵਰਦਾਨ ਸਾਬਤ ਹੋਵੇਗਾ। ਇਸ ਮੌਕੇ ਉਨ੍ਹਾਂ ਇਸ ਮੁੱਢਲੇ ਸਿਹਤ ਕੇਂਦਰ ਸਤਕੋਹਾ ਵਿੱਚ ਸਟਾਫ਼ ਪੂਰਾ ਕਰਨ ਸਮੇਤ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਮੁਸ਼ਕਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਹਿਲੇ ਪੜਾਅ ਤਹਿਤ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ।
ਇਸ ਮੌਕੇ ਡਾ. ਹਰਭਜਨ ਰਾਮ ਮਾਂਡੀ ਸਿਵਲ ਸਰਜਨ ਗੁਰਦਾਸਪੁਰ, ਡਾ. ਭੁਪਿੰਦਰ ਕੌਰ ਛੀਨਾ ਐੱਸ ਐੱਮ ਓ ਨੌਸ਼ਹਿਰਾ ਮੱਝਾ ਸਿੰਘ, ਡਾ. ਕੁਲਜੀਤ ਕੌਰ ਮੈਡੀਕਲ ਅਫਸਰ, ਕੰਵਰਦੀਪ ਸਿੰਘ ਰਤੜਾ ਐੱਸਡੀ ਓ ਸੈਨੀਟੇਸ਼ਨ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਨੌਸ਼ਹਿਰਾ ਮੱਝਾ ਸਿੰਘ, ਬਲਾਕ ਪ੍ਰਧਾਨ ਰਣਜੀਤ ਸਿੰਘ ਕਾਹਲੋਂ, ਗੁਰਨਾਮ ਸਿੰਘ ਕਾਹਲੋਂ, ਮਲਕੀਤ ਸਿੰਘ ਬਾਠ, ਨਿੱਕੂ ਹੰਸਪਾਲ, ਗਗਨਦੀਪ ਸਿੰਘ ਬਟਾਲੇ ਵਾਲਾ, ਗੁਰਪ੍ਰੀਤ ਸਿੰਘ ਕਾਹਲੋ, ਤੇਜਪ੍ਰਤਾਪ ਸਿੰਘ ਕਾਹਲੋਂ, ਰੁਪਿੰਦਰ ਸਿੰਘ ਜੇ.ਈ, ਰਣਜੀਤ ਸਿੰਘ ਫ਼ੌਜੀ, ਲਖਵਿੰਦਰ ਸਿੰਘ, ਅਮਰਬੀਰ ਸਿੰਘ, ਪਲਵਿੰਦਰ ਸਿੰਘ, ਮਨੀਰ ਮਸੀਹ, ਤਾਜ ਮਸੀਹ, ਕੋਲਾ ਮਸੀਹ ਆਦਿ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS