ਪੰਜਾਬ ਸਰਕਾਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ `ਚ ਪਹਿਲੀ ਤੋਂ ਅੱਠਵੀ ਤੱਕ ਦੇ ਵਿਦਿਆਰਥੀਆਂ ਦੀ ਵਰਦੀ ਲਈ 4.76 ਕਰੋੜ ਰੁਪਏ ਦੀ ਰਾਸ਼ੀ ਭੇਜੀ - ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ/ਬਟਾਲਾ, 21 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ) - ਸੂਬੇ ਅੰਦਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਸਰਕਾਰ ਇਸ ਖੇਤਰ ਵਿੱਚ ਤਰਜੀਹੀ ਤੌਰ `ਤੇ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਮਾਨ ਸਰਕਾਰ ਵੱਲੋਂ ਨਵੇਂ ਅਧਿਆਪਕ ਵੀ ਭਰਤੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੀ 141 ਨਵੇਂ ਅਧਿਆਪਕਾਂ ਨੇ ਜੁਆਇੰਨ ਕਰ ਲਿਆ ਹੈ।
ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵਰਦੀਆਂ ਲਈ ਵੀ ਵਿਸ਼ੇਸ਼ ਗ੍ਰਾਂਟ ਭੇਜੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਤੱਕ (ਕੁੜੀਆ ਸਾਰੀਆਂ, ਐਸ.ਸੀ. ਮੁੰਡੇ, ਬੀ.ਪੀ.ਐਲ. ਮੁੰਡੇ) ਪੜ੍ਹਦੇ ਵਿਦਿਆਰਥੀਆਂ ਨੂੰ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ 47658600 ਰੁਪਏ ਦੀ ਰਾਸ਼ੀ ਭੇਜੀ ਗਈ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਵਰਦੀਆਂ ਲੈ ਕੇ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ ਮੁਫ਼ਤ ਕਿਤਾਬਾਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਉੱਚ ਤਾਲੀਮ ਹਾਸਲ ਟਰੇਂਡ ਅਧਿਆਪਕ ਹਨ ਅਤੇ ਰਾਜ ਸਰਕਾਰ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕਲਚਰ ਨੂੰ ਕਾਇਮ ਕੀਤਾ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
स्योहारा।अचानक शुरू हुए गर्मी के एहसास को आज शुरू हुई बारिश व ठंडी हवाओं ने फिर बदल डाला. स्योहारा ।अचानक शुरू हुए गर्मी के एहसास को आज शुरू...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पश्चिम उत्तर प्रदेश उद्योग व्यापार मंडल के अध्यक्ष आसिफ रईस ने चलाया सदस्यता अभियान. व्यापार मंडल के अध्यक्ष आसिफ रईस लगातार व्यापारियों को ...
COMMENTS