ਸੂਬੇ ਦੇ ਸਿਆਸੀ ਹਲਾਤਾਂ ਅਤੇ ਬਟਾਲਾ ਹਲਕੇ ਦੇ ਵਿਕਾਸ ਬਾਰੇ ਕੀਤੀ ਚਰਚਾ
ਬਟਾਲਾ, 28 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ , ਬਲਜੀਤ ਸਿੰਘ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਹੈ।
ਮੀਟਿੰਗ ਦੌਰਾਨ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਕੇਜਰੀਵਾਲ ਨਾਲ ਸੂਬੇ ਦੇ ਸਿਆਸੀ ਹਲਾਤਾਂ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਇਸ ਮੌਕੇ ਉਨ੍ਹਾਂ ਸੂਬੇ ਵਿੱਚ ਨਸ਼ਿਆਂ ਅਤੇ ਗੈਂਗਸਟਰ ਦੇ ਖਾਤਮੇ ਲਈ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਸੂਬਾ ਵਾਸੀਆਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਨੂੰ ਮਾਨ ਸਰਕਾਰ ਵੱਲੋਂ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਲੋਕਾਂ ਨੂੰ ਵੱਡਾ ਫ਼ਾਇਦਾ ਹੋਇਆ ਹੈ ਜਿਸ ਤੋਂ ਅਵਾਮ ਪੂਰੀ ਤਰਾਂ ਖੁਸ਼ ਹੈ। ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਹਲਕੇ ਬਟਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ ਅਤੇ ਨਾਲ ਹੀ ਸ੍ਰੀ ਕੇਜਰੀਵਾਲ ਕੋਲੋਂ ਅਗਵਾਈ ਅਤੇ ਉਨ੍ਹਾਂ ਦਾ ਸਹਿਯੋਗ ਮੰਗਿਆ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਸਿਰਫ ਲੋਕ ਸੇਵਾ ਹੈ ਅਤੇ ਸ਼ੈਰੀ ਕਲਸੀ ਵਾਂਗ ਪਾਰਟੀ ਦਾ ਹਰ ਵਲੰਟੀਅਰ ਆਪਣੇ ਦੇਸ਼ ਅਤੇ ਇਸਦੇ ਅਵਾਮ ਦੀ ਸੇਵਾ ਨੂੰ ਸਮਰਪਿਤ ਹੈ। ਸ੍ਰੀ ਕੇਜਰੀਵਾਲ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਕਿਹਾ ਕਿ ਉਹ ਇਸੇ ਤਰਾਂ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਲੋਕ ਸੇਵਾ ਵਿੱਚ ਲੱਗੇ ਰਹਿਣ। ਉਨ੍ਹਾਂ ਸ਼ੈਰੀ ਕਲਸੀ ਨੂੰ ਹਰ ਤਰਾਂ ਦੀ ਅਗਵਾਈ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
COMMENTS