ਅੰਮ੍ਰਿਤਸਰ,22 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਦੀ ਅਚਾਨਕ ਸਿਹਤ ਖਰਾਬ ਹੋਣ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਵੱਲੋਂ ਮਜੀਠਾ ਰੋਡ ਸਥਿਤ ਗੁਪਤਾ ਹਸਪਤਾਲ ਵਿੱਖੇ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਕਿਡਨੀ ਸਟੋਨ ਸਰਜਰੀ ਦਾ ਸਫਲ ਉਪਰੇਸ਼ਨ ਕੀਤਾ ਗਿਆ ਹੈ ਅਤੇ ਹੁਣ ਉਨ੍ਹਾਂ ਦੀ ਸਿਹਤ ਵਿਚ ਕਾਫੀ ਸੁਧਾਰ ਹੋਇਆ ਤੇ ਉਹ ਬਿਲਕੁਲ ਤੰਦਰੁਸਤ ਹਨ। ਇੱਥੇ ਜ਼ਿਕਰਯੋਗ ਹੈ ਕਿ ਨਿਸ਼ਾਨ ਰੰਧਾਵਾ ਉੱਘੇ ਸਮਾਜ ਸੇਵੀ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਬੇਹੱਦ ਜਾਣ ਪਛਾਣ ਹੋਣ ਕਰਕੇ ਅੱਜ ਜਿਉਂ ਹੀ ਉਨ੍ਹਾਂ ਦੇ ਬਿਮਾਰ ਹੋਣ ਦਾ ਪਤਾ ਲੱਗਾ ਤਾਂ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਨਣ ਵਾਲੇ ਸੱਜਣਾ-ਮਿੱਤਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਹਸਪਤਾਲ ਵਿੱਖੇ ਸਵੇਰ ਤੋਂ ਹੀ ਆਉਣਾ ਜਾਣਾ ਲੱਗਾ ਰਿਹਾ। ਜਿਸ ਵਿੱਚ ਨਹਿਰੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਪ੍ਰਬੋਧ ਚੰਦਰ ਭਗਤ, ਉਪ ਮੰਡਲ ਅਫਸਰ ਰੋਹਿਤ ਪ੍ਰਭਾਕਰ, ਬਿਜਲੀ ਬੋਰਡ ਦੇ ਇੰਸਪੈਕਟਰ ਗੁਰਦੀਪ ਸਿੰਘ, ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ, ਸੁਰਿੰਦਰਪਾਲ ਸਿੰਘ ਜਗਦੇਵ ਕਲਾਂ, ਪੱਤਰਕਾਰ ਨਰਿੰਦਰ ਸਿੰਘ ਕੌੜਾ, ਸਤਨਾਮ ਸਿੰਘ ਮੂਧਲ, ਸਾਬਕਾ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਦੇ ਪੀ.ਏ ਅਮਰੀਕ ਸਿੰਘ, ਆਮ ਆਦਮੀ ਪਾਰਟੀ ਹਲਕਾ ਪੂਰਬੀ ਦੇ ਕੋਆਰਡੀਨੇਟਰ ਬੀਬੀ ਭਜਨ ਕੌਰ ਕੌੜਾ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਤਾਰਾ ਚੰਦ ਭਗਤ ਆਦਿ ਹੋਰ ਆਗੂ ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਉਚੇਚੇ ਤੌਰ ‘ਤੇ ਪਹੁੰਚੇ ਅਤੇ ਗੁਰੂ ਚਰਨਾਂ ‘ਚ ਅਰਦਾਸ ਬੇਨਤੀ ਕੀਤੀ ਕਿ ਉਹ ਜਲਦ ਤੰਦਰੁਸਤ ਹੋ ਕੇ ਆਪਣੇ ਘਰ ਪਰਤਣ। ਇਸ ਮੌਕੇ ਮਹਿਕਮੇ ਦੇ ਸਮੂਹ ਸਟਾਫ ਮੈਂਬਰਾਂ ਨੇ ਨਿਸ਼ਾਨ ਸਿੰਘ ਰੰਧਾਵਾ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਉਨ੍ਹਾਂ ਨਾਲ ਹਰ ਦੁੱਖ-ਸੁੱਖ ਦੀ ਘੜੀ ‘ਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਨਿਸ਼ਾਨ ਸਿੰਘ ਰੰਧਾਵਾ ਨੇ ਨਿਗਰਾਨ ਇੰਜੀਨੀਅਰ ਸ੍ਰੀ ਪ੍ਰਮੋਦ ਕੁਮਾਰ ਅਤੇ ਸਮੂਹ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਉਚੇਚੇ ਤੌਰ ‘ਤੇ ਹਸਪਤਾਲ ‘ਚ ਪੁੱਜ ਕੇ ਹਾਲ-ਚਾਲ ਜਾਣਿਆ ਤੇ ਉਸਦੀ ਹੋਸਲਾ ਅਫਜਾਈ ਕੀਤੀ। ਇਸ ਮੌਕੇ ਗੁਪਤਾ ਹਸਪਤਾਲ ਦੇ ਮੁੱਖੀ ਡਾ. ਸੁਰਿੰਦਰ ਗੁਪਤਾ, ਡਾ. ਰਾਘਵ, ਨਰਸਿੰਗ ਸਟਾਫ ਤੋਂ ਮੈਡਮ ਰਾਜਵਿੰਦਰ ਕੌਰ, ਮੈਡਮ ਸੁਨੈਣਾ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS