ਬਟਾਲਾ, 6 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) - ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਦੇ ਭਰੋਸੇ ਤੋਂ ਬਾਅਦ ਅੱਜ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਸਾਰੇ ਸਫ਼ਾਈ ਕਰਮਚਾਰੀ ਅਤੇ ਸੀਵਰਮੈਨ ਆਪਣੇ ਕੰਮਾਂ ’ਤੇ ਪਰਤ ਗਏ ਹਨ। ਬਟਾਲਾ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਹੜਤਾਲ ’ਤੇ ਸਨ।
ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸੁਣੀਆਂ ਅਤੇ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਤਹਿਤ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਜੋ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਗਈ ਹੈ ਉਸ ਨੂੰ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਜੋ ਵੀ ਹਦਾਇਤਾਂ ਤੇ ਨਿਯਮ ਹੋਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਜੇਕਰ ਨਗਰ ਨਿਗਮ ਦਫ਼ਤਰ ਬਟਾਲਾ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਜਾਂ ਮਸਲਾ ਹੋਵੇਗਾ ਉਸ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਸ੍ਰੀਮਤੀ ਭੰਡਾਰੀ ਨੇ ਹੜਤਾਲ ਖਤਮ ਕਰਨ ਲਈ ਸਮੂਹ ਸਫ਼ਾਈ ਕਰਮੀਆਂ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
ਇਸ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਵਈਸ ਪ੍ਰਧਾਨ ਵਿੱਕੀ ਕਲਿਆਣ, ਸੀਨੀਅਰ ਚੇਅਰਮੈਨ ਨਰੇਸ਼ ਖੋਸਲਾ, ਵਾਈਸ ਚੇਅਰਮੈਨ ਦਵਾਰਕਾ ਦਾਸ ਸੰਧੂ, ਆਊਟ ਸੋਰਸ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮੰਗਾ ਭੰਡਾਰੀ, ਚੇਅਰਮੈਨ ਰਾਕੇਸ਼ ਮਲਹੋਤਰਾ ਅਤੇ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਕਿਹਾ ਕਿ ਸਮੂਹ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨ ਵੱਲੋਂ ਕਮਿਸ਼ਨਰ ਨਗਰ ਨਿਗਮ ਦੇ ਭਰੋਸੇ ਤੋਂ ਬਾਅਦ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਆਪਣੀ ਹੜਤਾਲ ਵਾਪਸ ਲਈ ਹੈ। ਉਨਾਂ ਕਿਹਾ ਕਿ ਸਾਰੇ ਸਫ਼ਾਈ ਕਰਮਚਾਰੀ ਆਪਣੇ ਕੰਮਾਂ ’ਤੇ ਪਰਤ ਗਏ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS