ਇਸ ਪਲਾਂਟ ਤੋਂ ਪ੍ਰਤੀ ਦਿਨ 100 ਟਨ ਬਾਇਓ-ਸੀ.ਐੱਨ.ਜੀ. ਗੈਸ ਦਾ ਉਦਪਾਦਨ ਹੋਵੇਗਾ
ਬਟਾਲਾ, 22 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ. ਅਮਨ ਸ਼ੇਰ ਸਿੰਘ ਕਲਸੀ ਵੱਲੋਂ ਅੱਜ ਸਹਿਕਾਰੀ ਖੰਡ ਮਿਲ ਬਟਾਲਾ ਦੇ ਬਹਾਦਰਪੁਰ ਫਾਰਮ ਵਿਖੇ ਬਾਇਓ-ਸੀ.ਐੱਨ.ਜੀ. ਪਲਾਂਟ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਅਰਦਾਸ ਕਰਨ ਉਪਰੰਤ ਕਹੀ ਦਾ ਟੱਕ ਲਗਾ ਕੇ ਕੀਤੀ ਗਈ। ਇਸ ਪ੍ਰੋਜੈਕਟ ਨੂੰ ਅਗਲੇ 8-9 ਮਹੀਨਿਆਂ ਵਿੱਚ ਮੁਕੰਮਲ ਕਰਨ ਦੀ ਹੱਦ ਮਿਥੀ ਗਈ ਹੈ।
ਬਾਇਓ-ਸੀ.ਐੱਨ.ਜੀ. ਪਲਾਂਟ ਦੀ ਉਸਾਰੀ ਦੀ ਸ਼ੁਰੂਆਤ ਕਰਨ ਮੌਕੇ ਵਿਧਾਇਕ ਸ. ਅਮਨ ਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਬਟਾਲਾ ਵਿੱਚ ਲੱਗਣ ਵਾਲਾ ਇਹ ਪੂਰੇ ਦੇਸ਼ ’ਚੋਂ ਪਹਿਲਾ ਪ੍ਰੋਜੈਕਟ ਹੈ ਜਿਸਨੂੰ ਐੱਮ.ਈ.ਪੀ.ਐੱਲ ਅਤੇ ਸੀ.ਈ.ਆਈ.ਡੀ. ਮੇਰਠ ਵੱਲੋਂ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੀ ਪ੍ਰਤੀ ਦਿਨ 100 ਟਨ ਬਾਇਓ-ਸੀ.ਐੱਨ.ਜੀ. ਗੈਸ ਉਦਪਾਦਨ ਕਰਨ ਦੀ ਸਮਰੱਥਾ ਹੋਵੇਗੀ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਬਟਾਲਾ, ਗੁਰਦਾਸਪੁਰ ਤੇ ਅਜਨਾਲਾ ਵੱਲੋਂ ਪੈਦਾ ਕੀਤੀ ਜਾਣ ਵਾਲੀ ਵੇਸਟ ਸਮੱਗਰੀ (ਪ੍ਰੈਸ ਮੱਡ) ਦੀ ਵਰਤੋਂ ਇਸ ਪਲਾਂਟ ’ਚ ਬਾਇਓ-ਸੀ.ਐੱਨ.ਜੀ. ਗੈਸ ਪੈਦਾ ਕਰਨ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਗੈਸ ਦੀ ਵਰਤੋਂ ਪੈਟਰੋਲ ਤੇ ਡੀਜ਼ਲ ਦੀ ਥਾਂ ਹੋਵੇਗੀ ਜਿਸ ਨਾਲ ਪ੍ਰਦੂਸ਼ਨ ਨੂੰ ਘੱਟ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਸਦੇ ਨਾਲ ਹੀ ਚੰਗੀ ਕਿਸਮ ਦੀ ਖਾਦ ਤਿਆਰ ਹੋਵੇਗੀ। ਵਿਧਾਇਕ ਕਲਸੀ ਨੇ ਦੱਸਿਆ ਕਿ ਇਸ ਪਲਾਂਟ ਦੇ ਲੱਗਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਸਹਿਕਾਰੀ ਖੰਡ ਮਿੱਲ ਬਟਾਲਾ ਨੂੰ ਸਲਾਨਾ 1 ਕਰੋੜ ਤੋਂ ਵੱਧ ਦੀ ਆਮਦਨ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ੂਗਰ ਮਿੱਲ ਨੂੰ ਆਪਣੀ ਵੇਸਟ ਸਮੱਗਰੀ (ਪ੍ਰੈਸ ਮੱਡ) ਸੰਭਾਲਣ ਲਈ ਉਲਟਾ ਖਰਚ ਕਰਨਾ ਪੈਂਦਾ ਸੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਾਇਓ-ਸੀ.ਐੱਨ.ਜੀ. ਪਲਾਂਟ ਤੋਂ ਇਲਾਵਾ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੱਲ ਦੀ ਸਮਰੱਥਾ ਵਧਣ ਨਾਲ ਗੰਨੇ ਦੀ ਵੱਧ ਪਿੜਾਈ ਹੋ ਸਕੇਗੀ ਜਿਸ ਨਾਲ ਕਿਸਾਨ ਕਣਕ-ਝੋਨੇ ਦੇ ਗੇੜ ਵਿਚੋਂ ਬਾਹਰ ਆ ਕੇ ਗੰਨੇ ਦੀ ਕਾਸ਼ਤ ਵੱਲ ਮੁੜਨਗੇ।
ਇਸ ਮੌਕੇ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਜਨਰਲ ਮੈਨੇਜਰ ਅਰਵਿੰਦਰਪਾਲ ਸਿੰਘ ਕੈਰੋਂ, ਬਟਾਲਾ ਮਿੱਲ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ, ਵਾਈਸ ਚੇਅਰਮੈਨ ਸ. ਬੇਅੰਤ ਸਿੰਘ ਵੜੈਚ, ਸ. ਗੁਰਬਚਨ ਸਿੰਘ ਬਾਜਵਾ, ਸ. ਗੁਰਵਿੰਦਰਪਾਲ ਸਿੰਘ ਕਾਹਲੋਂ, ਸ. ਹਰਿਜੰਦਰ ਸਿੰਘ, ਸਵਿੰਦਰ ਸਿੰਘ ਰੰਧਾਵਾ, ਬਲਵਿੰਦਰ ਕੌਰ, ਐੱਮ.ਈ.ਪੀ.ਐੱਲ ਅਤੇ ਸੀ.ਈ.ਆਈ.ਡੀ. ਮੇਰਠ ਦੇ ਨੁਮਾਇੰਦਿਆਂ ਤੋਂ ਇਲਾਵਾ, ਸਲਵਿੰਦਰ ਸਿੰਘ ਰੰਧਾਵਾ ਸੁਪਰਡੈਂਟ, ਗਗਨਦੀਪ ਸਿੰਘ, ਜਸਪ੍ਰੀਤ ਸਿੰਘ ਜੱਸੀ, ਬਲਜੀਤ ਸਿੰਘ ਨਿੱਕੂ ਹੰਸਪਾਲ ਤੋਂ ਇਲਾਵਾ ਹੋਰ ਮੋਹਤਬਰ ਵੀ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS